
ਅਸਲ ਬੋਰਡ ਵਿਚ ਮਲੌਟ ਕਾਂਗਰੇਸ ਵਰਕਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰੇਸ ਦੇ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀ ਗਈ ਸੀ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਫਲੈਕਸ ਬੋਰਡ ਦੀ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਫਲੈਕਸ ਬੋਰਡ ਵਿਚ ਕਾਂਗਰਸ ਵਰਕਰਾਂ ਵੱਲੋਂ ਪੰਜਾਬ ਕਾਂਗਰੇਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਿਖੇਦੀ ਕੀਤੀ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰੇਸ ਪ੍ਰਧਾਨ ਅਹੁਦੇ ਤੋਂ ਅਸਤੀਫੇ ਤੋਂ ਬਾਅਦ ਇਹ ਫਲੈਕਸ ਬੋਰਡ ਕਾਂਗਰੇਸ ਵਰਕਰਾਂ ਵੱਲੋਂ ਲਾਇਆ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਦਿੱਸ ਰਿਹਾ ਫਲੈਕਸ ਬੋਰਡ ਐਡੀਟੇਡ ਹੈ। ਅਸਲ ਬੋਰਡ ਵਿਚ ਮਲੌਟ ਕਾਂਗਰੇਸ ਵਰਕਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰੇਸ ਦੇ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀ ਗਈ ਸੀ।
ਵਾਇਰਲ ਪੋਸਟ
ਫੇਸਬੁੱਕ ਪੇਜ Agg Bani ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਫਲੈਕਸ ਬੋਰਡਾਂ ਦੇ ਖਰਚੇ ਤੋਂ ਤੰਗ ਆਏ ਕਾਂਗਰਸੀ ਨੇ ਸਾਰੀ ਭੜਾਸ ਫਲੈਕਸਾਂ ਰਾਹੀ ਈ ਕੱਢ ਦਿੱਤੀ"
ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਅਸਲ ਤਸਵੀਰ The Tribune ਦੀ ਖਬਰ ਵਿਚ ਪ੍ਰਕਾਸ਼ਿਤ ਮਿਲੀ।
ਟ੍ਰਿਬਿਊਨ ਦੀ ਇਹ ਖਬਰ 24 ਜੁਲਾਈ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸਨੂੰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਦਿੱਤਾ ਗਿਆ, "Navjot Sidhu hoardings come up in Malout"
The Tribune
ਖਬਰ ਅਨੁਸਾਰ, ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰੇਸ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਮਲੌਟ ਕਾਂਗਰੇਸ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀ ਗਈ ਸੀ। ਇਸ ਫਲੈਕਸ ਬੋਰਡ ਵਿਚ ਗੋਰ ਕਰਨ ਵਾਲੀ ਗੱਲ ਇਹ ਰਹੀ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਹੁਣ ਸਾਬਕਾ) ਅਤੇ ਮਲੌਟ ਤੋਂ ਵਿਧਾਇਕ ਅਜੈਯਬ ਸਿੰਘ ਇਸ ਫਲੈਕਸ ਬੋਰਡ ਵਿਚ ਨਹੀਂ ਦਿੱਸ ਰਹੇ ਹਨ।
ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
Collage
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਦਿੱਸ ਰਿਹਾ ਫਲੈਕਸ ਬੋਰਡ ਐਡੀਟੇਡ ਹੈ। ਅਸਲ ਬੋਰਡ ਵਿਚ ਮਲੌਟ ਕਾਂਗਰੇਸ ਵਰਕਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰੇਸ ਦੇ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀ ਗਈ ਸੀ।
Claim- Congress workers defaming Navjot Sidhu by putting hoardings
Claimed By- FB Page AggBani
Fact Check- Morphed