ਉੱਤਰਾਖੰਡ ਵਿਖੇ ਬਸ ਪਲਟਣ ਦਾ ਇਹ ਵੀਡੀਓ ਹਾਲੀਆ ਨਹੀਂ, ਅਗਸਤ 2023 ਦਾ ਹੈ, Fact Check ਰਿਪੋਰਟ
Published : Jul 8, 2024, 5:54 pm IST
Updated : Jul 8, 2024, 5:54 pm IST
SHARE ARTICLE
Fact Check Old Video Of Bus Getting Washed Away In Heavy Water Flow In Uttarakhand From 2023 Viral As Recent
Fact Check Old Video Of Bus Getting Washed Away In Heavy Water Flow In Uttarakhand From 2023 Viral As Recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2023 ਦਾ ਹੈ ਤੇ ਹੁਣ ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim

ਉੱਤਰ ਭਾਰਤ ਵਿਚ ਭਾਰੀ ਮੀਂਹ ਅਤੇ ਮੀਂਹ ਕਰਕੇ ਸਾਹਮਣੇ ਆ ਰਹੇ ਹਾਦਸਿਆਂ ਵਿਚਕਾਰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਬਸ ਨੂੰ ਪਾਣੀ ਦੇ ਤੇਜ਼ ਵਹਾਅ ਕਰਕੇ ਪਲਟਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਹੈ ਅਤੇ ਉੱਤਰਾਖੰਡ ਤੋਂ ਸਾਹਮਣੇ ਆਇਆ ਹੈ।

X ਯੂਜ਼ਰ "Voter_Kishor_Mathpal" ਨੇ ਵਾਇਰਲ ਹੋ ਰਿਹਾ ਵੀਡੀਓ ਸਾਂਝਾ ਕਰਦਿਆਂ ਲਿਖਿਆ, "बस साल बदलते हैं, स्थिति नहीं! जय हो उत्तराखंड की जनता की जो ऐसे लोगों को वोट दिला कर जिता देती है I #Dhangadi Shame on ?@anil_baluni @pushkardhami @BJP4UK के सभी पहाड़ी पदाधिकारी"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2023 ਦਾ ਹੈ ਤੇ ਹੁਣ ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਅਗਸਤ 2023 ਦਾ ਹੈ

ਸਾਨੂੰ ਵਾਇਰਲ ਵੀਡੀਓ ਨੂੰ ਲੈ ਕੇ ਮੀਡੀਆ ਏਜੰਸੀ ANI ਦਾ ਟਵੀਟ ਮਿਲਿਆ। ਇਹ ਟਵੀਟ 5 ਅਗਸਤ 2023 ਨੂੰ ਕੀਤਾ ਗਿਆ ਸੀ ਅਤੇ ਵੀਡੀਓ ਸਾਂਝਾ ਕਰਦਿਆਂ ਕੈਪਸ਼ਨ ਲਿਖਿਆ ਗਿਆ ਸੀ, "उत्तराखंड: नैनीताल ज़िले के रामनगर में धनगढ़ी पुल पर एक बस नाले में पलट गई। बस में कुल 35 लोग सवार थे, जिन्हें जेसीबी की मदद से बचा लिया गया है। (वायरल वीडियो की पुष्टि कुमाऊं मंडल के कमिश्नर ने की है।)"

ਜਾਣਕਾਰੀ ਅਨੁਸਾਰ ਇਹ ਵੀਡੀਓ ਉੱਤਰਾਖੰਡ ਦੇ ਨੈਨੀਤਾਲ ਤੋਂ ਸਾਹਮਣੇ ਆਇਆ ਜਿਥੇ ਰਾਮਨਗਰ ਅਧੀਨ ਪੈਂਦੇ ਧਨਘੜੀ ਪੁਲ 'ਤੇ ਇੱਕ ਬਸ ਨਾਲੇ 'ਚ ਪਾਣੀ ਦੇ ਤੇਜ਼ ਵਹਾਅ ਕਰਕੇ ਪਲਟ ਜਾਂਦੀ ਹੈ।

ਦੱਸ ਦਈਏ ਜਾਣਕਾਰੀ ਨੂੰ ਲੈ ਕੇ ਕੀਵਰਡ ਸਰਚ ਕਰਨ 'ਤੇ ਸਾਨੂੰ ਕਈ ਖਬਰਾਂ ਮਿਲੀਆਂ। ਇਸ ਮਾਮਲੇ ਨੂੰ ਲੈ ਕੇ ETV Bharat ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2023 ਦਾ ਹੈ ਤੇ ਹੁਣ ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Result: Misleading

Our Sources

Tweet Of ANI Hindi News Published On 5 August 2023

News Report Of ETV Bharat Published On 5 August 2023

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement