Fact Check: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ MLA ਰਹਿਣ ਸਬੰਧੀ ਨਹੀਂ ਲਈ ਕੋਈ ਪੈਨਸ਼ਨ
Published : Apr 9, 2022, 8:27 pm IST
Updated : Apr 9, 2022, 10:18 pm IST
SHARE ARTICLE
Fact Check Fake Claim Goes Viral Against Prakash Singh Badal Of Taking Pensions as 10 Times MLA
Fact Check Fake Claim Goes Viral Against Prakash Singh Badal Of Taking Pensions as 10 Times MLA

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ MLA ਰਹਿਣ ਦੀ ਕੋਈ ਪੈਨਸ਼ਨ ਨਹੀਂ ਲਈ ਹੈ ਅਤੇ ਨਾ ਹੀ ਉਹ ਲੈਣਗੇ।

RSFC (Team Mohali)- ਪੰਜਾਬ ਚੋਣਾਂ 2022 ਦੇ ਨਤੀਜਿਆਂ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਇੱਕ ਦਾਅਵਾ ਖੂਬ ਵਾਇਰਲ ਹੋਇਆ ਸੀ ਕਿ ਸਾਬਕਾ CM 10 ਵਾਰ MLA ਰਹਿਣ ਦੀ ਪੈਨਸ਼ਨ ਲੈਂਦੇ ਹਨ। ਇਸ ਦਾਅਵੇ ਨੂੰ ਵਾਇਰਲ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਕਈ ਲੋਕਾਂ ਵੱਲੋਂ ਨਿਸ਼ਾਨਾ ਸਾਧਿਆ ਗਿਆ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ MLA ਰਹਿਣ ਦੀ ਕੋਈ ਪੈਨਸ਼ਨ ਨਹੀਂ ਲਈ ਹੈ ਅਤੇ ਨਾ ਹੀ ਉਹ ਲੈਣਗੇ। ਪ੍ਰਕਾਸ਼ ਸਿੰਘ ਬਾਦਲ ਹਾਲੀਆ ਚੋਣਾਂ ਵਿਚ ਹਾਰਨ ਤੋਂ ਬਾਅਦ ਸਾਬਕਾ MLA ਬਣੇ ਹਨ, ਜਿਸਦਾ ਮਤਲਬ ਹੁੰਦਾ ਹੈ ਕਿ ਹੁਣ ਤੋਂ ਉਨ੍ਹਾਂ ਨੂੰ ਪੈਨਸ਼ਨ ਮਿਲਣੀ ਸ਼ੁਰੂ ਹੋਣੀ ਸੀ ਪਰ ਦੱਸ ਦਈਏ ਕਿ ਚੋਣਾਂ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਇਸ ਗੱਲ ਦਾ ਐਲਾਨ ਕਰ ਦਿੱਤਾ ਸੀ ਕਿ ਉਹ ਸਾਬਕਾ MLA ਰਹਿਣ ਦੀ ਕੋਈ ਵੀ ਪੈਨਸ਼ਨ ਨਹੀਂ ਲੈਣਗੇ। 

ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਪਸ਼ਟੀਕਰਨ ਹੋਇਆ ਜਾਰੀ

ਅਸੀਂ ਮਾਮਲੇ ਦੀ ਜਾਂਚ ਕਰਦੇ ਹੋਏ ਕੀਵਰਡ ਸਰਚ ਜਰੀਏ ਪੜਤਾਲ ਦੀ ਸ਼ੁਰੂਆਤ ਕੀਤੀ। ਸਾਨੂੰ ਆਪਣੀ ਸਰਚ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਿਕ ਪੇਜ ਵੱਲੋਂ 17 ਮਾਰਚ 2022 ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਪੈਨਸ਼ਨ ਸਬੰਧੀ ਪੋਸਟ ਸ਼ੇਅਰ ਕੀਤੀ ਮਿਲੀ। ਇਸ ਪੋਸਟ ਵਿਚ ਇੱਕ ਪੱਤਰ ਸੀ ਜਿਸਦੇ ਵਿਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਅਤੇ ਸਪੀਕਰ ਨੂੰ ਬੇਨਤੀ ਕੀਤੀ ਕਿ ਉਹ ਸਾਬਕਾ MLA ਸਬੰਧੀ ਕੋਈ ਪੈਨਸ਼ਨ ਨਹੀਂ ਲੈਣਗੇ।

ਪੇਜ ਨੇ ਇਹ ਪੱਤਰ ਸ਼ੇਅਰ ਕਰਦਿਆਂ ਲਿਖਿਆ, "ਮੈਂ ਪੰਜਾਬ ਸਰਕਾਰ ਅਤੇ ਮਾਣਯੋਗ ਵਿਧਾਨ ਸਭਾ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਸਾਬਕਾ ਵਿਧਾਇਕ ਹੋਣ ਦੇ ਨਾਤੇ, ਮੇਰੀ ਜੋ ਵੀ ਪੈਨਸ਼ਨ ਬਣਦੀ ਹੈ, ਕਿਰਪਾ ਕਰਕੇ ਉਸ ਨੂੰ ਪੰਜਾਬ ਦੇ ਲੋਕਾਂ ਲਈ (ਲੋਕ ਹਿੱਤਾਂ ਵਾਸਤੇ) ਵਰਤਿਆ ਜਾਵੇ। ਸਿੱਖਿਆ, ਖ਼ਾਸ ਕਰਕੇ ਲੜਕੀਆਂ ਨੂੰ ਉੱਚ ਪੱਧਰੀ ਸਿੱਖਿਆ ਮਿਲੇ, ਇਹ ਹਮੇਸ਼ਾ ਮੇਰੀ ਦਿਲੀ ਤਮੰਨਾ ਰਹੀ ਹੈ। ਚੰਗਾ ਹੋਵੇਗਾ ਜੇਕਰ ਮੇਰੀ ਪੈਨਸ਼ਨ ਰਾਸ਼ੀ ਲੋੜਵੰਦ ਵਿਦਿਆਰਥਣਾਂ/ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਮਦਦ ਲਈ ਵਰਤੀ ਜਾਵੇ।  ਜਿਵੇਂ ਕਿ ਤੁਸੀਂ ਜਾਣਦੇ ਹੋ, ਮੈਨੂੰ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਸਾਬਕਾ ਵਿਧਾਇਕ ਵਜੋਂ ਪੈਨਸ਼ਨ ਨਹੀਂ ਮਿਲੀ, ਮੈਂ ਬੇਨਤੀ ਕਰਦਾ ਹਾਂ ਕਿ ਅਗਾਂਹ ਵੀ ਇਹ ਕਿਸੇ ਵੀ ਹਾਲਤ ਵਿੱਚ ਮੈਨੂੰ ਨਾ ਭੇਜੀ ਜਾਵੇ। - ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ

LetterLetter

ਇਸ ਪੋਸਟ ਤੋਂ ਸਾਫ ਹੋਇਆ ਕਿ ਪ੍ਰਕਾਸ਼ ਸਿੰਘ ਬਾਦਲ ਨੇ 10 ਵਾਰ MLA ਰਹਿਣ ਦੀ ਬਣਦੀ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਸਾਨੂੰ ਆਪਣੀ ਸਰਚ ਦੌਰਾਨ ਵਾਇਰਲ ਦਾਅਵੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਬੁਲਾਰੇ ਅਰਸ਼ਦੀਪ ਕਲੇਰ ਦਾ ਵੀਡੀਓ ਸਪਸ਼ਟੀਕਰਨ ਸਾਂਝਾ ਕੀਤਾ ਮਿਲਿਆ। ਉਨ੍ਹਾਂ ਵੱਲੋਂ ਵੀ ਸਾਫ ਕੀਤਾ ਗਿਆ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ MLA ਰਹਿਣ ਦੀ ਕੋਈ ਪੈਨਸ਼ਨ ਨਹੀਂ ਲਈ ਗਈ ਹੈ।

ਮਤਲਬ ਸਾਫ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਸੋਸ਼ਲ ਮੀਡੀਆ 'ਤੇ ਝੂਠਾ ਤੇ ਫਰਜ਼ੀ ਪ੍ਰਚਾਰ ਕੀਤਾ ਗਿਆ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ MLA ਰਹਿਣ ਦੀ ਕੋਈ ਪੈਨਸ਼ਨ ਨਹੀਂ ਲਈ ਹੈ ਅਤੇ ਨਾ ਹੀ ਉਹ ਲੈਣਗੇ। ਪ੍ਰਕਾਸ਼ ਸਿੰਘ ਬਾਦਲ ਹਾਲੀਆ ਚੋਣਾਂ ਵਿਚ ਹਾਰਨ ਤੋਂ ਬਾਅਦ ਸਾਬਕਾ MLA ਬਣੇ ਹਨ, ਜਿਸਦਾ ਮਤਲਬ ਹੁੰਦਾ ਹੈ ਕਿ ਹੁਣ ਤੋਂ ਉਨ੍ਹਾਂ ਨੂੰ ਪੈਨਸ਼ਨ ਮਿਲਣੀ ਸ਼ੁਰੂ ਹੋਣੀ ਸੀ ਪਰ ਦੱਸ ਦਈਏ ਕਿ ਚੋਣਾਂ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਇਸ ਗੱਲ ਦਾ ਐਲਾਨ ਕਰ ਦਿੱਤਾ ਸੀ ਕਿ ਉਹ ਸਾਬਕਾ MLA ਰਹਿਣ ਦੀ ਕੋਈ ਵੀ ਪੈਨਸ਼ਨ ਨਹੀਂ ਲੈਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement