Fact Check: New York Times ਦੇ ਮੁੱਖ ਸੰਪਾਦਕ ਨੇ ਨਹੀਂ ਕੀਤੀ PM ਮੋਦੀ ਦੀ ਤਾਰੀਫ਼
Published : Feb 8, 2021, 1:51 pm IST
Updated : Feb 8, 2021, 1:51 pm IST
SHARE ARTICLE
New York Times editor-in-chief does not praise PM Modi
New York Times editor-in-chief does not praise PM Modi

ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ): ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਊਯਾਰਕ ਟਾਈਮਜ਼ ਦੇ ਮੁੱਖ ਸੰਪਾਦਕ ਜੋਸਿਫ ਹੋਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਅਤੇ ਉਨ੍ਹਾਂ ‘ਤੇ ਇਕ ਆਰਟੀਕਲ ਪ੍ਰਕਾਸ਼ਿਤ ਕੀਤਾ ਹੈ।

ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਨਿਊਯਾਰਕ ਟਾਈਮਜ਼ ਵਿਚ ਨਾ ਹੀ ਜੋਸਿਫ ਹੋਪ ਨਾਂਅ ਦਾ ਕੋਈ ਵਿਅਕਤੀ ਕੰਮ ਕਰਦਾ ਹੈ ਅਤੇ ਨਾ ਹੀ ਨਿਊਯਾਰਕ ਟਾਈਮਜ਼  ਨੇ ਨਰਿੰਦਰ ਮੋਦੀ ਨੂੰ ਲੈ ਕੇ ਅਜਿਹਾ ਕੋਈ ਆਰਟੀਕਲ ਲਿਖਿਆ ਹੈ।

 

ਵਾਇਰਲ ਦਾਅਵਾ  

ਫੇਸਬੁੱਕ ਪੇਜ "Narendra Modi We Support You" ਨੇ 22 ਜਨਵਰੀ ਨੂੰ ਇਕ ਪੋਸਟ ਅਪਲੋਡ ਕੀਤੀ। ਪੋਸਟ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਊਯਾਰਕ ਟਾਈਮਜ਼ ਦੇ ਮੁੱਖ ਸੰਪਾਦਕ ਜੋਸਿਫ ਹੋਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ‘ਤੇ ਇਕ ਆਰਟੀਕਲ ਪ੍ਰਕਾਸ਼ਿਤ ਕੀਤਾ ਹੈ। ਪੋਸਟ ਦਾ ਸਕ੍ਰੀਨਸ਼ਾਟ ਹੇਠਾਂ ਦੇਖਿਆ ਜਾ ਸਕਦਾ ਹੈ।

PhotoPhoto

ਇਸ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਕੀਵਰਡ ਸਰਚ ਦੇ ਜ਼ਰੀਏ ਵਾਇਰਲ ਦਾਅਵੇ ਸਬੰਧੀ ਨਿਊਯਾਰਕ ਟਾਈਮਜ਼ ਦੀ ਖ਼ਬਰ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਅਪਣੀ ਪੜਤਾਲ ਦੌਰਾਨ ਨਿਊਯਾਰਕ ਟਾਈਮਜ਼ ਦੀ ਸਾਈਟ 'ਤੇ ਅਜਿਹੀ ਕੋਈ ਖ਼ਬਰ ਨਹੀਂ ਮਿਲੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਨਿਊਯਾਰਕ ਟਾਈਮਜ਼ ਦੀ ਟੀਮ ਸੈਕਸ਼ਨ ਵਿਚ ਜੋਸਿਫ ਹੋਪ ਬਾਰੇ ਜਾਣਕਾਰੀ ਕਰਨੀ ਸ਼ੁਰੂ ਕੀਤੀ। ਸਾਨੂੰ ਨਿਊਯਾਰਕ ਟਾਈਮਜ਼ ਦੇ Our People ਸੈਕਸ਼ਨ ਵਿਚ ਜੋਸਿਫ ਹੋਪ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

https://www.nytco.com/company/people/

ਹੋਰ ਪੜਤਾਲ ਕਰਨ 'ਤੇ ਸਾਨੂੰ "NYTimes Communications" ਦੇ ਅਧਿਕਾਰਿਕ ਟਵਿਟਰ ਅਕਾਊਂਟ ਤੋਂ 30 ਜਨਵਰੀ ਨੂੰ ਕੀਤਾ ਗਿਆ ਇਕ ਟਵੀਟ ਮਿਲਿਆ। ਇਸ ਟਵੀਟ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਗਿਆ ਸੀ। ਟਵੀਟ ਨੂੰ ਅਪਲੋਡ ਕਰਦੇ ਹੋਏ ਲਿਖਿਆ ਗਿਆ, "A false claim circulating in India related to Prime Minister Narendra Modi and The New York Times has been fact-checked; it is not true."

ਇਸ ਟਵੀਟ ਨੂੰ ਹੇਠਾਂ ਕਲਿੱਕ ਕਰ ਪੜ੍ਹਿਆ ਜਾ ਸਕਦਾ ਹੈ।

PhotoTweet

https://twitter.com/NYTimesPR/status/1355524822776868870

ਇਸ ਟਵੀਟ ਵਿਚ The Logical Indian ਵੱਲੋਂ ਕੀਤੇ ਗਏ Fact Check ਦਾ ਵੀ ਜ਼ਿਕਰ ਕੀਤਾ ਗਿਆ, ਜਿਸ ਨੂੰ ਇੱਥੇ ਕਲਿਕ ਕਰਕੇ ਪੜ੍ਹਿਆ ਜਾ ਸਕਦਾ ਹੈ।

https://thelogicalindian.com/fact-check/new-york-times-26486

ਨਤੀਜਾ: ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਨਿਊਯਾਰਕ ਟਾਈਮਜ਼  ਵਿਚ ਨਾ ਹੀ ਜੋਸਿਫ ਹੋਪ ਨਾਂਅ ਦਾ ਕੋਈ ਵਿਅਕਤੀ ਕੰਮ ਕਰਦਾ ਹੈ ਅਤੇ ਨਾ ਹੀ ਨਿਊਯਾਰਕ ਟਾਈਮਜ਼  ਨੇ ਨਰਿੰਦਰ ਮੋਦੀ ਨੂੰ ਲੈ ਕੇ ਅਜਿਹਾ ਕੋਈ ਆਰਟੀਕਲ ਲਿਖਿਆ ਹੈ।

Claim: ਨਿਊਯਾਰਕ ਟਾਈਮਜ਼ ਦੇ ਮੁੱਖ ਸੰਪਾਦਕ ਜੋਸਿਫ ਹੋਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ

Claim By: ਫੇਸਬੁੱਕ ਪੇਜ "Narendra Modi We Support You"

Fact Check: ਫਰਜ਼ੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement