Fact Check: ਭਾਰਤ ਵਿਚ ਕੋਰੋਨਾ ਮਾਮਲਿਆਂ ਨੂੰ ਲੈ ਕੇ WHO ਦੇ ਨਾਂਅ ਤੋਂ ਫਰਜ਼ੀ ਬਿਆਨ ਵਾਇਰਲ
Published : May 10, 2021, 4:57 pm IST
Updated : May 10, 2021, 4:57 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ WHO ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਅਜਿਹਾ ਦਾਅਵਾ WHO ਦੇ ਨਾਂਅ ਤੋਂ ਪਹਿਲਾਂ ਵੀ ਵਾਇਰਲ ਹੋ ਚੁੱਕਿਆ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਦੇਸ਼ ਵਿਚ ਕੋਰੋਨਾ ਕਰਕੇ ਸਥਿਤੀ ਠੀਕ ਨਹੀਂ ਅਤੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਕੇਸ ਆ ਰਹੇ ਹਨ। ਹੁਣ ਸੋਸ਼ਲ ਮੀਡੀਆ 'ਤੇ WHO ਦੇ ਨਾਂਅ ਤੋਂ ਇੱਕ ਦਾਅਵਾ ਵਾਇਰਲ ਹੋ ਰਿਹਾ ਹੈ। ਦਾਅਵੇ ਅਨੁਸਾਰ ਦੇਸ਼ ਵਿਚ ਅਗਲੇ 72 ਘੰਟੇ ਬਹੁਤ ਅਹਿਮ ਰਹਿਣ ਵਾਲੇ ਹਨ। ਪੋਸਟ ਅਨੁਸਾਰ WHO ਨੇ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਜੇ ਸਥਿਤੀ ਕਾਬੂ ਵਿਚ ਨਹੀਂ ਆਈ ਤਾਂ ਭਾਰਤ ਵਿਚ ਰੋਜ਼ਾਨਾ 50,000 ਮੌਤਾਂ ਵੇਖਣ ਨੂੰ ਮਿਲ ਸਕਦੀਆਂ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। WHO ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਦੱਸ ਦਈਏ ਕਿ ਅਜਿਹਾ ਦਾਅਵਾ WHO ਦੇ ਨਾਂਅ ਤੋਂ ਪਹਿਲਾਂ ਵੀ ਵਾਇਰਲ ਹੋ ਚੁੱਕਿਆ ਹੈ।

ਵਾਇਰਲ ਪੋਸਟ

ਚੜ੍ਹਦੀਕਲਾ ਟਾਈਮ ਟੀਵੀ ਨੇ ਇਸ ਦਾਅਵੇ ਨੂੰ ਲੈ ਕੇ ਨਿਊਜ਼ ਲੇਖ ਪ੍ਰਕਾਸ਼ਿਤ ਕੀਤਾ। ਇਸ ਆਰਟੀਕਲ ਦਾ ਸਿਰਲੇਖ ਲਿਖਿਆ ਗਿਆ, "ਅਗਲੇ 72 ਘੰਟੇ ਹੋ ਸਕਦੇ ਹਨ ਭਾਰਤ ਲਈ ਭਾਰੀ :WHO"

ਇਸ ਆਰਟੀਕਲ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ ਜਿਸ ਦੇ ਵਿਚ ਇਹ ਦਾਅਵਾ ਕੀਤਾ ਗਿਆ ਹੋਵੇ ਕਿ WHO ਨੇ ਭਾਰਤ ਵਿਚ ਕੋਰੋਨਾ ਕੇਸਾਂ ਨੂੰ ਲੈ ਕੇ ਅਜਿਹਾ ਵਾਇਰਲ ਕੋਈ ਬਿਆਨ ਦਿੱਤਾ ਹੈ।

ਅੱਗੇ ਵਧਦੇ ਹੋਏ ਅਸੀਂ WHO ਦੀ ਸਾਈਟ 'ਤੇ ਵਿਜ਼ਿਟ ਕੀਤਾ ਅਤੇ ਇਸ ਬਿਆਨ ਬਾਰੇ ਲੱਭਣਾ ਸ਼ੁਰੂ ਕੀਤਾ। ਸਾਨੂੰ WHO ਦੀ ਵੈੱਬਸਾਈਟ 'ਤੇ ਵੀ ਵਾਇਰਲ ਦਾਅਵੇ ਵਰਗਾ ਕੋਈ ਬਿਆਨ ਨਹੀਂ ਮਿਲਿਆ।

ਹੋਰ ਸਰਚ ਕਰਨ 'ਤੇ ਸਾਨੂੰ ਪਤਾ ਚਲਿਆ ਕਿ ਅਜਿਹਾ ਦਾਅਵਾ ਪਿਛਲੇ ਮਹੀਨੇ ਵੀ ਵਾਇਰਲ ਹੋਇਆ ਸੀ ਅਤੇ WHO ਨੇ ਆਪ ਇਸ ਦਾਅਵੇ ਨੂੰ ਲੈ ਕੇ ਟਵੀਟ ਜਰੀਏ ਸਪਸ਼ਟੀਕਰਨ ਦਿੱਤਾ ਸੀ। 6 ਅਪ੍ਰੈਲ 2021 ਨੂੰ ਟਵੀਟ ਕਰਦਿਆਂ WHO ਨੇ ਲਿਖਿਆ, "A video claiming @WHO has warned of 50,000 #COVID-19 deaths in India by 15 April is FAKE NEWS. WHO has NOT issued any such warning. #IndiaFightsCorona #pandemic @MoHFW_INDIA @PIB_India @ICMRDELHI @ANI"

ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ - ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। WHO ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਦੱਸ ਦਈਏ ਕਿ ਅਜਿਹਾ ਦਾਅਵਾ WHO ਦੇ ਨਾਂਅ ਤੋਂ ਪਹਿਲਾਂ ਵੀ ਵਾਇਰਲ ਹੋ ਚੁੱਕਿਆ ਹੈ।

Claim: ਭਾਰਤ ਵਿਚ ਰੋਜ਼ਾਨਾ 50,000 ਮੌਤਾਂ ਵੇਖਣ ਨੂੰ ਮਿਲ ਸਕਦੀਆਂ ਹਨ।
Claimed By: ਚੜ੍ਹਦੀਕਲਾ ਟਾਈਮ ਟੀਵੀ
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement