Fast Fact Check: ਭਗਤ ਸਿੰਘ ਦੀ ਭੈਣ ਪ੍ਰਕਾਸ਼ ਕੌਰ ਦੇ ਦੇਹਾਂਤ ਨੂੰ ਲੈ ਕੇ ਇਹ ਪੋਸਟ ਗੁੰਮਰਾਹਕੁਨ
Published : Sep 8, 2021, 6:16 pm IST
Updated : Sep 8, 2021, 6:16 pm IST
SHARE ARTICLE
Fast Fact Check Misleading news viral in the name of Bhagat Singh Sister
Fast Fact Check Misleading news viral in the name of Bhagat Singh Sister

ਸ਼ਹੀਦ ਭਗਤ ਸਿੰਘ ਭੈਣ ਬੀਬੀ ਪ੍ਰਕਾਸ਼ ਕੌਰ ਦਾ 2014 ਵਿਚ ਹੀ ਦੇਹਾਂਤ ਹੋ ਗਿਆ ਸੀ। ਹੁਣ ਪੁਰਾਣੀ ਖਬਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਦਾਅਵਾ ਮੁੜ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼ਹੀਦ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਦਾ ਹਾਲੀਆ ਦੇਹਾਂਤ ਹੋ ਗਿਆ ਹੈ। ਇਸ ਖਬਰ ਨੂੰ ਵਾਇਰਲ ਕਰਦੇ ਹੋਏ ਵੱਡੇ ਰਾਜਨੇਤਾ-ਨੇਤਾ 'ਤੇ ਸਵਾਲ ਚੁੱਕਿਆ ਜਾ ਰਿਹਾ ਹੈ ਕਿ ਇੰਨੀ ਵੱਡੀ ਸ਼ਕਸੀਅਤ ਦੀ ਮੌਤ ਦੀ ਖਬਰ 'ਤੇ ਕਿਸੇ ਨੇ ਸੋਗ ਨਹੀਂ ਮਨਾਇਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਸ਼ਹੀਦ ਭਗਤ ਸਿੰਘ ਭੈਣ ਬੀਬੀ ਪ੍ਰਕਾਸ਼ ਕੌਰ ਦਾ 2014 ਵਿਚ ਹੀ ਦੇਹਾਂਤ ਹੋ ਗਿਆ ਸੀ। ਹੁਣ ਪੁਰਾਣੀ ਖਬਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਰੋਜ਼ਾਨਾ ਸਪੋਕਸਮੈਨ ਨੇ ਜਨਵਰੀ 2021 ਵਿਚ ਇਸ ਸਮਾਨ ਦਾਅਵੇ ਦੀ ਪੜਤਾਲ ਕੀਤੀ ਸੀ। ਹੁਣ ਮੁੜ ਇਹ ਦਾਅਵਾ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "रविशेक राष्ट्रवादी" ਨੇ ਇਸ ਖਬਰ ਨੂੰ 8 ਸਿਤੰਬਰ 2021 ਨੂੰ ਇਸ ਖਬਰ ਸ਼ੇਅਰ ਕਰਦਿਆਂ ਲਿਖਿਆ, "भगतसिंह जी की छोटी बहन प्रकाश कोर अब हमारे बीच नही रही। भगवान दिव्य आत्मा को शांति दे????????ॐ शांति????????????????????????????"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਸਪੋਕਸਮੈਨ ਨੇ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਕੀਤਾ ਜਿਸ ਦੌਰਾਨ ਸਾਨੂੰ ਕਈ ਅਜਿਹੇ ਆਰਟੀਕਲ ਮਿਲੇ ਜਿਸ ਤੋਂ ਪੁਸ਼ਟੀ ਹੁੰਦੀ ਹੈ ਕਿ ਭਗਤ ਸਿੰਘ ਦੀ ਭੈਣ ਪ੍ਰਕਾਸ਼ ਕੌਰ ਦਾ ਦੇਹਾਂਤ 2014 ਵਿਚ ਹੀ ਹੋ ਚੁੱਕਾ ਸੀ। ਅਸੀਂ timesOfIndia ਦਾ ਲਿੰਕ ਓਪਨ ਕੀਤਾ ਜਿਸਨੂੰ 29 ਸਿਤੰਬਰ 2014 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਆਰਟੀਕਲ ਦੀ ਹੈੱਡਲਾਈਨ ''Bhagat Singh's Sisiter Passes Away On His 107th Birthday'' ਸੀ। 

File Photo

ਇਸ ਵਾਇਰਲ ਪੋਸਟ ਬਾਰੇ ਜਦੋਂ ਅਸੀਂ ਭਗਤ ਸਿੰਘ ਦੀ ਭੈਣ ਅਮਰ ਕੌਰ ਦੇ ਬੇਟੇ ਪ੍ਰੋ: ਜਗਮੋਹਨ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਪ੍ਰਕਾਸ਼ ਕੌਰ ਦਾ ਦੇਹਾਂਤ 2014 ਵਿਚ ਹੋ ਚੁੱਕਾ ਸੀ। ਉਹਨਾਂ ਕਿਹਾ ਕਿ ਇਹ ਪੋਸਟ ਪਹਿਲਾਂ ਵੀ ਕਾਫੀ ਵਾਰ ਵਾਇਰਲ ਹੋ ਚੁੱਕੀ ਹੈ ਤੇ ਜੋ ਲੋਕ ਅਜਿਹੇ ਝੂਠ ਫੈਲਾਉਂਦੇ ਹਨ ਉਹ ਜਾਂ ਤਾਂ ਆਪਣੇ ਪੇਜ਼ ਦੇ ਫਾਲੋਵਰਸ ਲਈ ਫੈਲਾਉਂਦੇ ਹਨ ਜਾਂ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਲਈ। 

ਮਤਲਬ ਸਾਫ ਸੀ ਕਿ ਭਗਤ ਸਿੰਘ ਦੀ ਭੈਣ ਬੀਬੀ ਪ੍ਰਕਾਸ਼ ਕੌਰ ਨੂੰ ਲੈ ਕੇ ਗੁੰਮਰਾਹਕੁਨ ਦਾਅਵਾ ਵਾਇਰਲ ਹੋ ਰਿਹਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਸ਼ਹੀਦ ਭਗਤ ਸਿੰਘ ਭੈਣ ਬੀਬੀ ਪ੍ਰਕਾਸ਼ ਕੌਰ ਦਾ 2014 ਵਿਚ ਹੀ ਦੇਹਾਂਤ ਹੋ ਗਿਆ ਸੀ। ਹੁਣ ਪੁਰਾਣੀ ਖਬਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- ਹਾਲ ਹੀ ਵਿਚ ਹੋਈ ਭਗਤ ਸਿੰਘ ਦੀ ਭੈਣ ਦੀ ਮੌਤ, ਕਿਸੇ ਵੀ ਨੇਤਾ ਨੇ ਨਹੀਂ ਜਤਾਇਆ ਸੋਗ
Claimed By - रविशेक राष्ट्रवादी

Fact Check -    ਗੁੰਮਰਾਹਕੁੰਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement