ਅਰਵਿੰਦ ਕੇਜਰੀਵਾਲ ਦੇ ਕਰੀਬੀ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਦੀ ਇਹ ਖ਼ਬਰ ਹਾਲੀਆ ਨਹੀਂ ਬਲਕਿ 2018 ਦੀ ਹੈ
Published : Feb 8, 2022, 4:36 pm IST
Updated : Feb 8, 2022, 4:36 pm IST
SHARE ARTICLE
Fact Check Old news of arvind kejriwal relative arrested by ACB shared as recent
Fact Check Old news of arvind kejriwal relative arrested by ACB shared as recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2018 ਦੀ ਹੈ। 2018 ਦੇ ਬੁਲੇਟਿਨ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। 

RSFC (Team Mohali)- ਸੋਸ਼ਲ ਮੀਡੀਆ 'ਤੇ ਨੈਸ਼ਨਲ ਮੀਡੀਆ ਅਦਾਰੇ ABP News ਦਾ ਇੱਕ ਵੀਡੀਓ ਬੁਲੇਟਿਨ ਵਾਇਰਲ ਹੋ ਰਿਹਾ ਹੈ। ਬੁਲੇਟਿਨ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਂਟੀ ਕਰੱਪਸ਼ਨ ਬਿਊਰੋ ਨੇ ਅਰਵਿੰਦ ਕੇਜਰੀਵਾਲ ਦੇ ਭਾਣਜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2018 ਦੀ ਹੈ। ਹੁਣ 2018 ਦੇ ਬੁਲੇਟਿਨ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Satinderpal Singh Kapur" ਨੇ 8 ਫਰਵਰੀ 2022 ਨੂੰ ਵਾਇਰਲ ਵੀਡੀਓ ਕਲਿਪ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ "ਚੰਨੀ ਤੋ ਬਾਅਦ ਕੇਜਰੀਵਾਲ ਦਾ ਭਾਣਜਾ ਵੀ ਗ੍ਰਿਫਤਾਰ ਦੋ ਮੁੱਖਮੰਤਰੀ ਦੋਨੋ ਆਮ ਆਦਮੀ ਦਾ ਡਰਾਮਾ ਕਰਦੇ ਦੋਹਾਂ ਦੇ ਭਾਣਜੇ ਗ੍ਰਿਫਤਾਰ ਦੋਹਾਂ ਭਾਣਜਿਆਂ ਨੇ 10 ਕਰੋੜ ਦਾ ਘਪਲਾ ਕੀਤਾ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਕਿਉਂਕਿ ਵਾਇਰਲ ਬੁਲੇਟਿਨ ABP ਨਿਊਜ਼ ਦਾ ਹੈ, ਇਸਲਈ ਅਸੀਂ ਵਾਇਰਲ ਬੁਲੇਟਿਨ ਨੂੰ ਕੀਵਰਡ ਸਰਚ ਜਰੀਏ ਉਨ੍ਹਾਂ ਦੇ Youtube ਅਕਾਊਂਟ 'ਤੇ ਲੱਭਣਾ ਸ਼ੁਰੂ ਕੀਤਾ। ਸਾਨੂੰ ABP News ਦੁਆਰਾ ਇਹ ਅਸਲ ਬੁਲੇਟਿਨ ਉਨ੍ਹਾਂ ਦੇ ਅਕਾਊਂਟ ਤੋਂ 10 ਮਈ 2018 ਨੂੰ ਅਪਲੋਡ ਕੀਤਾ ਮਿਲਿਆ। 

PWD

ਅੱਗੇ ਵਧਦੇ ਹੋਏ ਅਸੀਂ ਇਸ ਮਾਮਲੇ ਨੂੰ ਲੈ ਹੋਰ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇੰਡੀਆ ਟੂਡੇ ਦੁਆਰਾ 10 ਮਈ 2018 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਆਰਟੀਕਲ ਮੁਤਾਬਕ ਐਂਟੀ ਕੁਰੱਪਸ਼ਨ ਬਿਊਰੋ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਤੀਜੇ ਵਿਨੈ ਬੰਸਲ ਨੂੰ PWD ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। 

IT News

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਸਾਡੀ ਪੜਤਾਲ ਤੋਂ ਸਾਫ ਹੋਇਆ ਕਿ ਵਾਇਰਲ ਬੁਲੇਟਿਨ ਹਾਲੀਆ ਨਹੀਂ ਬਲਕਿ 2018 ਦਾ ਹੈ। 

"ਦੱਸ ਦਈਏ 18 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੈਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ ਸੀ। ਇਸ ਤਹਿਤ ਈਡੀ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ। ਮਾਮਲੇ ਵਿਚ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2018 ਦੀ ਹੈ। ਹੁਣ 2018 ਦੇ ਬੁਲੇਟਿਨ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

Claim- ACB recently arrested nephew of Arvind Kejriwal in corruption case
Claimed By- FB User Satinderpal Singh Kapur
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement