Fact Check: ਸੋਨਾਲੀ ਬੇਂਦਰੇ ਦੇ ਪਰਿਵਾਰ ਨਾਲ ਦਰਬਾਰ ਸਾਹਿਬ ਨਤਮਸਤਕ ਹੋਣ ਦੀਆਂ ਇਹ ਤਸਵੀਰਾਂ ਹਾਲੀਆ ਨਹੀਂ 2020 ਦੀਆਂ ਹਨ
Published : Jan 9, 2023, 3:50 pm IST
Updated : Jan 9, 2023, 3:50 pm IST
SHARE ARTICLE
Fact Check Old images of actress Sonali Bendre visiting Harmandir Sahib Amritsar shared as recent
Fact Check Old images of actress Sonali Bendre visiting Harmandir Sahib Amritsar shared as recent

ਵਾਇਰਲ ਹੋ ਰਹੀ ਤਸਵੀਰਾਂ ਹਾਲੀਆ ਨਹੀਂ ਬਲਕਿ ਪੁਰਾਣੀਆਂ ਹਨ। ਹੁਣ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਅਦਾਕਾਰਾ ਸੋਨਾਲੀ ਬੇਂਦਰੇ ਦੀਆਂ ਕੁਝ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਹਾਲੀਆ ਹਨ।

ਰੋਜ਼ਾਨਾ ਸਪੋਕਸਮੈਨ ਨੇ  ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰਾਂ ਹਾਲੀਆ ਨਹੀਂ ਬਲਕਿ ਪੁਰਾਣੀਆਂ ਹਨ। ਹੁਣ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਪੰਜਾਬੀ ਮੀਡੀਆ ਹਾਊਸ "Star Canada TV" ਨੇ 8 ਜਨਵਰੀ 2023 ਨੂੰ ਵਾਇਰਲ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ, "ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੋਨਾਲੀ ਬੇਂਦਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ..."

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਨ੍ਹਾਂ ਤਸਵੀਰਾਂ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। 

ਵਾਇਰਲ ਤਸਵੀਰਾਂ ਹਾਲੀਆ ਨਹੀਂ ਪੁਰਾਣੀਆਂ ਹਨ

ਸਾਨੂੰ The Tribune ਦੀ 2 ਜਨਵਰੀ 2020 ਨੂੰ ਪ੍ਰਕਾਸ਼ਿਤ ਖਬਰ ਵਿਚ ਇੱਕ ਤਸਵੀਰ ਮਿਲੀ। ਖਬਰ ਸਾਂਝੀ ਕਰਦਿਆਂ ਸਿਰਲੇਖ ਦਿੱਤਾ ਗਿਆ, "Sonali Bendre visits Amritsar’s Golden Temple with hubby Goldie, son Ranveer on her birthday"

The TribuneThe Tribune

ਖਬਰ ਅਨੁਸਾਰ ਸੋਨਾਲੀ ਆਪਣੇ ਮੁੰਡੇ ਰਣਵੀਰ ਦੇ ਜਨਮਦਿਨ ਮੌਕੇ ਦਰਬਾਰ ਸਾਹਿਬ ਨਤਮਸਤਕ ਹੋਏ।

ਇਸ ਮਾਮਲੇ ਨੂੰ ਲੈ ਕੇ Economic Times ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਸਾਨੂੰ ਇਸ ਮਾਮਲੇ ਦਾ ਵੀਡੀਓ ਵੀ ਮੀਡੀਆ ਅਦਾਰਿਆਂ ਵੱਲੋਂ ਸਾਂਝਾ ਕੀਤਾ ਮਿਲਿਆ। ਮਾਮਲੇ ਨੂੰ ਲੈ ਕੇ India TV ਦੀ ਵੀਡੀਓ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਹੁਣ ਅਸੀਂ ਅੱਗੇ ਵਧਦੇ ਹੋਏ ਮਾਮਲੇ ਨੂੰ ਲੈ ਕੇ ਸਾਡੇ ਰੋਜ਼ਾਨਾ ਸਪੋਕਸਮੈਨ ਦੇ ਅੰਮ੍ਰਿਤਸਰ ਇੰਚਾਰਜ ਪੱਤਰਕਾਰ ਸਵਰਣ ਨਾਲ ਗੱਲ ਕੀਤੀ। ਸਰਵਣ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, "ਇਹ ਤਸਵੀਰਾਂ ਹਾਲੀਆ ਨਹੀਂ ਬਲਕਿ ਪੁਰਾਣੀਆਂ ਹਨ ਅਤੇ ਹਾਲੀਆ ਸੋਨਾਲੀ ਬੇਂਦਰੇ ਅੰਮ੍ਰਿਤਸਰ ਦਰਬਾਰ ਸਾਹਿਬ ਨਹੀਂ ਆਏ ਹਨ।"

ਮਤਲਬ ਸਾਫ ਸੀ ਕਿ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ  ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ  ਤਸਵੀਰਾਂ ਹਾਲੀਆ ਨਹੀਂ ਬਲਕਿ ਪੁਰਾਣੀਆਂ ਹਨ। ਹੁਣ ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Recent Images Of Actress Sonali Bendre Visiting Shri Harmandir Sahib
Claimed By- FB Page Star Canada TV
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement