
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਪ੍ਰਕਾਸ਼ ਸਿੰਘ ਬਾਦਲ ਸਹੀ ਸਲਾਮਤ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਖਬਰ ਫਰਜ਼ੀ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ 2 ਤਸਵੀਰਾਂ ਹਨ ਜਿਸਦੇ ਵਿਚ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੋਢਿਆਂ 'ਤੇ ਇੱਕ ਮ੍ਰਿਤਕ ਦੇਹ ਨੂੰ ਅਰਥੀ ਦਿੰਦੇ ਵੇਖਿਆ ਜਾ ਸਕਦਾ ਹੈ। ਪੋਸਟ ਜਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਾਲ ਚਲਾਣਾ ਕਰ ਗਏ ਹਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਪ੍ਰਕਾਸ਼ ਸਿੰਘ ਬਾਦਲ ਸਹੀ ਸਲਾਮਤ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਖਬਰ ਫਰਜ਼ੀ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ "Navjot Laddi" ਨੇ 8 ਫਰਵਰੀ 2022 ਨੂੰ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਨਹੀਂ ਰਹੇ ਪ੍ਰਕਾਸ਼ ਸਿੰਘ ਬਾਦਲ"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਜੇਕਰ ਅਜੇਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਹੁਣ ਤਕ ਪੰਜਾਬ ਦੇ ਮੀਡੀਆ ਅਦਾਰਿਆਂ ਤੋਂ ਇਲਾਵਾ ਨੈਸ਼ਨਲ ਮੀਡੀਆ ਤਕ ਨੇ ਇਸ ਮਾਮਲੇ ਨੂੰ ਲੈ ਕੇ ਖਬਰਾਂ ਪ੍ਰਕਾਸ਼ਿਤ ਕਰਨੀਆਂ ਸਨ, ਪਰ ਸਾਨੂੰ ਅਜਿਹੇ ਦਾਅਵੇ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ।
ਅੱਗੇ ਵਧਦੇ ਹੋਏ ਅਸੀਂ ਇਨ੍ਹਾਂ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਜਰੀਏ ਲੱਭਣਾ ਸ਼ੁਰੂ ਕੀਤਾ। ਰਿਵਰਸ ਇਮੇਜ ਕਰਨ 'ਤੇ ਸਾਨੂੰ ਇਹ ਤਸਵੀਰਾਂ ਕਈ ਪੁਰਾਣੀਆਂ ਖਬਰਾਂ ਵਿਚ ਅਪਲੋਡ ਮਿਲੀਆਂ।
ਇਹ ਤਸਵੀਰਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਜੀ ਗੁਰਦਾਸ ਬਾਦਲ ਦੇ ਅੰਤਿਮ ਮੌਕੇ ਦੀਆਂ ਹਨ। Hindustan Times ਨੇ 16 ਮਈ 2020 ਨੂੰ ਇਨ੍ਹਾਂ ਤਸਵੀਰਾਂ ਵਿਚੋਂ ਦੀ ਇੱਕ ਤਸਵੀਰ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ, "Gurdas Badal cremated with state honours at native village"
ਖਬਰ ਅਨੁਸਾਰ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ 90 ਸਾਲਾਂ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਆਖ਼ਿਰੀ ਸਾਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਲਏ। ਗੁਰਦਾਸ ਬਾਦਲ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਕੀਤੀ ਗਈ ਅਤੇ ਇਸ ਮੌਕੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਸੀ।
ਮਤਲਬ ਸਾਫ ਸੀ ਕਿ ਵਾਇਰਲ ਤਸਵੀਰਾਂ ਨੂੰ ਫਰਜ਼ੀ ਦਾਅਵੇ ਨੂੰ ਵਾਇਰਲ ਕੀਤਾ ਜਾ ਰਿਹਾ ਹੈ।
ਗੁਰਦਾਸ ਬਾਦਲ ਦੇ ਦੇਹਾਂਤ ਨੂੰ ਲੈ ਕੇ ਮਨਪ੍ਰੀਤ ਬਾਦਲ ਦਾ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
Today, at the bhog ceremony to mark the conclusion of funeral services of my late father S Gurdas Singh Badal, I pledge to try and live upto their ideals. I know I cannot be like them, but this is an oath, a vow, and a promise. pic.twitter.com/oCqcEd6ZcY
— Manpreet Singh Badal (@MSBADAL) May 19, 2020
ਇਸ ਮਾਮਲੇ ਨੂੰ ਲੈ ਕੇ The Tribune ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਉਹਨਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ ਹੈ ਪਰ ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
ਨਤੀਜਾ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੇ ਅੰਤਿਮ ਅਰਦਾਸ ਦੀਆਂ ਤਸਵੀਰਾਂ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਹੀ ਸਲਾਮਤ ਹਨ।
Claim- Images of Prakash Singh Badal cremation ceremony
Clamied By- FB User Navjot Laddi
Fact Check- Fake