ਹਿੱਟ ਐਂਡ ਰਨ ਕਾਨੂੰਨ ਪਾਸ ਹੋਣ ਬਾਅਦ ਦਾ ਨਹੀਂ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
Published : Jan 8, 2024, 5:50 pm IST
Updated : Mar 1, 2024, 12:52 pm IST
SHARE ARTICLE
Old video of miscreant scooty rider viral as recent linked with new hit and run law in India
Old video of miscreant scooty rider viral as recent linked with new hit and run law in India

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਕੇਰਲ ਦਾ ਹੈ ਤੇ ਇਸਦਾ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਜਿਸਦੇ ਵਿਚ ਇੱਕ ਸਕੁਟੀ ਸਵਾਰ ਨੂੰ ਇੱਕ ਬਸ ਅੱਗੇ ਝੂਲਦੇ ਹੋਏ ਸਕੁਟੀ ਚਲਾਉਂਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਇਸਨੂੰ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਜੋੜਿਆ ਜਾ ਰਿਹਾ ਹੈ।

ਦੱਸ ਦਈਏ ਕਿ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ ਦੇਸ਼ ਦੇ ਲਗਭਗ ਸਾਰੇ ਟਰੱਕ ਓਪਰੇਟਰਾਂ ਤੇ ਡਰਾਈਵਰ ਵੱਲੋਂ ਕੀਤਾ ਗਿਆ ਅਤੇ ਕੇਂਦਰ ਨੂੰ ਇਸ ਕਾਨੂੰਨ ਨੂੰ ਹੋਲਡ 'ਤੇ ਰੱਖਣਾ ਪਿਆ ਹੈ।

ਇੰਸਟਾਗ੍ਰਾਮ ਯੂਜ਼ਰ "i_am_panjab" ਨੇ ਵਾਇਰਲ ਵੀਡੀਓ ਦਾ ਰੀਲ ਸਾਂਝਾ ਕਰਦਿਆਂ ਲਿਖਿਆ, "10 ਲੱਖ ਵਾਲਾ ਕਾਨੂੰਨ ਪਾਸ ਹੋਣ ਤੋਂ ਬਾਅਦ"

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਕੇਰਲ ਦਾ ਹੈ ਤੇ ਇਸਦਾ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਅਕਤੂਬਰ 2023 ਦੀ ਰਿਪੋਰਟਾਂ ਵਿਚ ਪ੍ਰਕਾਸ਼ਿਤ ਮਿਲਿਆ। keralakaumudi.com ਦੀ 27 ਅਕਤੂਬਰ 2023 ਦੀ ਖਬਰ ਮੁਤਾਬਕ ਇਹ ਵੀਡੀਓ ਕੇਰਲ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਸ਼ਰਾਬ ਪੀਤੇ ਨੌਜਵਾਨ ਵੱਲੋਂ ਇੱਕ ਪ੍ਰਾਈਵੇਟ ਬਸ ਦੇ ਸਾਹਮਣੇ ਗਲਤ ਡਰਾਈਵਿੰਗ ਕੀਤੀ ਗਈ ਅਤੇ ਟਰੈਫਿਕ ਨਿਯਮਾਂ ਦੀ ਧੱਜੀਆਂ ਉਡਾਈਆਂ ਗਈਆਂ।

NewsNews

ਖਬਰ ਮੁਤਾਬਕ ਕੇਰਲ ਦੀ ਅਥਾਰਿਟੀ MVD ਨੇ ਇਸ ਨੌਜਵਾਨ ਦਾ ਲਾਈਸੇਂਸ ਕੈਂਸਲ ਕਰਨ ਦੇ ਹੁਕਮ ਦੇ ਦਿੱਤੇ ਸਨ। 

ਦੱਸ ਦਈਏ ਕਿ MVD ਨੇ ਆਪਣੇ ਅਧਿਕਾਰਿਕ ਪੇਜ ਤੋਂ ਵੀ ਸਾਂਝਾ ਕੀਤਾ ਹੈ ਜਿਸਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

"ਨਵੇਂ ਹਿੱਟ ਐਂਡ ਰਨ ਕਾਨੂੰਨ ਦੀ ਸਜ਼ਾ"

ਭਾਰਤੀ ਦੰਡਾਵਲੀ ਦੇ ਤਹਿਤ, ਜੋ ਡਰਾਈਵਰ ਤੇਜ਼ ਰਫਤਾਰ ਨਾਲ ਗੱਡੀ ਚਲਾਉਣ ਕਾਰਨ ਗੰਭੀਰ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਭੱਜ ਜਾਂਦੇ ਹਨ, ਉਨ੍ਹਾਂ ਨੂੰ 10 ਸਾਲ ਤਕ ਦੀ ਕੈਦ ਜਾਂ 7 ਲੱਖ ਰੁਪਏ ਤਕ ਦਾ ਜੁਰਮਾਨਾ ਹੋ ਸਕਦਾ ਹੈ। ਪੁਰਾਣਾ ਕਾਨੂੰਨ ਅਨੁਸਾਰ ਅਜਿਹੇ ਮਾਮਲਿਆਂ ’ਚ ਸਜ਼ਾ ਦੋ ਸਾਲ ਸੀ। ਪੰਜਾਬ ਅਤੇ ਹਰਿਆਣਾ ਦੇ ਕੁੱਝ ਹਿੱਸਿਆਂ ’ਚ ਪਿਛਲੇ ਦਿਨਾਂ ਨੂੰ ਵਾਹਨ ਚਾਲਕਾਂ ਦੀਆਂ ਲੰਮੀਆਂ ਕਤਾਰਾਂ ਵੇਖੀਆਂ ਗਈਆਂ ਕਿਉਂਕਿ ਟਰੱਕਾਂ ਦੀ ਹੜਤਾਲ ਕਾਰਨ ਪਟਰੌਲ ਪੰਪ ਜਲਦੀ ਹੀ ਖਤਮ ਹੋਣ ਦੀ ਉਮੀਦ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਕੇਰਲ ਦਾ ਹੈ ਤੇ ਇਸਦਾ ਕੇਂਦਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਨਾਲ ਕੋਈ ਸਬੰਧ ਨਹੀਂ ਹੈ।

Our Sources:

News Article By keralakaumudi.com Dated 27 October 2023

Post By MVD Dated 29 October 2023

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement