ਲੀਬੀਆ ਤੋਂ ਇਟਲੀ ਡੌਂਕੀ ਲਾ ਕੇ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ? ਪੜ੍ਹੋ Fact Check ਰਿਪੋਰਟ 
Published : May 10, 2023, 1:57 pm IST
Updated : May 10, 2023, 1:57 pm IST
SHARE ARTICLE
Fact Check Video of coast guard saving a man from heavy tides revive with fake claim
Fact Check Video of coast guard saving a man from heavy tides revive with fake claim

ਸਪੋਕਸਮੈਨ ਨੇ ਜਦੋਂ ਵੀਡੀਓ ਦੀ ਪੜਤਾਲ ਕੀਤੀ ਤਾਂ ਪਾਇਆ ਕਿ ਇਹ ਵੀਡੀਓ ਅਮਰੀਕਾ ਦਾ ਹੈ ਜਦੋਂ ਇੱਕ ਕੋਸਟ ਗਾਰਡ ਵੱਲੋਂ ਇੱਕ ਵਿਅਕਤੀ ਦੀ ਜਾਨ ਬਚਾਈ ਜਾਂਦੀ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਕਿਸ਼ਤੀ ਨੂੰ ਤੇਜ਼ ਲਹਿਰਾਂ ਦਾ ਸਾਹਮਣਾ ਕਰਦਿਆਂ ਡੁੱਬਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਲੀਬੀਆ ਤੋਂ ਇਟਲੀ ਡੌਂਕੀ ਲੈ ਕੇ ਜਾ ਰਹੇ ਲੋਕਾਂ ਨਾਲ ਵਾਪਰਿਆ ਹੈ।

ਫੇਸਬੁੱਕ ਪੇਜ Agg Bani ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਡੌਕੀ ਲਿਬੀਆ ਤੋਂ ਇਟਲੀ"

"ਰੋਜ਼ਾਨਾ ਸਪੋਕਸਮੈਨ ਨੇ ਜਦੋਂ ਵੀਡੀਓ ਦੀ ਪੜਤਾਲ ਕੀਤੀ ਤਾਂ ਪਾਇਆ ਕਿ ਇਹ ਵੀਡੀਓ ਅਮਰੀਕਾ ਦਾ ਹੈ ਜਦੋਂ ਇੱਕ ਕੋਸਟ ਗਾਰਡ ਵੱਲੋਂ ਇੱਕ ਵਿਅਕਤੀ ਦੀ ਜਾਨ ਬਚਾਈ ਜਾਂਦੀ ਹੈ। ਵਾਇਰਲ ਵੀਡੀਓ ਲੀਬੀਆ ਤੋਂ ਇਟਲੀ ਜਾ ਰਹੇ ਕਿਸੇ ਹਾਦਸੇ ਨਾਲ ਸਬੰਧ ਨਹੀਂ ਰੱਖਦਾ ਹੈ।"

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਅਮਰੀਕਾ ਦਾ ਹੈ

ਸਾਨੂੰ ਵਾਇਰਲ ਵੀਡੀਓ 4 ਫਰਵਰੀ 2023 ਦਾ USCGPacificNorthwest ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੋਂ ਸਾਂਝਾ ਕੀਤਾ ਮਿਲਿਆ। ਇਥੇ ਦਿੱਤੀ ਗਈ ਜਾਣਕਾਰੀ ਅਨੁਸਾਰ ਮਾਮਲਾ ਅਮਰੀਕਾ ਦੀ "Mouth Of Columbia" ਨਦੀ ਦਾ ਹੈ ਜਦੋਂ ਅਮਰੀਕਾ ਦੇ ਸਮੁੰਦਰੀ ਸੁਰੱਖਿਆ ਕਰਮੀ ਇੱਕ ਵਿਅਕਤੀ ਦੀ ਜਾਨ ਬਚਾਉਂਦੇ ਹਨ। ਇਥੇ ਜੇਕਰ ਟਵੀਟਸ ਦੀ ਲੜੀ ਨੂੰ ਵੇਖਿਆ ਜਾਵੇ ਤਾਂ ਮਾਮਲੇ ਦੀਆਂ ਹੋਰ ਤਸਵੀਰਾਂ ਅਤੇ ਵੀਡੀਓਜ਼ ਵੀ ਮਿਲਦੇ ਹਨ।

ਇਸ ਮਾਮਲੇ ਨੂੰ ਲੈ ਕੇ ਮੀਡੀਆ ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ

ਦੱਸ ਦਈਏ ਕਿ ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਪੜਤਾਲ ਫਰਵਰੀ 2023 ਵਿਚ ਵੀ ਕਰ ਚੁੱਕਿਆ ਹੈ। ਸਾਡੀ ਪਿਛਲੀ Fact Check ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਜਦੋਂ ਵੀਡੀਓ ਦੀ ਪੜਤਾਲ ਕੀਤੀ ਤਾਂ ਪਾਇਆ ਕਿ ਇਹ ਵੀਡੀਓ ਅਮਰੀਕਾ ਦਾ ਹੈ ਜਦੋਂ ਇੱਕ ਕੋਸਟ ਗਾਰਡ ਵੱਲੋਂ ਇੱਕ ਵਿਅਕਤੀ ਦੀ ਜਾਨ ਬਚਾਈ ਜਾਂਦੀ ਹੈ। ਵਾਇਰਲ ਵੀਡੀਓ ਲੀਬੀਆ ਤੋਂ ਇਟਲੀ ਜਾ ਰਹੇ ਕਿਸੇ ਹਾਦਸੇ ਨਾਲ ਸਬੰਧ ਨਹੀਂ ਰੱਖਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement