Fact Check: ਆਪਣੇ ਮਾਤਾ ਜੀ ਨੂੰ ਮਿਲ ਰਹੇ ਭਾਈ ਜਗਤਾਰ ਸਿੰਘ ਹਵਾਰਾ ਦਾ ਇਹ ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
Published : Apr 9, 2022, 3:57 pm IST
Updated : Apr 9, 2022, 4:02 pm IST
SHARE ARTICLE
Fact Check Old Video Of Bhai Jagtar Singh Hawara Meeting His Mother shared as recent
Fact Check Old Video Of Bhai Jagtar Singh Hawara Meeting His Mother shared as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਬਲਕਿ ਕਾਫੀ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਭਾਈ ਜਗਤਾਰ ਸਿੰਘ ਹਵਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਆਪਣੇ ਮਾਤਾ ਜੀ ਨੂੰ ਮਿਲਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਬਲਕਿ ਕਾਫੀ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਇਸ ਵੀਡੀਓ ਨੂੰ ਆਮ ਯੂਜ਼ਰਸ ਤੋਂ ਅਲਾਵਾ ਇੱਕ ਪੰਜਾਬੀ ਮੀਡੀਆ ਅਦਾਰੇ ਨੇ ਵੀ ਸ਼ੇਅਰ ਕੀਤਾ ਹੈ। ਮੀਡੀਆ ਅਦਾਰੇ ਨੇ 9 ਅਪ੍ਰੈਲ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਆਪਣੇ ਮਾਤਾ ਜੀ ਮਿਲੇ ਨੂੰ ਭਾਈ ਜਗਤਾਰ ਸਿੰਘ ਹਵਾਰਾ…"

VP

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। 

ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਤੇ ਸ਼ੇਅਰ ਕੀਤਾ ਮਿਲਿਆ। ਸਰਚ ਦੌਰਾਨ ਸਾਨੂੰ ਸਭਤੋਂ ਪੁਰਾਣੇ ਪੋਸਟ 2015 ਦੇ ਮਿਲੇ। ਫੇਸਬੁੱਕ ਪੇਜ "Pardesi Chhalla - ਪਰਦੇਸੀ ਛੱਲਾ੍" ਨੇ 24 ਮਈ 2015 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਭਾਈ ਜਗਤਾਰ ਸਿੰਘ ਹਵਾਰਾ ਕੌਮ ਦੇ ਹੀਰੇ ਦੀ ਇੱਕ ਨਵੀ ਭਾਵੂਕ ਵੀਡੀਓਜ਼ ਜਿਸ ਚ ਓਹ ਆਪਣੀ ਮਾਤਾ ਜੀ ਨੂੰ ਮਿਲ ਰਹੇ ਨੇ , ਵੀਰ ਪੂਰੀ ਚੜਦੀ ਕਲਾ ਚ ਨੇ ... Latest video... Very precious nd emotional moments when Bhai Jagtar Singh Hawara meeting his mother after so long on his last court hearing date May 18, 2015. Even though he has gone through alott he was still glad( Chardikla) such a kaumi hero"

ਇਸ ਪੋਸਟ ਵਿਚ ਲਿਖੇ ਕੈਪਸ਼ਨ ਅਨੁਸਾਰ ਇਹ ਵੀਡੀਓ 18 ਮਈ 2015 ਦਾ ਹੈ ਜਦੋਂ ਕੋਰਟ ਵਿਚ ਸੁਣਵਾਈ ਲਈ ਪੁੱਜੇ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਮਾਤਾ ਜੀ ਨਾਲ ਮੁਲਾਕਾਤ ਕੀਤੀ ਸੀ। 

ਸਾਡੀ ਪੜਤਾਲ ਤੋਂ ਇਹ ਗੱਲ ਤਾਂ ਸਾਫ ਹੋਈ ਕਿ ਮਾਮਲਾ ਹਾਲੀਆ ਨਹੀਂ ਬਲਕਿ ਕਾਫੀ ਪੁਰਾਣਾ ਹੈ।

ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵੀਡੀਓ ਘਟੋਂ-ਘੱਟ 7 ਸਾਲ ਪੁਰਾਣਾ ਹੈ।  

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਬਲਕਿ ਕਾਫੀ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ।

Claim- Latest video of Bhai Jagtar Singh Hawara meeting his mother
Claimed By- Punjabi Web Media Channels
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement