
ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ, ਪਿਛਲੇ ਸਾਲ ਦਾ ਹੈ ਅਤੇ ਇਸ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਹੋਣ ਮਗਰੋਂ ਇਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਬੱਚੇ ਨੂੰ ਬੇਹਰਿਹਮੀ ਨਾਲ ਕੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਯੂਜ਼ਰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ ਅਤੇ ਮੁਲਾਜ਼ਮ ਖਿਲਾਫ਼ ਕਾਰਵਾਈ ਦੀ ਅਪੀਲ ਕੀਤੀ ਜਾ ਰਹੀ ਹੈ।
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਾ ਹੈ ਅਤੇ ਇਸ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਹੋਣ ਮਗਰੋਂ ਇਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ Baljit Singh ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਜੇਕਰ ਪੁਲਿਸ ਹੀ ਗਰੀਬਾਂ ਉਤੇ ਅੱਤਿਆਚਾਰ ਕਰਦੀ ਰਹੀ, ਤੁਸੀਂ ਮਦਦ ਲਈ ਕਿਸ ਕੋਲ ਜਾਵੋਗੇ, ਗਰੀਬਾਂ ਦੀ ਆਵਾਜ਼ ਕੋਣ ਸਣੂ ?"
ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਹਿੰਦੀ ਵੈੱਬਦੁਨੀਆ ਨੇ 25 ਅਗਸਤ 2020 ਨੂੰ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "दिल्ली पुलिस के कांस्टेबल ने बेहरमी से की नाबालिग की पिटाई, वीडियो वायरल होने पर सस्पेंड"
ਖਬਰ ਅਨੁਸਾਰ ਮਾਮਲਾ ਦਿੱਲੀ ਦਾ ਹੈ ਜਿਥੇ ਇੱਕ ਪੁਲਿਸ ਮੁਲਾਜ਼ਮ ਨੇ ਇੱਕ ਬੱਚੇ ਨੂੰ ਬੇਹਰਿਹਮੀ ਨਾਲ ਕੁੱਟਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਉਸ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ।
ਇਹ ਖਬਰ ਇੱਥੇ ਕਲਿੱਕ ਕਰ ਪੜ੍ਹੀ ਜਾ ਸਕਦੀ ਹੈ।
ਇਸ ਮਾਮਲੇ ਨੂੰ ਲੈ ਕੇ Indian Express ਅਤੇ Scroll ਦੀ ਖ਼ਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਕਿਓਂਕਿ ਇਹ ਸਾਰੀਆਂ ਖਬਰਾਂ ਪਿਛਲੇ ਸਾਲ ਅਗਸਤ ਵਿਚ ਪ੍ਰਕਾਸ਼ਿਤ ਹੋਈਆਂ ਸਨ, ਇਸ ਤੋਂ ਸਾਫ ਹੋਇਆ ਕਿ ਮਾਮਲਾ ਪੁਰਾਣਾ ਹੈ ਅਤੇ ਮਾਮਲੇ ਨੂੰ ਲੈ ਕੇ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁੰਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਾ ਹੈ ਅਤੇ ਇਸ ਪੁਲਿਸ ਮੁਲਾਜ਼ਮ ਖਿਲਾਫ ਕਾਰਵਾਈ ਹੋਣ ਮਗਰੋਂ ਇਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Claim: ਵੀਡੀਓ ਨੂੰ ਯੂਜ਼ਰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ
Claimed By: ਫੇਸਬੁੱਕ ਯੂਜ਼ਰ Baljit Singh
Fact Check: ਗੁੰਮਰਾਹਕੁੰਨ