Fact Check: ਹਰਸਿਮਰਤ ਕੌਰ ਬਾਦਲ ਦੇ ਇਸ ਵੀਡੀਓ ਦਾ CM ਮਾਨ ਦੇ ਵਿਆਹ ਨਾਲ ਕੋਈ ਸਬੰਧ ਨਹੀਂ ਹੈ
Published : Jul 7, 2022, 2:58 pm IST
Updated : Jul 7, 2022, 2:58 pm IST
SHARE ARTICLE
Fact Check Old video of Harsimrat kaur badal celebrating 2019 elections victory shared relates with CM Mann Wedding
Fact Check Old video of Harsimrat kaur badal celebrating 2019 elections victory shared relates with CM Mann Wedding

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ ਜਦੋਂ ਉਨ੍ਹਾਂ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਨੱਚ ਕੇ ਜਸ਼ਨ ਮਨਾਇਆ ਸੀ।

RSFC (Team Mohali)- ਅੱਜ 7 ਜੂਨ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕੀਤੀ ਅਤੇ ਆਪਣਾ ਦੂਜਾ ਵਿਆਹ ਮੁੱਕਮਲ ਕੀਤਾ। ਹੁਣ ਇਸ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦੇ ਨੱਚਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਬਾ ਬਾਦਲ ਨੇ ਭਗਵੰਤ ਮਾਨ ਦੇ ਵਿਆਹ ਦੀ ਜਾਗੋ ਪ੍ਰੋਗਰਾਮ ਵਿਚ ਨੱਚਿਆ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ ਜਦੋਂ ਉਨ੍ਹਾਂ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਨੱਚ ਕੇ ਜਸ਼ਨ ਮਨਾਇਆ ਸੀ। 

ਵਾਇਰਲ ਪੋਸਟ

ਟਵਿੱਟਰ ਅਕਾਊਂਟ @Pxlwinder ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਭਾਬੀ ਹਰਸਿਮਰਤ ਕੌਰ ਬਾਦਲ ਨੇ ਦਿੱਤਾ ਦਿਓਰ ਭਗਵੰਤੇ ਦੇ ਵਿਆਹ ਦੀ ਜਾਗੋ ਤੇ ਗੇੜਾ, ਵੀਡੀਓ ਵਾਇਰਲ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਸਾਨੂੰ ਇਹ ਵੀਡੀਓ ਕਈ ਪੁਰਾਣੀ ਰਿਪੋਰਟਾਂ 'ਚ ਅਪਲੋਡ ਮਿਲਿਆ। ਸਾਰੀਆਂ ਰਿਪੋਰਟਾਂ ਅਨੁਸਾਰ ਮਾਮਲਾ ਪੰਜਾਬ ਲੋਕਸਭਾ 2019 ਚੋਣਾਂ ਦਾ ਹੈ ਜਦੋਂ ਬਠਿੰਡਾ ਸੀਟ 'ਤੇ ਜਿੱਤ ਹਾਸਲ ਕਰਨ ਮਗਰੋਂ ਬੀਬਾ ਬਾਦਲ ਨੇ ਜਿੱਤ ਦਾ ਜਸ਼ਨ ਗਿੱਦਾ ਪਾ ਕੇ ਮਨਾਇਆ ਸੀ। 

24 ਮਈ 2019 ਨੂੰ ਪ੍ਰਕਾਸ਼ਿਤ Economic Times ਦੀ ਵੀਡੀਓ ਰਿਪੋਰਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਇਸੇ ਤਰ੍ਹਾਂ DNA India ਦੀ ਰਿਪੋਰਟ ਵੀ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ ਜਦੋਂ ਉਨ੍ਹਾਂ ਨੇ ਬਠਿੰਡਾ ਲੋਕ ਸਭਾ ਸੀਟ ਲਈ ਜਿੱਤ ਹਾਸਲ ਕੀਤੀ ਸੀ ਅਤੇ ਨੱਚ ਕੇ ਜਸ਼ਨ ਮਨਾਇਆ ਸੀ।

Claim- Harsimrat Kaur Badal Dances At Bhagwant Mann Wedding's Jago Ceremony
Claimed By- Twitter User PALWINDER
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement