MSP ਵਾਧੇ ਨੂੰ ਲੈ ਕੇ ਹਰਿਆਣਾ 'ਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਨਾਲ ਇਸ ਤਸਵੀਰ ਦਾ ਕੋਈ ਸਬੰਧ ਨਹੀਂ ਹੈ 
Published : Jun 8, 2023, 7:09 pm IST
Updated : Jun 8, 2023, 8:33 pm IST
SHARE ARTICLE
Fact Check Old image of sikh auto driver beaten by delhi police shared with misleading claim
Fact Check Old image of sikh auto driver beaten by delhi police shared with misleading claim

ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਵਿਚਕਾਰ ਝੜਪ ਹੋ ਗਈ ਸੀ।

ਬੀਤੇ ਦੀਨਾਂ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨ ਆਗੂ ਗੁਰਨਾਮ ਸਿੰਘ ਚੜੁਣੀ ਦੀ ਅਗੁਆਈ 'ਚ ਸੂਰਜਮੁਖੀ ਫਸਲ ਦੇ MSP ਵਾਧੇ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਹਿੰਸਕ ਝੜਪ ਵੇਖਣ ਨੂੰ ਮਿਲੀ ਜਿਸਦੇ ਵਿਚ ਪੁਲਿਸ ਦੁਆਰਾ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ ਗਿਆ। ਹੁਣ ਇਸ ਘਟਨਾ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ। ਅਜਿਹਾ ਹੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਜ਼ਖਮੀ ਲੋਕਾਂ ਦੀਆਂ ਤਸਵੀਰਾਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਇਸ ਪ੍ਰਦਰਸ਼ਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਦੀਆਂ ਹਨ। ਜਦੋਂ ਅਸੀਂ ਪੜਤਾਲ ਕੀਤੀ ਤਾਂ ਪਾਇਆ ਕਿ ਕੁਝ ਤਸਵੀਰਾਂ ਪੁਰਾਣੀ ਘਟਨਾਵਾਂ ਨਾਲ ਸਬੰਧਿਤ ਸਨ ਜਿਨ੍ਹਾਂ ਨੂੰ ਕਿਸਾਨਾਂ ਨਾਲ ਜੋੜਕੇ ਵਾਇਰਲ ਕੀਤਾ ਗਿਆ।

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਖਿਲਾਫ ਧਰਨੇ 'ਤੇ ਬੈਠੀ ਪਹਿਲਵਾਨ ਸਾਕਸ਼ੀ ਮਲਿਕ ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, "किसानों ने सिर्फ़ अपनी फसलों की एमएसपी माँगी थी. लेकिन क्रूर तंत्र ने उन्हें लाठियाँ और गिरफ़्तारियाँ दीं. किसान नेता गुरनाम सिंह चढूनी की गिरफ़्तारी की हम निंदा करते हैं, उनकी जल्द रिहाई हो. आंदोलन में शहीद हुए किसान की खबर ने आँखें नम कर दी हैं"

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਕਿਸੇ ਕਿਸਾਨ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਵਿਚਕਾਰ ਝੜਪ ਹੋ ਗਈ ਸੀ।

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਲੈਂਸ ਸਰਚ ਕੀਤਾ। ਦੱਸ ਦਈਏ ਵਾਇਰਲ ਇਹ ਤਸਵੀਰ 2019 ਦੀ ਹੈ। 

ਸਾਨੂੰ ਆਪਣੀ ਸਰਚ ਦੌਰਾਨ ਜੁਲਾਈ 2019 ਦੀਆਂ ਕਈ ਰਿਪੋਰਟਾਂ ਮਿਲੀਆਂ ਜਿਨ੍ਹਾਂ ਵਿਚ ਵਾਇਰਲ ਤਸਵੀਰ ਪ੍ਰਕਾਸ਼ਿਤ ਸੀ। ਖਬਰਾਂ ਅਨੁਸਾਰ ਮਾਮਲਾ ਦਿੱਲੀ ਦੇ ਮੁਖਰਿਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਵਿਚਕਾਰ ਹੋਈ ਝੜਪ ਦਾ ਸੀ। ਝੜਪ ਦੌਰਾਨ ਸਿੱਖ ਡਰਾਈਵਰ ਨੂੰ ਜ਼ਖਮੀ ਹਾਲਤ ਦੇ ਵਿਚ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਤੇ ਇਹ ਵਾਇਰਲ ਤਸਵੀਰ ਉਸ ਸਮੇਂ ਦੀ ਹੈ। 

ਮੀਡੀਆ ਅਦਾਰੇ AAJ TAK ਦੀ ਰਿਪੋਰਟ ਮੁਤਾਬਕ ਆਟੋ ਚਾਲਕ ਸਰਬਜੀਤ ਨੇ ਪੁਲਿਸ ਕਰਮਚਾਰੀਆਂ ਦੇ ਇੱਕ ਸਮੂਹ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਕਰਮੀਆਂ ਨੇ ਸਰਬਜੀਤ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕੀਤੀ ਸੀ। 

AAJ TAKAAJ TAK

NDTV ਦੁਆਰਾ 25 ਜੁਲਾਈ 2019 ਨੂੰ ਪ੍ਰਕਾਸ਼ਿਤ ਖਬਰ ਮੁਤਾਬਕ, 16 ਜੁਲਾਈ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਕੁਝ ਪੁਲਿਸ ਮੁਲਾਜ਼ਮਾਂ ਅਤੇ ਇੱਕ ਸਿੱਖ ਟੈਂਪੂ ਡਰਾਈਵਰ ਵਿਚਕਾਰ ਝਗੜਾ ਹੋ ਗਿਆ ਸੀ ਜਿਸਦੇ ਵਿਚ ਮਾਮਲੇ ਦੀ ਜਾਂਚ ਕਰਦਿਆਂ ਦਿੱਲੀ ਪੁਲਿਸ ਨੇ ਆਪਣੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਕਿਸੇ ਕਿਸਾਨ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਵਿਚਕਾਰ ਝੜਪ ਹੋ ਗਈ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਸ਼ਲ ਮੀਡੀਆ 'ਤੇ BSNL ਦੇ ਹੱਕ 'ਚ ਚੱਲੀ ਮੁਹਿੰਮ, ਅੰਬਾਨੀ ਸਣੇ ਬਾਕੀ ਮੋਬਾਇਲ ਨੈੱਟਵਰਕ ਕੰਪਨੀਆਂ ਨੂੰ ਛਿੜੀ ਚਿੰਤਾ

13 Jul 2024 3:32 PM

"ਸਿੱਖਾਂ ਨੂੰ ਹਮੇਸ਼ਾ ਦੇਸ਼ਧ੍ਰੋਹੀ ਕਹਿ ਕੇ ਜੇਲ੍ਹਾਂ 'ਚ ਡੱਕਿਆ ਗਿਆ - ਗਿਆਨੀ ਹਰਪ੍ਰੀਤ ਸਿੰਘ ਸਰਕਾਰ ਵੱਲੋਂ 25 ਜੂਨ ਨੂੰ

13 Jul 2024 3:26 PM

"ਸਿੱਖਾਂ ਨੂੰ ਹਮੇਸ਼ਾ ਦੇਸ਼ਧ੍ਰੋਹੀ ਕਹਿ ਕੇ ਜੇਲ੍ਹਾਂ 'ਚ ਡੱਕਿਆ ਗਿਆ - ਗਿਆਨੀ ਹਰਪ੍ਰੀਤ ਸਿੰਘ ਸਰਕਾਰ ਵੱਲੋਂ 25 ਜੂਨ ਨੂੰ

13 Jul 2024 3:24 PM

ਘਰ ਦੀ ਛੱਤ ’ਤੇ Solar Project, ਖੇਤਾਂ ’ਚ ਸੋਲਰ ਨਾਲ ਹੀ ਚੱਲਦੀਆਂ ਮੋਟਰਾਂ, ਕਾਰਾਂ CNG ਤੇ ਘਰ ’ਚ ਲਾਇਆ Rain......

11 Jul 2024 5:35 PM

ਹਰਿਆਣਾ 'ਚ ਭੁੱਬਾਂ ਮਾਰ-ਮਾਰ ਰੋ ਰਹੇ ਬੇਘਰ ਹੋਏ ਸਿੱਖ, ਦੇਖੋ ਪਿੰਡ ਅਮੂਪੁਰ ਤੋਂ ਰੋਜ਼ਾਨਾ ਸਪੋਕਸਮੈਨ ਦੀ Ground Repor

11 Jul 2024 4:21 PM
Advertisement