Fact Check: ਬੱਚੇ ਨੂੰ ਮਾਸਕ ਪਾਉਂਦੇ ਕੇਜਰੀਵਾਲ ਦੀ ਇਸ ਤਸਵੀਰ ਦਾ ਕੋਰੋਨਾ ਨਾਲ ਕੋਈ ਸਬੰਧ ਨਹੀਂ
Published : Apr 8, 2021, 5:14 pm IST
Updated : Apr 8, 2021, 5:18 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਹੈ ਜਦੋਂ ਪ੍ਰਦੂਸ਼ਣ ਤੋਂ ਬਚਾਅ ਲਈ ਅਰਵਿੰਦ ਕੇਜਰੀਵਾਲ ਨੇ ਬੱਚੇ ਨੂੰ ਮਾਸਕ ਪਾਇਆ ਸੀ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਕੇਜਰੀਵਾਲ ਨੂੰ ਇੱਕ ਬੱਚੇ ਨੂੰ ਮਾਸਕ ਪਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਤੋਂ ਬਚਾਅ ਸਬੰਧੀ ਬੱਚੇ ਨੂੰ ਮਾਸਕ ਤਾਂ ਪਾ ਰਹੇ ਹਨ ਅਤੇ ਆਪ ਇਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ਹੈ। ਤਸਵੀਰ ਵਿਚ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੂੰ ਵੀ ਵੇਖਿਆ ਜਾ ਸਕਦਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਤਸਵੀਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਹੈ ਜਦੋਂ ਪ੍ਰਦੂਸ਼ਣ ਤੋਂ ਬਚਾਅ ਲਈ ਇੱਕ ਸਮਾਗਮ ਅੰਦਰ ਅਰਵਿੰਦ ਕੇਜਰੀਵਾਲ ਨੇ ਬੱਚੇ ਨੂੰ ਮਾਸਕ ਪਾਇਆ ਸੀ।

ਵਾਇਰਲ ਪੋਸਟ
ਟਵਿੱਟਰ ਯੂਜ਼ਰ राष्ट्रहित सर्वोपरि ਨੇ ਵਾਇਰਲ ਤਸਵੀਰ ਨੂੰ ਅਪਲੋਡ ਕਰਦਿਆਂ ਲਿਖਿਆ, "यह मास्क खुद नहीं पहनते सिर्फ जनता को पहनाते हैं... इनके पास तो कोरोना से बचने के लिए भी z plus सिक्योरिटी है #टोपी_बाज"

ਇਸ ਤੋਂ ਇਲਾਵਾ ਫੇਸਬੁੱਕ ਯੂਜ਼ਰ ਗੁਰਸੇਵਕ ਸਿੰਘ ਭਾਣਾ ਨੇ ਵਾਇਰਲ ਤਸਵੀਰ ਨੂੰ ਅਪਲੋਡ ਕਰਦਿਆਂ ਕੇਜਰੀਵਾਲ 'ਤੇ ਤੰਜ਼ ਕੱਸਦੇ ਲਿਖਿਆ, "ਅੰਤਰ ਲੱਭੋ ????"

ਟਵਿੱਟਰ ਪੋਸਟ ਦਾ ਆਰਕਾਇਵਡ  ਲਿੰਕ ਅਤੇ ਫੇਸਬੁੱਕ ਪੋਸਟ ਦਾ ਆਰਕਾਇਵਡ  ਲਿੰਕ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ India Tv News ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇੱਕ ਖ਼ਬਰ ਵਿਚ ਅਪਲੋਡ ਮਿਲੀ। ਖ਼ਬਰ 1 ਨਵੰਬਰ 2019 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖ਼ਬਰ ਅਪਲੋਡ ਕਰਦਿਆਂ ਸਿਰਲੇਖ ਲਿਖਿਆ ਗਿਆ, "Till when will Delhi bear brunt of stubble burning in other states? Kejriwal asks"

ਤਸਵੀਰ ਨੂੰ ਅਪਲੋਡ ਕਰਦੇ ਹੋਏ ਕੈਪਸ਼ਨ ਲਿਖਿਆ ਗਿਆ, "ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਵੀਂ ਦਿੱਲੀ ਵਿਖੇ ਰਾਜਕੀਆ ਪ੍ਰਤਿਭਾ ਵਿਕਾਸ ਵਿਦਿਆਲਿਆ ਵਿਚ ਇੱਕ ਵਿਦਿਆਰਥੀ ਨੂੰ ਪ੍ਰਦੂਸ਼ਣ ਰੋਕੂ ਮਾਸਕ ਭੇਟ ਕਰਦੇ ਹੋਏ।" ਇਸ ਖ਼ਬਰ ਅਨੁਸਾਰ ਤਸਵੀਰ ਕੋਰੋਨਾ ਨਾਲ ਨਹੀਂ ਬਲਕਿ ਪਰਾਲੀ ਜਲਾਉਣ ਕਰਕੇ ਦਿੱਲੀ ਵਿਚ ਹੋਏ ਪ੍ਰਦੂਸ਼ਣ ਨਾਲ ਸਬੰਧਿਤ ਹੈ।

Photo
 

ਇਸ ਆਯੋਜਨ ਨਾਲ ਦੀਆਂ ਤਸਵੀਰਾਂ ਸਾਨੂੰ ਅਰਵਿੰਦ ਕੇਜਰੀਵਾਲ ਦੇ ਟਵਿੱਟਰ ਹੈਂਡਲ 'ਤੇ ਵੀ ਅਪਲੋਡ ਮਿਲੀਆਂ ਜਿਸ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

 

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਜਨਵਰੀ 2020 ਵਿਚ ਕੇਰਲ ਅੰਦਰ ਮਿਲਿਆ ਸੀ ਅਤੇ ਇਸੇ ਕਰ ਕੇ ਇਸ ਤਸਵੀਰ ਦਾ ਕੋਰੋਨਾ ਨਾਲ ਸਬੰਧਿਤ ਹੋਣ ਦਾ ਸਵਾਲ ਨਹੀਂ ਉੱਠਦਾ ਹੈ।

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਵਾਇਰਲ ਤਸਵੀਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਹੈ ਜਦੋਂ ਪ੍ਰਦੂਸ਼ਣ ਤੋਂ ਬਚਾਅ ਲਾਇ ਇੱਕ ਸਮਾਗਮ ਅੰਦਰ ਅਰਵਿੰਦ ਕੇਜਰੀਵਾਲ ਨੇ ਬੱਚੇ ਨੂੰ ਮਾਸਕ ਪਾਇਆ ਸੀ।

Claim:  ਅਰਵਿੰਦ ਕੇਜਰੀਵਾਲ ਕੋਰੋਨਾ ਤੋਂ ਬਚਾਅ ਸਬੰਧੀ ਬੱਚੇ ਨੂੰ ਮਾਸਕ ਤਾਂ ਪਾ ਰਹੇ ਹਨ ਅਤੇ ਆਪ ਇਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ਹੈ
Claimed By: ਟਵਿੱਟਰ ਯੂਜ਼ਰ राष्ट्रहित सर्वोपरि
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement