Fact Check: ਕਿਸਾਨ ਨੂੰ ਬਚਾਉਂਦੇ ਨੌਜਵਾਨਾਂ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ
Published : May 10, 2022, 6:27 pm IST
Updated : May 10, 2022, 6:28 pm IST
SHARE ARTICLE
Fact Check Scripted video of Youth saving farmer from suicide viral as real incident
Fact Check Scripted video of Youth saving farmer from suicide viral as real incident

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਅਤੇ ਇਸਨੂੰ ਜਾਗਰੂਕ ਕਰਨ ਲਈ ਬਣਾਇਆ ਗਿਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਕਿਸਾਨ ਕਰਜ਼ੇ ਤੋਂ ਮਜ਼ਬੂਰ ਹੋ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਦਾ ਹੈ ਅਤੇ ਕੁਝ ਨੌਜਵਾਨਾਂ ਵੱਲੋਂ ਕਿਸਾਨ ਨੂੰ ਬਚਾ ਲਿਆ ਜਾਂਦਾ ਹੈ। ਹੁਣ ਯੂਜ਼ਰਸ ਇਸ ਵੀਡੀਓ ਨੂੰ ਅਸਲ ਘਟਨਾ ਦੱਸਕੇ ਵਾਇਰਲ ਕਰ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਅਤੇ ਇਸਨੂੰ ਜਾਗਰੂਕ ਕਰਨ ਲਈ ਬਣਾਇਆ ਗਿਆ ਸੀ।

ਵਾਇਰਲ ਪੋਸਟ

ਫੇਸਬੁੱਕ ਪੇਜ "Punjabi Prinde ਪੰਜਾਬੀ ਪਰਿੰਦੇ" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਆਤਮ ਹੱਤਿਆ ਕਰਨ ਜਾ ਰਹੇ ਕਿਸਾਨ ਦੀ ਨੌਜਵਾਨਾਂ ਨੇ ਬਚਾਈ ਜਾਨ,,,ਕਿਸੇ ਨੂੰ ਇਸ ਬਾਰੇ ਪਤਾ ਹੋਵੇ ਤਾਂ ਪੂਰੀ ਜਾਣਕਾਰੀ ਜਰੂਰ ਦਿਓ ????"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਵਾਇਰਲ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ

ਸਾਨੂੰ ਇਹ ਵੀਡੀਓ ਕਲਾਕਾਰ Jasvir Engineer ਦੇ ਪੇਜ ਤੋਂ ਸ਼ੇਅਰ ਕੀਤਾ ਮਿਲਿਆ। ਪੇਜ ਨੇ 25 ਅਪ੍ਰੈਲ 2022 ਨੂੰ ਅਸਲ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ, "ਆ ਬੰਦੇ ਨੇ ਫਾਹਾ ਲੈ ਲਿਆ | ਕਾਰਨ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ"

ਜਸਵੀਰ ਪੇਸ਼ੇ ਤੋਂ ਕਲਾਕਾਰ ਹੈ ਅਤੇ ਅਜਿਹੇ ਸਕ੍ਰਿਪਟੇਡ ਵੀਡੀਓਜ਼ ਮਨੋਰੰਜਨ ਲਈ ਬਣਾਉਂਦਾ ਰਹਿੰਦਾ ਹੈ। ਇਸਲਈ ਅਸੀਂ ਅਖੀਰਲੀ ਪੁਸ਼ਟੀ ਲਈ ਜਸਵੀਰ ਨਾਲ ਫੋਨ 'ਤੇ ਗੱਲ ਕੀਤੀ। ਜਸਵੀਰ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, "ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਅਤੇ ਇਸ ਵੀਡੀਓ ਵਿਚ ਦਿੱਸ ਰਹੇ ਸਾਰੇ ਲੋਕ ਸਾਡੀ ਟੀਮ ਦੇ ਕਲਾਕਾਰ ਹਨ। ਅਸੀਂ ਇਹ ਵੀਡੀਓ ਜਾਗਰੂਕ ਕਰਨ ਵਾਸਤੇ ਬਣਾਇਆ ਸੀ ਜਿਸਨੂੰ ਹੁਣ ਕੁਝ ਪੇਜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।"

ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। 

ਦੱਸ ਦਈਏ ਰੋਜ਼ਾਨਾ ਸਪੋਕਸਮੈਨ ਵੱਲੋਂ ਅਜਿਹੇ ਕੁਝ ਸਕ੍ਰਿਪਟਿਡ ਨਾਟਕ ਨੂੰ ਲੈ ਕੇ ਪਹਿਲਾਂ ਵੀ Fact Check ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੂੰ ਇਥੇ ਅਤੇ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਅਤੇ ਇਸਨੂੰ ਜਾਗਰੂਕ ਕਰਨ ਲਈ ਬਣਾਇਆ ਗਿਆ ਸੀ।

Claim- Youth saving farmer from suicide
Claimed By- FB Page Punjabi Prinde ਪੰਜਾਬੀ ਪਰਿੰਦੇ
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement