ਕਿਸਾਨਾਂ ਵੱਲੋਂ ਭਾਜਪਾ ਦੇ ਝੰਡਿਆਂ ਨੂੰ ਅੱਗ ਲਾਉਣ ਦਾ ਇਹ ਮਾਮਲਾ 2021 ਦਾ ਹੈ, Fact Check ਰਿਪੋਰਟ
Published : Apr 10, 2024, 1:53 pm IST
Updated : Apr 10, 2024, 1:55 pm IST
SHARE ARTICLE
Fact Check Old Video Of Haryana Farmers Burnt BJP Flags Shared As Recent Linked With Lok Sabha Elections 2024
Fact Check Old Video Of Haryana Farmers Burnt BJP Flags Shared As Recent Linked With Lok Sabha Elections 2024

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2021 ਦਾ ਹੈ ਅਤੇ ਇਸਦਾ ਹਾਲੀਆ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਕਿਸਾਨਾਂ ਵੱਲੋਂ ਭਾਜਪਾ ਦੇ ਝੰਡਿਆਂ ਨੂੰ ਅੱਗ ਲਾਉਂਦੀਆਂ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ ਅਤੇ ਹਰਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਿਆ ਜਾ ਰਿਹਾ ਹੈ। 

X ਅਕਾਊਂਟ Ramandeep Singh Mann ਨੇ 10 ਅਪ੍ਰੈਲ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "BJP नेता की गाँव में एंट्री तो दूर की बात है, हरियाणा के गाँवों में BJP के झंडे भी नहीं घुसने दिये जा रहे! किसान दिल्ली के बॉर्डरों पर अपने 750 शहीदों को नहीं भूले, किसान शुभकरण सिंह की शहीदी को नहीं भूले, किसान फ़र्ज़ी मुक़दमे, MSP गारंटी कानून पर सरकार का पलटना नहीं भूले हैं."

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2021 ਦਾ ਹੈ ਅਤੇ ਇਸਦਾ ਹਾਲੀਆ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ

ਸਾਨੂੰ ਵਾਇਰਲ ਵੀਡੀਓ 12 ਅਕਤੂਬਰ 2021 ਦੇ ਇੱਕ ਫੇਸਬੁੱਕ ਪੋਸਟ ਵਿਚ ਸਾਂਝਾ ਮਿਲਿਆ। ਫੇਸਬੁੱਕ ਯੂਜ਼ਰ MoHit GuPta ਨੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "किसानों का रोष, By-election से पहले भाजपा के झंडो में लगाई आग (ऐलनाबाद हरयाणा)…"

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ ਤਾਂ ਸਾਨੂੰ ਇਸ ਪੂਰੇ ਮਾਮਲੇ ਦੀ Live ਰਿਪੋਰਟ Youtube 'ਤੇ 7 ਅਕਤੂਬਰ 2021 ਦੀ ਸਾਂਝੀ ਮਿਲੀ। ਅਕਾਊਂਟ खास हरियाणा Khas Haryana ਨੇ ਇਸ ਮਾਮਲੇ ਨੂੰ Live ਕਰਦਿਆਂ ਸਿਰਲੇਖ ਲਿਖਿਆ, "ऐलनाबाद में किसानों ने भाजपा के हजारों झंडों को किया सुवाह्य...."

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2021 ਦਾ ਹੈ ਅਤੇ ਇਸਦਾ ਅਗਾਮੀ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2021 ਦਾ ਹੈ ਅਤੇ ਇਸਦਾ ਹਾਲੀਆ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Result- Misleading

Our Sources:

Meta Post Of Mohit Gupta Shared On 21 October 2021

Youtube Live from Khas Haryana Shared On 7 October 2021

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement