ਉੱਤਰ ਪ੍ਰਦੇਸ਼ ਵਿਖੇ ਗੁਰੂ ਘਰ ਨੇੜੇ ਨਜਾਇਜ਼ ਕਬਜ਼ਿਆਂ 'ਤੇ ਕਾਰਵਾਈ ਦੇ ਮਾਮਲੇ ਨੂੰ ਦਿੱਤਾ ਜਾ ਰਿਹਾ ਫਿਰਕੂ ਰੰਗ, ਗੁਰੂ ਘਰ ਬਿਲਕੁਲ ਸੁਰੱਖਿਅਤ
Published : Jun 8, 2022, 7:38 pm IST
Updated : Jun 10, 2022, 5:07 pm IST
SHARE ARTICLE
Fact Check Gurudwara Sahib Demolished In Delhi By Kejriwal Government Read The Truth
Fact Check Gurudwara Sahib Demolished In Delhi By Kejriwal Government Read The Truth

ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਨਹੀਂ ਉੱਤਰ ਪ੍ਰਦੇਸ਼ ਦਾ ਹੈ ਜਿਥੇ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸ਼ਾਸਨ ਵੱਲੋਂ ਅਵੈਧ ਕਬਜ਼ਿਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤੋੜੀ ਗਈ ਇਮਾਰਤ ਦਾ ਵੀਡੀਓ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁਰਾਦਾਬਾਦ ਹਾਈਵੇਅ ਨਜਦੀਕ ਬਣਿਆ ਗੁਰੂ ਘਰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ। ਇਸ ਵੀਡੀਓ ਨੂੰ ਵਾਇਰਲ ਕਰ ਕੇਜਰੀਵਾਲ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ ਜਿਥੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਅਵੈਧ ਕਬਜ਼ਿਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ SGPC ਨੇ ਸਖ਼ਤ ਨੋਟਿਸ ਲੈ ਲਿਆ ਹੈ ਹਾਲਾਂਕਿ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਉੱਤਰ ਪ੍ਰਦੇਸ਼ ਪੁਲਿਸ ਨੇ ਸਾਫ ਕਿਹਾ ਹੈ ਕਿ ਗੁਰੂ ਘਰ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Dhongi AAP ਨੇ 8 ਜੂਨ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਜੂਨ 1984 ਚ ਜੋ ਕੰਮ ਇੰਦਰਾ ਨੇ ਕੀਤਾ ਸੀ ਉਹੀ ਜੂਨ 2022 ਚ ਕੇਜਰੀਵਾਲ ਕਰ ਗਿਆ, ਫਰਕ ਸਿਰਫ਼ ਇਹ ਹੈ ਕਿ ਟੈਂਕਾਂ ਦੀ ਜਗ੍ਹਾ ਬੁਲਡੋਜ਼ਰ ਆ ਗਏ???????????? ਦਿੱਲੀ ਦੇ ਮੁਰਾਦਾਬਾਦ ਹਾਈਵੇਅ ਨਜਦੀਕ ਬਣਿਆ ਗੁਰੂ ਘਰ ਬੁਲਡੋਜ਼ਰਾਂ ਨਾਲ ਢਾਹ ਦਿੱਤਾ।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਸਾਨੂੰ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਇਹ ਮਾਮਲਾ ਦਿੱਲੀ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ। 

ਸਾਨੂੰ ਇਸ ਮਾਮਲੇ ਨੂੰ ਲੈ ਕੇ The Tribune ਦੀ 8 ਜੂਨ 2022 ਨੂੰ ਪ੍ਰਕਾਸ਼ਿਤ ਖਬਰ ਮਿਲੀ। ਇਸ ਖਬਰ ਦਾ ਸਿਰਲੇਖ ਦਿੱਤਾ ਗਿਆ ਸੀ, "ਲੰਗਰ ਹਾਲ ਢਾਹੇ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਨੇ ਜਾਂਚ ਆਰੰਭੀ"

The TribuneThe Tribune

ਖਬਰ ਅਨੁਸਾਰ, "ਦਿੱਲੀ-ਮੁਰਾਦਾਬਾਦ ਹਾਈਵੇਅ ’ਤੇ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਘਰਾਂ ਨੂੰ ਢਾਹੁਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਰਾਹੀਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਘਟਨਾ ਦਾ ਪਤਾ ਲੱਗਿਆ ਸੀ।"

ਇਸ ਮਾਮਲੇ ਨੂੰ ਲੈ ਕੇ ਜਗਬਾਣੀ ਦੀ ਰਿਪੋਰਟ ਅਨੁਸਾਰ, "ਦਿੱਲੀ-ਮੁਰਾਦਾਬਾਦ ਹਾਈਵੇਅ ’ਤੇ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਘਰਾਂ ਨੂੰ ਢਾਹੁਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਰਾਹੀਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਘਟਨਾ ਦਾ ਪਤਾ ਲੱਗਿਆ ਸੀ।"

ਮਤਲਬ ਸਾਫ ਸੀ ਕਿ ਮਾਮਲਾ ਦਿੱਲੀ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ।

ਮਾਮਲੇ ਨੂੰ ਲੈ ਕੇ ਕੀ ਕਹਿ ਰਹੀ ਪੁਲਿਸ?

ਅਸੀਂ ਇਸ ਮਾਮਲੇ ਨੂੰ ਲੈ ਕੇ ਸਰਚ ਜਾਰੀ ਰੱਖੀ ਅਤੇ ਪਾਇਆ ਕਿ ਇਹ ਗੁਰੂ ਘਰ ਮੁਰਾਦਾਬਾਦ ਅਧੀਨ ਪੈਂਦੇ ਮਝੌਲਾ ਥਾਣੇ ਹੇਠ ਆਉਂਦਾ ਹੈ। ਅਸੀਂ ਅੱਗੇ ਵਧਦੇ ਹੋਏ ਪੁਲਿਸ ਥਾਣੇ ਫੋਨ ਕੀਤਾ। ਸਾਡੇ ਨਾਲ ਗੱਲ ਕਰਦਿਆਂ ਥਾਣੇ ਦੇ ਪੁਲਿਸ ਅਧਿਕਾਰੀ ਨੇ ਕਿਹਾ, "ਸੋਸ਼ਲ ਮੀਡੀਆ 'ਤੇ ਗਲਤ ਦਾਅਵੇ ਵਾਇਰਲ ਕੀਤੇ ਜਾ ਰਹੇ ਹਨ। ਮੈਂ ਇਸ ਗੱਲ ਨੂੰ ਸਾਫ ਕਰਨਾ ਚਾਹੁੰਦਾ ਹਾਂ ਕਿ ਗੁਰੂ ਘਰ ਬਿਲਕੁਲ ਸੁਰੱਖਿਅਤ ਹੈ। ਪ੍ਰਸ਼ਾਸਨ ਵੱਲੋਂ ਅਵੈਧ ਕਬਜ਼ਿਆਂ ਖਿਲਾਫ ਬੁਲਡੋਜ਼ਰ ਚਲਾਇਆ ਗਿਆ ਸੀ ਅਤੇ ਇਸਦੇ ਨਾਲ ਗੁਰੂ ਘਰ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।"

SGPC ਦੇ ਨੋਟਿਸ 'ਤੇ ਵੀ ਪੁਲਿਸ ਨੇ ਦਿੱਤਾ ਸਪਸ਼ਟੀਕਰਣ

SGPC ਨੇ ਇਸ ਮਾਮਲੇ ਨੂੰ ਲੈ ਕੇ ਟਵਿੱਟਰ 'ਤੇ ਨੋਟਿਸ ਜਾਰੀ ਕੀਤਾ ਅਤੇ ਕੁਝ ਸਮੇਂ ਬਾਅਦ SDM Sadar Moradabad ਨੇ ਇਸ ਟਵੀਟ 'ਤੇ ਜਵਾਬ ਕਰਦਿਆਂ ਸਾਫ ਕੀਤਾ ਕਿ ਗੁਰੂ ਘਰ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਜਵਾਬ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

 

ਅੱਗੇ ਵਧਦੇ ਹੋਏ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਦਿੱਲੀ ਵਿਚ ਕਿਸੇ ਗੁਰੂ ਘਰ ਨੂੰ ਢਾਇਆ ਗਿਆ ਹੈ ਜਾਂ ਨਹੀਂ। ਦੱਸ ਦਈਏ ਕਿ ਸਾਨੂੰ ਇਸ ਦਾਅਵੇ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ ਜਿਥੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਅਵੈਧ ਕਬਜ਼ਿਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ SGPC ਨੇ ਸਖ਼ਤ ਨੋਟਿਸ ਲੈ ਲਿਆ ਹੈ ਹਾਲਾਂਕਿ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਉੱਤਰ ਪ੍ਰਦੇਸ਼ ਪੁਲਿਸ ਨੇ ਸਾਫ ਕਿਹਾ ਹੈ ਕਿ ਗੁਰੂ ਘਰ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

Claim- Delhi Government Demolished Gurudwara Sahib
Claimed By- Dhongi AAP
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement