Fact Check: ਸਾਈਕਲ 'ਤੇ ਮ੍ਰਿਤਕ ਦੇਹ ਲਿਜਾ ਰਹੇ ਵਿਅਕਤੀ ਦੀ ਤਸਵੀਰ ਦਾ ਕੋਰੋਨਾ ਨਾਲ ਕੋਈ ਸਬੰਧ ਨਹੀਂ
Published : May 7, 2021, 5:36 pm IST
Updated : May 8, 2021, 12:31 pm IST
SHARE ARTICLE
Photo
Photo

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਪਾਇਆ ਹੈ। ਇਹ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਹੈ ਅਤੇ ਇਸ ਦਾ ਕੋਰੋਨਾ ਕਾਲ ਨਾਲ ਕੋਈ ਸਬੰਧ ਨਹੀਂ ਹੈ।

ਰੋਜ਼ਾਨਾ ਸਪੋਕਸਮੈਨ (ਟੀਮ ਫੈਕਟ ਚੈੱਕ): ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਵਿਅਕਤੀ ਨੂੰ ਸਾਈਕਲ 'ਤੇ ਮ੍ਰਿਤਕ ਦੇਹ ਲਿਜਾਂਦੇ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਕੋਰੋਨਾ ਕਾਲ ਦੌਰਾਨ ਪੈਦਾ ਹੋਏ ਹਾਲਾਤਾਂ ਨਾਲ ਜੋੜਿਆ ਜਾ ਰਿਹਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਪਾਇਆ ਹੈ। ਇਹ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਹੈ ਅਤੇ ਇਸ ਦਾ ਕੋਰੋਨਾ ਕਾਲ ਨਾਲ ਕੋਈ ਸਬੰਧ ਨਹੀਂ ਹੈ।

 

ਗੁਰਚੇਤ ਚਿੱਤਰਕਾਰ ਨੇ ਫੈਲਾਈ ਫਰਜੀ ਖਬਰ

ਇਸ ਤਸਵੀਰ ਨੂੰ ਪੰਜਾਬੀ ਹਾਸ ਕਲਾਕਾਰ ਗੁਰਚੇਤ ਚਿੱਤਰਕਾਰ ਨੇ ਸ਼ੇਅਰ ਕਰਦਿਆਂ ਲਿਖਿਆ, "ਕੋਈ ਵੀ ਸੂਬਾ ਹੋਵੇ ਸਰਕਾਰ ਹੋਵੇ ਜਿਹੜੀ ਮਰਜ਼ੀ ਪਾਰਟੀ ਦਾ ਰਾਜ ਹੋਵੇ ਸਭ ਤੋਂ ਅਹਿਮ ਮੰਗ ਬੁਨਿਆਦੀ ਸਹੂਲਤਾਂ ਦੀ ਹੋਣੀ ਚਾਹੀਦੀ ਹੈ , ਬਿਮਾਰੀ ਨਾ ਧਰਮ ਵੇਖਦੀ ਹੈ ਨਾ ਤੁਹਾਡੀ ਜਾਤ ਤੇ ਨਾ ਤੁਹਾਡਾ ਰੰਗ । ਤੂਸੀਂ ਭਾਵੇਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਰਹਿੰਦੇ ਹੋ ਸਰਕਾਰਾਂ ਤੋਂ ਸਿੱਖਿਆ, ਰੁਜ਼ਗਾਰ ਤੇ ਸਿਹਤ ਸਹੂਲਤਾਂ ਮੰਗੋ"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

 

ਪੜਤਾਲ

ਪੜਤਾਲ ਦੀ ਸ਼ੁਰੂਅਤ ਕਰਦੇ ਹੋਏ ਅਸੀਂ ਇਸ ਤਸਵੀਰ ਨੂੰ ਸਭ ਤੋਂ ਪਹਿਲਾਂ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ Indian Express ਦੀ ਇੱਕ ਖਬਰ ਵਿਚ ਪ੍ਰਕਾਸ਼ਿਤ ਮਿਲੀ। ਖਬਰ 19 ਅਪ੍ਰੈਲ 2017 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸਨੂੰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ, "In Assam CM’s constituency, man carries brother’s body on cycle"

ਖਬਰ ਅਨੁਸਾਰ, "ਮਾਮਲਾ ਅਸਾਮ ਦਾ ਹੈ ਜਿਥੇ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਦੇ ਹਲਕੇ ਵਿਚ ਇੱਕ ਵਿਅਕਤੀ ਆਪਣੇ ਪਰਿਵਾਰਕ ਮੈਂਬਰ ਦੀ ਮ੍ਰਿਤਕ ਦੇਹ ਸਾਈਕਲ 'ਤੇ ਬੰਨ੍ਹ ਕੇ ਲੈ ਜਾ ਰਿਹਾ ਸੀ। ਜਦੋਂ ਮਾਮਲਾ ਭੜਕਿਆ ਤਾਂ ਅਫਸਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਲਾਸ਼ ਨੂੰ ਜਿਹੜੇ ਰਸਤੇ ਰਾਹੀਂ ਦੂਜੇ ਹਸਪਤਾਲ ਲਿਜਾਇਆ ਰਿਹਾ ਸੀ ਉਸ ਰਸਤੇ ਕੋਈ ਬਾਈਕ-ਕਾਰ ਨਹੀਂ ਲੰਘ ਸਕਦੀ ਸੀ।" ਇਹ ਖਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Photo

ਇਸ ਮਾਮਲੇ ਨੂੰ ਲੈ ਕੇ ਅਮਰ ਉਜਾਲਾ ਦੀ ਖਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Photo

"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ: ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਪਾਇਆ ਹੈ। ਇਹ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਹੈ ਅਤੇ ਇਸ ਦਾ ਕੋਰੋਨਾ ਕਾਲ ਨਾਲ ਕੋਈ ਸਬੰਧ ਨਹੀਂ ਹੈ।

Claim: ਸਾਈਕਲ 'ਤੇ ਮ੍ਰਿਤਕ ਦੇਹ ਲਿਜਾ ਰਹੇ ਵਿਅਕਤੀ ਦੀ ਤਸਵੀਰ ਹਾਲੀਆ ਦੱਸ ਕੇ ਕੀਤੀ ਗਈ ਵਾਇਰਲ

Claim By: ਗੁਰਚੇਤ ਚਿੱਤਰਕਾਰ

Fact Check: ਫਰਜੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement