ਕਿਸਾਨਾਂ ਤੇ ਪੁਲਿਸ ਵਿਚਕਾਰ ਹੋ ਰਹੀ ਝੜਪ ਦੇ ਇਸ ਵੀਡੀਓ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ, Fact Check ਰਿਪੋਰਟ
Published : Mar 8, 2024, 1:20 pm IST
Updated : Mar 8, 2024, 1:20 pm IST
SHARE ARTICLE
Fact Check Old video of clash between farmers and police shared linked with ongoing farmers protest
Fact Check Old video of clash between farmers and police shared linked with ongoing farmers protest

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ।

Claim

ਸੋਸ਼ਲ ਮੀਡੀਆ 'ਤੇ ਹਾਲੀਆ ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਕਿਸਾਨਾਂ ਨੂੰ ਟਰੈਕਟਰ ਰਾਹੀਂ ਪੁਲਿਸ ਬੈਰੀਕੇਡ ਨੂੰ ਤੋੜਦੇ ਵੇਖਿਆ ਜਾ ਸਕਦਾ ਹੈ ਅਤੇ ਪੁਲਿਸ ਨਾਲ ਝੜਪ ਕਰਦੇ ਵੇਖਿਆ ਜਾ ਸਕਦਾ ਹੈ। ਹੁਣ ਇਸ ਵੀਡੀਓ ਨੂੰ ਵਾਇਰਲ ਕਰਦਿਆਂ ਹਾਲੀਆ ਕਿਸਾਨ ਅੰਦੋਲਨ ਦਾ ਦੱਸਿਆ ਜਾ ਰਿਹਾ ਹੈ।

ਫੇਸਬੁੱਕ ਯੂਜ਼ਰ "Sidhusurjitpb19" ਨੇ ਇਸ ਵੀਡੀਓ ਦਾ ਰੀਲ ਸਾਂਝਾ ਕੀਤਾ ਅਤੇ ਲਿਖਿਆ "ਪੰਜਾਬ ਕਿਸਾਨ" ਅਤੇ ਇਸ ਵੀਡੀਓ ਦੇ ਉੱਤੇ ਲਿਖਿਆ ਹੋਇਆ ਹੈ, "ਪੱਟਤੇ ਬਾਰਡਰ ਜੱਟਾਂ ਨੇ"

ਇਸੇ ਤਰ੍ਹਾਂ "Milan Mandeep" ਨਾਂਅ ਦੇ ਫੇਸਬੁੱਕ ਯੂਜ਼ਰ ਨੇ ਸਮਾਨ ਦਾਅਵੇ ਨਾਲ ਇਸ ਵੀਡੀਓ ਨੂੰ 24 ਫਰਵਰੀ 2024 ਨੂੰ ਸਾਂਝਾ ਕੀਤਾ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ ਜਦੋਂ ਪਿਛਲੇ ਹੋਏ (ਤਿੰਨ ਖੇਤੀ ਕਾਨੂੰਨ ਵਾਪਸੀ) ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਰੈਲੀ ਕੀਤੀ ਗਈ ਸੀ ਜਿਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੇਖਣ ਨੂੰ ਮਿਲੀ ਸੀ। ਇਹ ਵੀਡੀਓ ਦਿੱਲੀ ਸਥਿਤ ਅਕਸ਼ਰਧਾਮ ਰਿੰਗ ਰੋਡ ਦਾ ਹੈ।

Verification 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਰਾਹੀਂ ਵੀਡੀਓ ਦੇ ਮੂਲ ਸਰੋਤ ਨੂੰ ਲੱਭਣਾ ਸ਼ੁਰੂ ਕੀਤਾ।

ਸਾਨੂੰ ਇਸ ਵਾਇਰਲ ਵੀਡੀਓ ਨਾਲ ਮਿਲਦੇ ਸਮਾਨ ਦ੍ਰਿਸ਼ BBC ਦੇ 26 ਜਨਵਰੀ 2021 ਦੇ ਟਵੀਟ ਵਿਚ ਸਾਂਝੇ ਕੀਤੇ ਵੀਡੀਓ ਵਿਚ ਵੇਖਣ ਨੂੰ ਮਿਲੇ। ਦੱਸ ਦਈਏ ਕਿ ਇਸ ਵੀਡੀਓ ਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਦਿੱਲੀ ਦੇ ਅਕਸ਼ਰਧਾਮ ਵਿਖੇ 2021 ਵਿਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦਾ ਹੈ। ਪਿਛਲੇ ਹੋਏ (ਤਿੰਨ ਖੇਤੀ ਕਾਨੂੰਨ ਵਾਪਸੀ) ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਰੈਲੀ ਕੀਤੀ ਗਈ ਸੀ ਜਿਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੇਖਣ ਨੂੰ ਮਿਲੀ ਸੀ।

ਅਸੀਂ ਵਾਇਰਲ ਵੀਡੀਓ ਅਤੇ BBC ਦੀ ਇਸ ਖਬਰ ਦਾ ਕੋਲਾਜ ਬਣਾਇਆ ਜਿਸਤੋਂ ਸਾਬਿਤ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ ਅਤੇ ਇਸ ਵੀਡੀਓ ਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

CollageCollage

26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਵਿਖੇ ਹੋਈ ਝੜਪ ਸਬੰਧਿਤ ਹਿੰਦੁਸਤਾਨ ਟਾਇਮਸ ਦੀ ਖਬਰ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ ਜਦੋਂ ਪਿਛਲੇ ਹੋਏ (ਤਿੰਨ ਖੇਤੀ ਕਾਨੂੰਨ ਵਾਪਸੀ) ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਰੈਲੀ ਕੀਤੀ ਗਈ ਸੀ ਜਿਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਵੇਖਣ ਨੂੰ ਮਿਲੀ ਸੀ। ਇਹ ਵੀਡੀਓ ਦਿੱਲੀ ਸਥਿਤ ਅਕਸ਼ਰਧਾਮ ਰਿੰਗ ਰੋਡ ਦਾ ਹੈ।

Result- Misleading

Our Sources:

BBC News Post Dated 26 January 2021

Hindustan Times News Article Dated 27 January 2021

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement