Fact Check: ਪਪਲਪ੍ਰੀਤ ਦੀ ਗ੍ਰਿਫ਼ਤਾਰੀ ਹੋਈ ਸੱਚ... ਪਰ ਇਹ ਤਸਵੀਰ 2015 ਦੀ ਹੈ
Published : Apr 10, 2023, 6:58 pm IST
Updated : Apr 10, 2023, 6:58 pm IST
SHARE ARTICLE
Fact Check Old image of Papalpreet arrest viral as recent
Fact Check Old image of Papalpreet arrest viral as recent

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2015 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

RSFC (Team Mohali)- ਅੱਜ 10 ਅਪ੍ਰੈਲ 2023 ਨੂੰ ਇੱਕ ਖਬਰ ਨੇ ਸੁਰਖੀ ਦਾ ਰੂਪ ਧਾਰ ਲਿਆ। ਖਬਰ ਸੀ ਅੰਮ੍ਰਿਤਪਾਲ ਸਿੰਘ ਨਾਲ ਫਰਾਰ ਚਲ ਰਹੇ ਉਸਦੇ ਸਾਥੀ ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ। ਸ਼ਾਮ ਹੁੰਦਿਆਂ 4 ਵਜੇ ਪੰਜਾਬ ਪੁਲਿਸ ਦੇ IG ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਵਾਰਤਾ ਕਰਦਿਆਂ ਸਾਫ ਕੀਤਾ ਕਿ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਕੱਥੂ ਨੰਗਲ ਇਲਾਕੇ ਤੋਂ ਕੀਤੀ ਗਈ ਹੈ। 

ਹੁਣ ਇਸੇ ਦੌਰਾਨ ਪੰਜਾਬ ਦੇ ਨਾਮਵਰ ਮੀਡੀਆ ਅਦਾਰੇ ਨੇ ਪਪਲਪ੍ਰੀਤ ਸਿੰਘ ਦੀ ਇੱਕ ਤਸਵੀਰ ਸਾਂਝੀ ਕੀਤੀ ਜਿਸਦੇ ਵਿਚ ਉਸਨੂੰ ਗ੍ਰਿਫ਼ਤਾਰ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਹਾਲੀਆ ਗ੍ਰਿਫ਼ਤਾਰੀ ਦੀ ਹੈ। (ਦੱਸ ਦਈਏ ਕਿ ਅਦਾਰੇ ਨੇ ਆਪਣੀ ਖਬਰ ਨੂੰ ਕੁਝ ਸਮੇਂ ਬਾਅਦ ਅਪਡੇਟ ਕਰਦਿਆਂ ਤਸਵੀਰ ਨਾਲ File Photo ਲਿੱਖ ਦਿੱਤਾ ਹੈ)

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2015 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।"

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। 

ਵਾਇਰਲ ਤਸਵੀਰ ਪੁਰਾਣੀ ਹੈ

ਸਾਨੂੰ ਇਹ ਤਸਵੀਰ "Sikh24.com - Breaking News & Opinion" ਨਾਂਅ ਦੇ ਫੇਸਬੁੱਕ ਪੇਜ ਵੱਲੋਂ 6 ਅਗਸਤ 2015 ਨੂੰ ਸਾਂਝੀ ਕੀਤੀ ਮਿਲੀ। ਤਸਵੀਰ ਸਾਂਝੀ ਕਰਦਿਆਂ ਸਿਰਲੇਖ ਦਿੱਤਾ ਗਿਆ, "Punjab Police Crackdown on Sikh activist; Bhai Papalpreet Singh charged under 107/151"

ਇਥੇ ਪੋਸਟ ਨਾਲ ਇੱਕ ਖਬਰ ਦਾ ਲਿੰਕ ਸਾਂਝਾ ਕੀਤਾ ਗਿਆ ਜਿਸਦੇ ਵਿਚ ਦੱਸਿਆ ਗਿਆ ਕਿ ਸਿੱਖ ਕਾਰਕੁਨ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਕੀਤੀ ਗਈ ਅਤੇ ਧਾਰਾ 107/151 ਉਸਦੇ 'ਤੇ ਲਾਈ ਗਈ।

ਮਤਲਬ ਸਾਫ ਸੀ ਕਿ ਵਾਇਰਲ ਤਸਵੀਰ ਹਾਲੀਆ ਗ੍ਰਿਫ਼ਤਾਰੀ ਦੀ ਨਹੀਂ ਹੈ।

ਸਾਨੂੰ ਆਪਣੀ ਸਰਚ ਦੌਰਾਨ ਰੋਜ਼ਾਨਾ ਸਪੋਕਸਮੈਨ ਦੀ ਮੀਡੀਆ ਰਿਪੋਰਟ ਮਿਲੀ ਜਿਸਦੇ ਵਿਚ ਪਪਲਪ੍ਰੀਤ ਦੀ ਹਾਲੀਆ ਗ੍ਰਿਫ਼ਤਾਰੀ ਦੇ ਦ੍ਰਿਸ਼ ਸਨ। ਇਸ ਖਬਰ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2015 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM

charanjit Channi Exclusive Interview - ਜਲੰਧਰ ਵਾਲੇ ਕਹਿੰਦੇ ਨਿਕਲ ਜਾਣਗੀਆਂ ਚੀਕਾਂ | SpokesmanTV

14 May 2024 1:11 PM

Congress Leader Raja Warring Wife Amrita Warring Interview | Lok Sabha Election 2024

14 May 2024 8:47 AM
Advertisement