Fact Check: ਰਾਹੁਲ ਗਾਂਧੀ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ
Published : Jan 10, 2023, 8:36 pm IST
Updated : Jan 10, 2023, 8:36 pm IST
SHARE ARTICLE
Fact Check Edited image of Rahul Gandhi viral to target his image
Fact Check Edited image of Rahul Gandhi viral to target his image

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਰਾਹੁਲ ਗਾਂਧੀ ਸ਼ਰਾਬ ਅਤੇ ਮਾਸ ਦਾ ਸੇਵਨ ਨਹੀਂ ਕਰ ਰਹੇ ਸਨ।

RSFC (Team Mohali)- ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ 'ਚ ਕਾਇਮ ਹਨ ਅਤੇ ਹੁਣ ਉਨ੍ਹਾਂ ਦੀ ਯਾਤਰਾ ਉੱਤਰੀ ਭਾਰਤ 'ਚ ਦਾਖਲ ਹੋ ਗਈ ਹੈ। ਹੁਣ ਇਸੇ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਰਾਹੁਲ ਗਾਂਧੀ ਕੁਝ ਖਾ ਰਹੇ ਹਨ ਅਤੇ ਉਨ੍ਹਾਂ ਦੇ ਟੇਬਲ 'ਤੇ ਸ਼ਰਾਬ ਦਾ ਗਲਾਸ ਅਤੇ ਮਾਸ ਰੱਖਿਆ ਹੋਇਆ ਹੈ। ਇਸ ਤਸਵੀਰ ਨੂੰ ਵਾਇਰਲ ਕਰਦੇ ਹੋਏ ਰਾਹੁਲ ਗਾਂਧੀ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਰਾਹੁਲ ਗਾਂਧੀ ਸ਼ਰਾਬ ਅਤੇ ਮਾਸ ਦਾ ਸੇਵਨ ਨਹੀਂ ਕਰ ਰਹੇ ਸਨ।

ਵਾਇਰਲ ਪੋਸਟ 

ਟਵਿੱਟਰ ਯੂਜ਼ਰ "Deven Koradia" ਨੇ ਇਸ ਤਸਵੀਰ ਨੂੰ ਸਾਂਝੀ ਕਰਦਿਆਂ ਲਿਖਿਆ, "तपस्वी, तपस्या में लीन है ।।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ Google Lens ਦੇ ਜਰੀਏ ਸਰਚ ਕਰਨਾ ਸ਼ੁਰੂ ਕੀਤਾ। 

ਵਾਇਰਲ ਤਸਵੀਰ ਐਡੀਟੇਡ ਹੈ

ਸਾਨੂੰ ਇਹ ਤਸਵੀਰ ਪੱਤਰਕਾਰ ParanjoyGuhaThakurta ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੋਂ ਸਾਂਝੀ ਕੀਤੀ ਮਿਲੀ। ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਵੱਲੋਂ ਲਿਖਿਆ ਗਿਆ, "It was sheer coincidence: travelling to Punjab this morning, I crossed the Bharat Jodo Yatra. With some difficulty and a scuffle, I was able to meet Rahul Gandhi while he was eating at a dhaba a few kms from Karnal. We discussed politics, economics and India’s richest men.. 1/2"

ਕੈਪਸ਼ਨ ਅਨੁਸਾਰ ਇਹ ਤਸਵੀਰ ਭਾਰਤ ਜੋੜੋ ਯਾਤਰਾ ਦੌਰਾਨ ਦੀ ਹੈ ਅਤੇ ਉਨ੍ਹਾਂ ਵੱਲੋਂ ਹਰਿਆਣਾ ਦੇ ਕਰਨਾਲ ਪੈਂਦੇ ਕਿਸੇ ਢਾਬੇ 'ਤੇ ਖਿੱਚੀ ਗਈ ਹੈ ਜਦੋਂ ਰਾਹੁਲ ਗਾਂਧੀ ਖਾਣਾ ਖਾ ਰਹੇ ਸਨ।

ਇਸ ਤ੍ਸਵੀਰ ਵਿਚ ਕੀਤੇ ਵੀ ਰਾਹੁਲ ਗਾਂਧੀ ਸ਼ਰਾਬ ਦਾ ਸੇਵਨ ਨਹੀਂ ਕਰ ਰਹੇ ਹਨ। ਅਸਲ ਤਸਵੀਰ ਵਿਚ ਵੇਖਿਆ ਜਾ ਸਕਦਾ ਹੈ ਕਿ ਰਾਹੁਲ ਗਾਂਧੀ ਚਾਹ ਨਾਲ ਡ੍ਰਾਈ ਫਰੂਟ ਖਾ ਰਹੇ ਸਨ। 

ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

CollageCollage

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਰਾਹੁਲ ਗਾਂਧੀ ਸ਼ਰਾਬ ਅਤੇ ਮਾਸ ਦਾ ਸੇਵਨ ਨਹੀਂ ਕਰ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement