
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਨੀਲਕਮਲ ਨੇ ਵਾਇਰਲ ਦਾਅਵੇ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਇਸਨੂੰ ਫਰਜ਼ੀ ਦੱਸਿਆ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਇੱਕ ਹਰੇ ਰੰਗ ਦੇ ਕੂੜੇਦਾਨ ਉੱਤੇ ਪਾਕਿਸਤਾਨ ਮੁਰਦਾਬਾਦ ਦਾ ਸਟਿੱਕਰ ਲੱਗਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਫਰਨੀਚਰ ਕੰਪਨੀ ਨੀਲਕਮਲ ਪਾਕਿਸਤਾਨ ਲਿਖੇ ਕੂੜੇਦਾਨ ਬਣਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਨੀਲਕਮਲ ਨੇ ਵਾਇਰਲ ਦਾਅਵੇ ਨੂੰ ਲੈ ਕੇ ਆਪ ਸਪਸ਼ਟੀਕਰਨ ਦਿੰਦਿਆਂ ਇਸਨੂੰ ਫਰਜ਼ੀ ਦੱਸਿਆ ਹੈ।
ਵਾਇਰਲ ਪੋਸਟ
ਟਵਿੱਟਰ ਯੂਜ਼ਰ Jitendra Bhardwaj ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "नीलकमल प्लास्टिक वाले ने तो दिल खुश कर दिया
हरामजादे मुंह से नही बोलेंगे, मन में तो पढ़ेंगे ही????"
ਇਸ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ 2019 ਦੀਆਂ ਖਬਰਾਂ ਵਿਚ ਅਪਲੋਡ ਮਿਲੀ।
ਖਬਰਾਂ ਅਨੁਸਾਰ ਮਾਮਲਾ ਉਦੇਪੁਰ ਰੇਲਵੇ ਸਟੇਸ਼ਨ ਦਾ ਹੈ ਜਿਥੇ ਪੁਲਵਾਮਾ ਹਮਲੇ ਤੋਂ ਲੋਕਾਂ ਦੁਆਰਾ ਇਨ੍ਹਾਂ ਕੂੜੇਦਾਨਾਂ 'ਤੇ ਪਾਕਿਸਤਾਨ ਮੁਰਦਾਬਾਦ ਦੇ ਸਟਿੱਕਰ ਲਗਾਏ ਗਏ ਸਨ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਸਟਿੱਕਰ ਉਤਰਵਾ ਦਿੱਤੇ ਗਏ ਸਨ।
ਮਤਲਬ ਸਾਫ ਹੋਇਆ ਕਿ ਪੁਰਾਣੀ ਤਸਵੀਰ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਅੱਗੇ ਵਧਦੇ ਹੋਏ ਅਸੀਂ NilKamal ਦੇ ਅਧਿਕਾਰਿਕ ਟਵਿੱਟਰ ਹੈਂਡਲ ਵੱਲ ਰੁੱਖ ਕੀਤਾ। ਸਾਨੂੰ ਹੈਂਡਲ 'ਤੇ ਨੀਲਕਮਲ ਦੁਆਰਾ ਅਪਲੋਡ ਵਾਇਰਲ ਦਾਅਵੇ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ। ਨੀਲਕਮਲ ਨੇ ਇਸ ਦਾਅਵੇ ਨੂੰ ਫਰਜ਼ੀ ਦੱਸਿਆ ਹੈ। ਨੀਲਕਮਲ ਦੁਆਰਾ ਅਪਲੋਡ ਸਪਸ਼ਟੀਕਰਨ ਹੇਠਾਂ ਵੇਖਿਆ ਜਾ ਸਕਦਾ ਹੈ।
Nilkamal Release
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਨੀਲਕਮਲ ਨੇ ਵਾਇਰਲ ਦਾਅਵੇ ਨੂੰ ਲੈ ਕੇ ਆਪ ਸਪਸ਼ਟੀਕਰਨ ਦਿੰਦਿਆਂ ਇਸਨੂੰ ਫਰਜ਼ੀ ਦੱਸਿਆ ਹੈ।
Claim- Nilkamal Manufacturing Dustbins Having Pakistan Murbadad Slogans
Claimed By- Twitter User Jitendra Bhardwaj
Fact Check- Fake