Fact Check: ਗਿਆਨਵਾਪੀ ਮਸਜ਼ਿਦ ਮਾਮਲੇ ਨਾਲ ਜੋੜ ਵਾਇਰਲ ਕੀਤਾ ਜਾ ਰਿਹਾ ਪੁਲਿਸ ਲਾਠੀਚਾਰਜ ਦਾ ਇਹ ਵੀਡੀਓ ਪੁਰਾਣਾ ਹੈ
Published : Jun 9, 2022, 8:22 pm IST
Updated : Jun 9, 2022, 8:22 pm IST
SHARE ARTICLE
Fact Check Old video of lathicharge on SP workers in prayagraj shared with misleading claim
Fact Check Old video of lathicharge on SP workers in prayagraj shared with misleading claim

ਵਾਇਰਲ ਹੋ ਰਹੇ ਵੀਡੀਓ ਦਾ ਗਿਆਨਵਾਪੀ ਮਸਜ਼ਿਦ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਪੁਰਾਣਾ ਹੈ ਜਦੋਂ SP ਦੇ ਵਰਕਰਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਪੁਲਿਸ ਲਾਠੀਚਾਰਜ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਪੁਲਿਸ ਨੂੰ ਲਾਠੀਚਾਰਜ ਨੂੰ ਹੁੰਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਯੂਜ਼ਰਸ ਗਿਆਨਵਾਪੀ ਮਸਜ਼ਿਦ ਮਾਮਲੇ ਨਾਲ ਜੋੜਕੇ ਵਾਇਰਲ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਵੀਡੀਓ ਦਾ ਗਿਆਨਵਾਪੀ ਮਸਜ਼ਿਦ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਪੁਰਾਣਾ ਹੈ ਜਦੋਂ ਸਮਾਜਵਾਦੀ ਪਾਰਟੀ ਦੇ ਵਰਕਰਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ।

ਵਾਇਰਲ ਪੋਸਟ 

ਵਾਇਰਲ ਹੋ ਰਹੇ ਵੀਡੀਓ ਨੂੰ ਟਵਿੱਟਰ ਯੂਜ਼ਰ Uday Thakur ਨੇ 29 ਮਈ 2022 ਨੂੰ ਸ਼ੇਅਰ ਕਰਦਿਆਂ ਲਿਖਿਆ, "ज्ञानवापी का सर्वे नही होने देंगे बस इतना ही कहना था नेता जी का ????"

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ Samajwadi Party ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੋਂ ਸ਼ੇਅਰ ਕੀਤਾ ਮਿਲਿਆ। ਅਕਾਊਂਟ ਨੇ 3 ਜੁਲਾਈ 2021 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "प्रयागराज में मुख्यमंत्री के आदेश पर सपा कार्यकर्ताओं पर पुलिस का बर्बर लाठीचार्ज घोर निंदनीय! सत्ता के दमन से मिली जीत का खोखला जश्न ज्यादा दिन तक न चल पाएगा। प्रदेश का युवा, किसान, महिलाएं, बेटियां 2022 में सपा सरकार बनायेंगे।"

ਟਵੀਟ ਅਨੁਸਾਰ ਮਾਮਲਾ ਜੁਲਾਈ 2021 ਦਾ ਹੈ ਜਦੋਂ ਸਪਾ ਵਰਕਰਾਂ 'ਤੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਯੂਪੀ ਪੁਲਿਸ ਦੁਆਰਾ ਲਾਠੀਚਾਰਜ ਕੀਤੀ ਗਈ ਸੀ।

ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ।

ਕੀ ਸੀ ਮਾਮਲਾ?

ਮਾਮਲਾ ਜੁਲਾਈ 2021 ਦਾ ਹੈ ਜਦੋਂ ਪੰਚਾਇਤ ਚੋਣਾਂ ਵਿਚ ਗੜਬੜੀ ਨੂੰ ਲੈ ਕੇ ਸਪਾ ਵਰਕਰਾਂ ਵੱਲੋਂ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਸੇ ਪ੍ਰਦਰਸ਼ਨ ਦੌਰਾਨ ਯੂਪੀ ਪੁਲਿਸ ਨੇ ਵਰਕਰਾਂ 'ਤੇ ਲਾਠੀਚਾਰਜ ਕੀਤਾ ਸੀ।

ਇਸ ਮਾਮਲੇ ਦੀ ਵੱਧ ਜਾਣਕਾਰੀ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਵੀਡੀਓ ਦਾ ਗਿਆਨਵਾਪੀ ਮਸਜ਼ਿਦ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਪੁਰਾਣਾ ਹੈ ਜਦੋਂ ਸਮਾਜਵਾਦੀ ਪਾਰਟੀ ਦੇ ਵਰਕਰਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ।

Claim- Police Lathicharge On Leader Stopping Gyanwapi Mosque Survey
Claimed By- Twitter User Uday Thakur
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement