ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks"
RSFC (Team Mohali)- ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।
1. "Fact Check: ਕਿਸਾਨਾਂ ਪ੍ਰਤੀ ਫੈਲਾਇਆ ਜਾ ਰਿਹਾ ਜ਼ਹਿਰ, US ਦਾ ਵੀਡੀਓ ਕਿਸਾਨਾਂ ਨਾਲ ਜੋੜ ਕਰ ਰਹੇ ਵਾਇਰਲ"
"ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਕਿਸਾਨਾਂ ਖਿਲਾਫ ਹਿੰਸਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਰੋਸ਼ ਦੀ ਲਹਿਰ ਦੌੜੀ ਅਤੇ ਇਸੇ ਲਹਿਰ ਨੂੰ ਦੇਖਦੇ ਹੋਏ ਕੁਝ ਲੋਕਾਂ ਵੱਲੋਂ ਕਿਸਾਨਾਂ ਖਿਲਾਫ ਜ਼ਹਿਰ ਫੈਲਾਇਆ ਗਿਆ।"
ਹਿੰਸਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਖਾਲਿਸਤਾਨੀ ਝੰਡੇ ਫੜ੍ਹੇ ਲੋਕਾਂ ਨੂੰ ਭਾਰਤ ਦੇਸ਼ ਦਾ ਤਿਰੰਗਾ ਫਾੜ੍ਹਦੇ ਹੋਏ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਕਿਸਾਨਾਂ ਦਾ ਦੱਸਕੇ ਕਿਸਾਨਾਂ ਪ੍ਰਤੀ ਜ਼ਹਿਰ ਫੈਲਾਇਆ ਗਿਆ।
"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਭਾਰਤ ਦਾ ਨਹੀਂ ਬਲਕਿ ਅਮਰੀਕਾ ਦਾ ਹੈ ਜਦੋਂ PM ਮੋਦੀ ਖਿਲਾਫ ਖਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਵੀਡੀਓ ਦਾ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਨੂੰ ਕਿਸਾਨਾਂ ਨਾਲ ਜੋੜਕੇ ਵਾਇਰਲ ਕਰ ਕਿਸਾਨਾਂ ਖਿਲਾਫ ਜ਼ਹਿਰ ਫੈਲਾਇਆ ਜਾ ਰਿਹਾ ਹੈ।"
ਇਹ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
2. "Fact Check: ਮਗਰਮੱਛ ਨੂੰ ਕੂੜੇਦਾਨ ਨਾਲ ਫੜ੍ਹਨ ਵਾਲਾ ਇਹ ਵਿਅਕਤੀ ਸਿੱਖ ਨਹੀਂ ਅਫਰੀਕਨ ਅਮੇਰਿਕਨ ਹੈ"
"ਸਿੱਖ ਕੌਮ ਦੀ ਬਹਾਦਰੀ ਦੇ ਕਿੱਸੇ ਤਾਂ ਅਸੀਂ ਸਾਰੇ ਬਚਪਨ ਤੋਂ ਹੀ ਸੁਣਦੇ ਆ ਰਹੇ ਹਾਂ। ਹੁਣ ਇਸੇ ਬਹਾਦਰੀ ਨੂੰ ਲੈ ਕੇ ਇੱਕ ਪੋਸਟ ਵਾਇਰਲ ਹੋਈ।"
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਕੂੜੇਦਾਨ ਦੀ ਮਦਦ ਨਾਲ ਮਗਰਮੱਛ ਨੂੰ ਫੜ੍ਹਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਦੂਰੋਂ ਇਹ ਵਿਅਕਤੀ ਸਿੱਖ ਭਾਈਚਾਰੇ ਦਾ ਦਿੱਸ ਰਿਹਾ ਹੈ। ਦਾਅਵਾ ਕੀਤਾ ਗਿਆ ਕਿ ਫਲੋਰੀਡਾ ਵਿਚ ਇੱਕ ਸਿੱਖ ਨੇ ਮਗਰਮੱਛ ਨੂੰ ਕੂੜੇਦਾਨ ਦੀ ਮਦਦ ਨਾਲ ਫੜ੍ਹਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵੀਡੀਓ ਵਿਚ ਦਿੱਸ ਰਿਹਾ ਵਿਅਕਤੀ ਸਿੱਖ ਨਹੀਂ ਬਲਕਿ ਅਫਰੀਕਨ ਅਮੇਰਿਕਨ ਹੈ।
ਇਹ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
3. "Fact Check: ਬਾਬਾ ਰਾਮਦੇਵ ਦੇ ਵਿਰੋਧ ਦਾ ਇਹ ਵਾਇਰਲ ਵੀਡੀਓ ਹਾਲੀਆ ਨਹੀਂ 2017 ਦਾ ਹੈ"
Top3
"ਸੋਸ਼ਲ ਮੀਡੀਆ 'ਤੇ ਪਤੰਜਲੀ ਦੇ ਜਨਮਦਾਤਾ ਯੋਗ ਗੁਰੂ ਰਾਮਦੇਵ ਦੇ ਵਿਰੋਧ ਦਾ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਗਿਆ।"
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਯੋਗ ਗੁਰੂ ਰਾਮਦੇਵ ਦਾ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਗਿਆ ਕਿ ਰਾਜਸਥਾਨ ਦੇ ਜੋਧਪੁਰ ਏਅਰਪੋਰਟ ਵਿਖੇ ਰਾਮਦੇਵ ਦਾ ਵਿਰੋਧ ਕੀਤਾ ਗਿਆ ਅਤੇ ਰਾਮਦੇਵ ਨੂੰ ਵਾਪਸ ਮੁੜਨਾ ਪੈ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਜਦੋਂ ਕਾਂਗਰੇਸ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਹ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
4. "Fact Check: PM ਮੋਦੀ ਦਾ ਕ੍ਰੋਪਡ ਵੀਡੀਓ ਵਾਇਰਲ ਕਰ ਉਨ੍ਹਾਂ 'ਤੇ ਕੱਸਿਆ ਜਾ ਰਿਹਾ ਤੰਜ"
"ਇਹ ਵਾਇਰਲ ਦਾਅਵਾ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਫੈਲਾਇਆ ਗਿਆ। ਇਸ ਵੀਡੀਓ ਵਿਚ ਇੱਕ ਔਰਤ PM ਨਰੇਂਦਰ ਮੋਦੀ ਦੇ ਸਵਾਲ ਦਾ ਜਵਾਬ ਨਾ ਵਿਚ ਵਿਚ ਦਿੰਦੀ ਹੈ ਅਤੇ ਵੀਡੀਓ ਨੂੰ ਵਾਇਰਲ ਕਰਦੇ ਹੋਏ PM 'ਤੇ ਤੰਜ ਕੱਸਿਆ ਗਿਆ।"
ਸੋਸ਼ਲ ਮੀਡੀਆ 'ਤੇ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਇੱਕ ਵੀਡੀਓ ਕਲਿਪ ਵਾਇਰਲ ਹੋਇਆ। ਇਸ ਵੀਡੀਓ ਕਲਿਪ ਵਿਚ ਉਨ੍ਹਾਂ ਨੂੰ ਇੱਕ ਔਰਤ ਤੋਂ ਪੁੱਛਦੇ ਵੇਖਿਆ ਜਾ ਸਕਦਾ ਹੈ ਕਿ ਕੀ ਉਨ੍ਹਾਂ ਨੂੰ ਪ੍ਰਧਾਨਮੰਤਰੀ ਸਵਨਿਧਿ ਯੋਜਨਾ ਦਾ ਕੋਈ ਲਾਭ ਮਿਲਿਆ ਹੈ ਜਾਂ ਨਹੀਂ। ਇਸਦੇ ਜਵਾਬ ਵਿਚ ਔਰਤ ਪ੍ਰਧਾਨ ਮੰਤਰੀ ਨੂੰ ਮਨਾ ਕਰ ਦਿੰਦੀ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਪ੍ਰਧਾਨਮੰਤਰੀ 'ਤੇ ਤੰਜ ਕਸਦੇ ਹੋਏ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਕ੍ਰੋਪਡ ਹੈ ਅਤੇ ਅਸਲ ਪੂਰੇ ਵੀਡੀਓ ਵਿਚ PM ਉਸ ਔਰਤ ਨੂੰ ਇਸ ਯੋਜਨਾ ਦੇ ਲਾਭ ਬਾਰੇ ਜਾਣਕਾਰੀ ਦੇ ਰਹੇ ਹਨ। ਵਾਇਰਲ ਪੋਸਟ ਜ਼ਰੀਏ PM ਦੇ ਅਕਸ ਨੂੰ ਖਰਾਬ ਕੀਤਾ ਜਾ ਰਿਹਾ ਹੈ।
ਇਹ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
5. "Fact Check: ਵਾਇਰਲ ਵੀਡੀਓ ਵਿਚ ਬਪਤਿਸਮਾ ਆਪਣਾ ਰਿਹਾ ਵਿਅਕਤੀ ਪੰਜਾਬ ਦੇ CM ਨਹੀਂ ਹਨ"
Top5
"ਇਸ ਹਫਤੇ ਇੱਕ ਵੀਡੀਓ ਪੰਜਾਬ ਦੇ CM ਚਰਨਜੀਤ ਚੰਨੀ ਖਿਲਾਫ ਵੀ ਵਾਇਰਲ ਹੋਈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਉਨ੍ਹਾਂ ਦੇ ਈਸਾਈ ਹੋਣ ਦਾ ਦਾਅਵਾ ਕੀਤਾ ਗਿਆ।"
ਸੋਸ਼ਲ ਮੀਡੀਆ 'ਤੇ ਬਪਤਿਸਮਾ ਆਪਣਾ ਰਹੇ ਸਿੱਖ ਵਿਅਕਤੀ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਦਾਅਵਾ ਕੀਤਾ ਗਿਆ ਕਿ ਵੀਡੀਓ ਵਿਚ ਦਿੱਸ ਰਿਹਾ ਵਿਅਕਤੀ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਯੂਜ਼ਰ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਈਸਾਈ ਹਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਹਨ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਹ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਇਹ ਰਹੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" ਵਿਜ਼ਿਟ ਕਰੋ।