
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਉਨ੍ਹਾਂ ਨੇ ਆਪਣੀ ਰੈਲੀ ਦੌਰਾਨ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਸਨ।
RSFC (Team Mohali)- ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਕਲਿਪ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਸਰਕਾਰ 'ਤੇ ਤੰਜ ਕਸਦਿਆਂ ਸੁਣਿਆ ਜਾ ਸਕਦਾ ਹੈ। ਹੁਣ ਇਸ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ ਅਤੇ ਭਗਵੰਤ ਮਾਨ ਨੇ ਆਪਣੀ ਸਰਕਾਰ 'ਤੇ ਨਿਸ਼ਾਨੇ ਸਾਧੇ।।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਉਨ੍ਹਾਂ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਸਨ।
ਵਾਇਰਲ ਪੋਸਟ
ਫੇਸਬੁੱਕ ਪੇਜ "ਨੇਤਾ ਦੀ ਰੇਲ" ਨੇ ਭਗਵੰਤ ਮਾਨ ਦਾ ਇੱਕ 11 ਸੈਕੰਡ ਦਾ ਵੀਡੀਓ ਕਲਿਪ ਸ਼ੇਅਰ ਕਰਦਿਆਂ ਲਿਖਿਆ, "ਪਰ ਕੀ ਕਰੀਏ ਭੇਡਾਂ ਨੀ ਮੰਨਦੀਆਂ ਮਾਨ ਸਾਬ"
ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਦੱਸ ਦਈਏ ਕਿ ਇਹ ਵੀਡੀਓ ਕਲਿਪ ਮੀਡੀਆ ਅਦਾਰੇ The Tribune ਦਾ ਹੈ।
ਅੱਗੇ ਵਧਦੇ ਹੋਏ ਅਸੀਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਜਾਣਕਾਰੀ ਲੱਭਣੀ ਸ਼ੁਰੂ ਕੀਤੀ। ਸਾਨੂੰ ਇਹ ਵਾਇਰਲ ਹੋ ਰਿਹਾ ਵੀਡੀਓ 'The Tribune' ਦੇ ਅਧਿਕਾਰਿਕ ਯੂਟਿਊਬ ਚੈਨਲ 'ਤੇ 4 ਜਨਵਰੀ 2022 ਨੂੰ ਅਪਲੋਡ ਮਿਲਿਆ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਦਿੱਤਾ ਗਿਆ ਸੀ, 'ਆਮ ਆਦਮੀ ਪਾਰਟੀ ਪੰਜਾਬ ਦੇ ਚੀਫ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੁਆਰਾ ਮਹਿਲਾਵਾਂ ਨੂੰ ਲੈ ਕੇ ਕੀਤੀ ਗਈ ਅਨਾਊਂਸਮੈਂਟ ਤੇ ਘੇਰਿਆ'
The Tribune
ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਸੁਣਿਆ ਅਤੇ ਪਾਇਆ ਕਿ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਸ ਵੇਲੇ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਸਨ। ਇਹ ਵੀਡੀਓ ਆਮ ਆਦਮੀ ਪਾਰਟੀ ਦੀ ਮੁਕਤਸਰ ਵਿਖੇ ਕੀਤੀ ਗਈ ਰੈਲੀ ਦਾ ਹੈ।
ਵਾਇਰਲ ਹੋ ਰਹੇ ਭਾਗ ਨੂੰ 8 ਮਿੰਟ 13 ਸਕਿੰਟ ਤੋਂ ਸੁਣਿਆ ਜਾ ਸਕਦਾ ਹੈ।
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਚੋਣਾਂ ਤੋਂ ਪਹਿਲਾਂ ਦਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਉਨ੍ਹਾਂ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਸਨ।
Claim- CM Bhagwant Mann recent video of targeting his own government
Claimed By- FB Page ਨੇਤਾ ਦੀ ਰੇਲ
Fact Check- Fake