Fact Check: ਵਾਇਰਲ ਵੀਡੀਓ ਵਿਚ ਬਪਤਿਸਮਾ ਆਪਣਾ ਰਿਹਾ ਵਿਅਕਤੀ ਪੰਜਾਬ ਦੇ CM ਨਹੀਂ ਹਨ
Published : Oct 9, 2021, 12:36 pm IST
Updated : Oct 9, 2021, 1:04 pm IST
SHARE ARTICLE
Fact Check Video of Sikh man taking Baptism is not of Punjab CM Charanjit Channi
Fact Check Video of Sikh man taking Baptism is not of Punjab CM Charanjit Channi

ਵਾਇਰਲ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਬਪਤਿਸਮਾ ਆਪਣਾ ਰਹੇ ਸਿੱਖ ਵਿਅਕਤੀ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿੱਸ ਰਿਹਾ ਵਿਅਕਤੀ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਯੂਜ਼ਰ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਈਸਾਈ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ भारती सिंह ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "*Punjab CM is taking Baptism* *बपतिस्मा ले रहे हैं पंजाब के सीएम* ईसाई है ये।"

ਵਾਇਰਲ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਸਭਤੋਂ ਪਹਿਲਾਂ ਧਿਆਨ ਨਾਲ ਵੇਖਿਆ ਅਤੇ ਸੁਣਿਆ। ਵੀਡੀਓ ਵਿਚ ਦਿੱਸ ਰਿਹਾ ਵਿਅਕਤੀ ਪੰਜਾਬ ਦੇ CM ਚਰਨਜੀਤ ਚੰਨੀ ਵਰਗਾ ਨਹੀਂ ਲੱਗ ਰਿਹਾ ਹੈ ਅਤੇ ਸਿੱਖ ਵਿਅਕਤੀ ਨੂੰ ਈਸਾਈ ਧਰਮ ਵਿਚ ਜੋੜ ਰਿਹਾ ਪਾਦਰੀ ਸਿੱਖ ਦਾ ਨਾਂਅ ਸਿਮਰਨਜੀਤ ਸਿੰਘ ਬੋਲ ਰਿਹਾ ਹੈ। 

ਮਤਲਬ ਇਹ ਗੱਲ ਸਾਫ ਹੋਈ ਕਿ ਕਿਸੇ ਸਿਮਰਨਜੀਤ ਸਿੰਘ ਨਾਂਅ ਦੇ ਵਿਅਕਤੀ ਨੂੰ ਈਸਾਈ ਧਰਮ ਵਿਚ ਜੋੜਿਆ ਗਿਆ ਅਤੇ ਓਸੇ ਮਾਮਲੇ ਦੇ ਵੀਡੀਓ ਨੂੰ ਹੁਣ ਪੰਜਾਬ ਦੇ ਮੁੱਖ ਮੰਤਰੀ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ 58 ਸਾਲਾਂ ਦੇ ਹਨ ਅਤੇ ਪੰਜਾਬ ਦੇ CM ਅਤੇ ਵਾਇਰਲ ਵੀਡੀਓ ਦਿੱਸ ਰਹੇ ਵਿਅਕਤੀ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ। 

CollageCollage

ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਸਾਡੇ ਸੀਨੀਅਰ ਪੱਤਰਕਾਰ ਸੁਰਖਾਬ ਚੰਨ ਨਾਲ ਗੱਲ ਕੀਤੀ। ਸੁਰਖਾਬ ਨੇ ਸਾਡੇ ਨਾਲ ਗੱਲ ਕਰਦੇ ਹੋਏ ਵਾਇਰਲ ਦਾਅਵੇ ਨੂੰ ਖਾਰਿਜ਼ ਕਰਦਿਆਂ ਕਿਹਾ, "ਵੀਡੀਓ ਵਿਚ ਦਿੱਸ ਰਿਹਾ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ। ਵੀਡੀਓ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਵਿਅਕਤੀ ਪੰਜਾਬ ਦੇ CM ਚਰਨਜੀਤ ਚੰਨੀ ਵਰਗਾ ਨਹੀਂ ਲੱਗ ਰਿਹਾ ਹੈ ਅਤੇ ਸਿੱਖ ਵਿਅਕਤੀ ਨੂੰ ਈਸਾਈ ਧਰਮ ਵਿਚ ਜੋੜ ਰਿਹਾ ਪਾਦਰੀ ਸਿੱਖ ਦਾ ਨਾਂਅ ਸਿਮਰਨਜੀਤ ਸਿੰਘ ਬੋਲ ਰਿਹਾ ਹੈ। ਇਨ੍ਹਾਂ ਗੱਲਾਂ ਤੋਂ ਸਾਫ ਹੁੰਦਾ ਹੈ ਕਿ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Video of Punjab CM taking Baptism
Claimed By- FB User Bharti Singh
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement