Fact Check: ਔਰਤ ਨਾਲ ਬਦਤਮੀਜ਼ੀ ਕਰ ਰਿਹਾ ਸਾਧ? ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ
Published : Jun 7, 2022, 8:30 pm IST
Updated : Jun 7, 2022, 8:30 pm IST
SHARE ARTICLE
Fact Check Scripted Video Of Saint Misbehaving with Woman Shared As Real Incident
Fact Check Scripted Video Of Saint Misbehaving with Woman Shared As Real Incident

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਅਧਾਰ 'ਤੇ ਬਣਾਇਆ ਗਿਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਸਾਧੂ ਨੂੰ ਇੱਕ ਔਰਤ ਨਾਲ ਬਦਤਮੀਜ਼ੀ ਕਰਦੇ ਅਤੇ ਔਰਤ ਦੇ ਪਤੀ ਅਤੇ ਸਾਧੂ ਵਿਚਕਾਰ ਲੜਾਈ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਯੂਜ਼ਰਸ ਇਸ ਵੀਡੀਓ ਅਸਲ ਘਟਨਾ ਦੱਸ ਕੇ ਅਜਿਹੇ ਬਾਬਿਆਂ ਤੋਂ ਬੱਚਣ ਦੀ ਸਲਾਹ ਦੇ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਅਧਾਰ 'ਤੇ ਬਣਾਇਆ ਗਿਆ ਸੀ। ਹੁਣ ਸਕ੍ਰਿਪਟਿਡ ਨਾਟਕ ਦੇ ਵੀਡੀਓ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Sunny Chahal" ਨੇ ਵਾਇਰਲ ਵੀਡੀਓ ਦਾ ਰੀਲ ਸ਼ੇਅਰ ਕਰਦਿਆਂ ਲਿਖਿਆ , "ਮਾੜਾ ਹਾਲ ਹੈ ਲੋਕਾਂ ਦਾ, ਬਚੋ ਜਿੰਨਾ ਬਚ ਹੁੰਦਾ"

ਇਸ ਰੀਲ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਸਾਨੂੰ ਵੀਡੀਓ ਕਲਿਪ ਦਾ ਅਸਲ ਪੂਰਾ ਵਰਜ਼ਨ Youtube ਅਕਾਊਂਟ "3RD EYE" ਵੱਲੋਂ ਸ਼ੇਅਰ ਕੀਤਾ ਮਿਲਿਆ। ਇਸ ਵੀਡੀਓ ਦੇ ਸ਼ੁਰੂਆਤ 'ਚ ਡਿਸਕਲੇਮਰ ਵਿਚ ਸਾਫ ਦੱਸਿਆ ਗਿਆ ਕਿ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ।

YT

ਅਕਾਊਂਟ ਨੇ ਵੀਡੀਓ 7 ਫਰਵਰੀ 2022 ਨੂੰ ਸ਼ੇਅਰ ਕੀਤਾ ਅਤੇ ਕੈਪਸ਼ਨ ਲਿਖਿਆ, "NEVER DO THIS???????????? | House Wife Alone at Home | Social Awareness Video By 3rd Eye | Ideas Factory"

ਹੋਰ ਸਰਚ ਕਰਨ 'ਤੇ ਸਾਨੂੰ ਇਹ ਵੀਡੀਓ ਇਸ ਅਕਾਊਂਟ ਦੇ ਫੇਸਬੁੱਕ ਪੇਜ "IdeasFactory" 'ਤੇ 14 ਦਿਸੰਬਰ 2021 ਨੂੰ ਸ਼ੇਅਰ ਕੀਤਾ ਮਿਲਿਆ। ਵੀਡੀਓ ਸ਼ੇਅਰ ਕਰਦਿਆਂ ਲਿਖਿਆ ਗਿਆ, "BE AWARE OF THIS ????????????????. Thank you for watching! Please be aware that this page features scripted dramas and parodies as well. These short films are for educational purposes only!" 

ਇਸ ਵੀਡੀਓ ਨਾਲ ਦਿੱਤੇ ਕੈਪਸ਼ਨ ਵਿਚ ਵੀ ਸਾਫ ਕੀਤਾ ਗਿਆ ਕਿ ਵੀਡੀਓ ਇੱਕ ਕਾਲਪਨਿਕ ਨਾਟਕ ਹੈ।

ਦੱਸ ਦਈਏ ਅਸੀਂ ਇਸ ਵੀਡੀਓ ਨੂੰ ਲੈ ਕੇ ਪੇਜ ਐਡਮਿਨ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨਾਲ ਗੱਲ ਹੁੰਦਿਆਂ ਹੀ ਉਨ੍ਹਾਂ ਦੇ ਵਰਜ਼ਨ ਨੂੰ ਸਟੋਰੀ ਵਿਚ ਅਪਡੇਟ ਕੀਤਾ ਜਾਵੇਗਾ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਅਧਾਰ 'ਤੇ ਬਣਾਇਆ ਗਿਆ ਸੀ। ਹੁਣ ਸਕ੍ਰਿਪਟਿਡ ਨਾਟਕ ਦੇ ਵੀਡੀਓ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

Claim- Saint Misbehaving with Woman
Claimed By- FB User Sunny Chahal
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement