
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਗੋਰਖਪੁਰ ਦਾ ਨਹੀਂ ਬਲਕਿ ਮੇਕਸਿਕੋ ਦਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਮਗਰਮੱਛ ਨੂੰ ਆਪਣੇ ਜਬੜੇ 'ਚ ਔਰਤ ਨੂੰ ਪਾਏ ਪਾਣੀ 'ਚ ਤੇਹਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਗੋਰਖਪੁਰ ਦਾ ਹੈ ਜਿਥੇ ਸੈਲਫੀ ਲੈਂਦੇ ਸਮੇਂ ਕੁੜੀ ਤਲਾਬ 'ਚ ਡਿੱਗ ਪੈਂਦੀ ਹੈ ਅਤੇ ਮਗਰਮੱਛ ਉਸਨੂੰ ਮਾਰ ਦਿੰਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਗੋਰਖਪੁਰ ਦਾ ਨਹੀਂ ਬਲਕਿ ਮੇਕਸਿਕੋ ਦਾ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ "Jai Rai" ਨੇ 5 ਸਿਤੰਬਰ ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "#गोरखपुर नौका विहार रामगढ़वा ताल मैं #लड़की सेल्फी लेते वक्त #मगरमच्छ ने दबोचा"
ਇਹ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਦੇ ਲਿੰਕ ਨੂੰ Invid ਟੂਲ 'ਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਵਾਇਰਲ ਵੀਡੀਓ ਭਾਰਤ ਦਾ ਨਹੀਂ ਮੇਕਸਿਕੋ ਦਾ ਹੈ
ਸਾਨੂੰ ਇਹ ਵੀਡੀਓ "worldstarhiphop" ਨਾਂਅ ਦੀ ਵੈੱਬਸਾਈਟ 'ਤੇ ਮੌਜੂਦ ਇੱਕ ਖਬਰ ਵਿਚ ਅਪਲੋਡ ਮਿਲਿਆ। ਇਹ ਖਬਰ 24 ਜੂਨ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖਬਰ ਨੂੰ ਪ੍ਰਕਾਸ਼ਿਤ ਕਰਦੇ ਹੋਏ ਸਿਰਲੇਖ ਲਿਖਿਆ ਗਿਆ, "Damn: Crocodile Spotted With A Woman In His Mouth Swimming Through A Lake!"
ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਮੇਕਸਿਕੋ ਦੇ Laguna del Carpintero ਇਲਾਕੇ ਦਾ ਹੈ। ਇਹ ਖਬਰ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।
ਹੋਰ ਸਰਚ ਕਰਨ 'ਤੇ ਸਾਨੂੰ mexicodailypost.com 'ਤੇ ਇਸ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਮਿਲੀ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਦੈਨਿਕ ਜਾਗਰਣ ਦੀ 6 ਸਿਤੰਬਰ 2021 ਨੂੰ ਪ੍ਰਕਾਸ਼ਿਤ ਖਬਰ ਅਨੁਸਾਰ ਗੋਰਖਪੁਰ ਵਿਚ ਕੋਈ ਮਗਰਮੱਛ ਨਹੀਂ ਦੇਖਿਆ ਗਿਆ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਗੋਰਖਪੁਰ ਦਾ ਨਹੀਂ ਬਲਕਿ ਮੇਕਸਿਕੋ ਦਾ ਹੈ।
Claim- Video of Crocodile attacking women is from Gorakhpur
Claimed By- Jai Rai
Fact Check- Fake