ਫਰਜ਼ੀ ਖਬਰਾਂ ਤੋਂ ਬਚੋ: ਤਾਸ਼ ਦੇ ਪੱਤਿਆਂ ਵਾਂਗ ਢਹਿਢੇਰੀ ਹੋਈ ਇਮਾਰਤ ਦਾ ਇਹ ਵੀਡੀਓ 2021 ਦਾ ਹੈ
Published : Jul 10, 2023, 6:07 pm IST
Updated : Jul 10, 2023, 6:07 pm IST
SHARE ARTICLE
Fact Check Old video of building collapse viral as recent
Fact Check Old video of building collapse viral as recent

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਦਾ ਨਹੀਂ ਬਲਕਿ 2021 ਦਾ ਹੈ।

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿੱਚ ਇੱਕ 8 ਮਰਲਾ ਇਮਾਰਤ ਨੂੰ ਢਹਿਢੇਰੀ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਹਾਲੀਆ ਹੈ ਅਤੇ ਸ਼ਿਮਲਾ ਦਾ ਹੈ ਜਿੱਥੇ ਭਾਰੀ ਮੀਂਹ ਕਾਰਣ ਭੁਚਾਲ ਆਉਣ ਬਾਅਦ ਇੱਕ ਇਮਾਰਤ ਢਹਿਢੇਰੀ ਹੋ ਜਾਂਦੀ ਹੈ।

ਇੰਸਟਾਗ੍ਰਾਮ ਅਕਾਊਂਟ pushti_chd ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Landslide In Shimla"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਦਾ ਨਹੀਂ ਬਲਕਿ 2021 ਦਾ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਵੀਡੀਓ 2021 ਦਾ ਹੈ

ਦੱਸ ਦਈਏ ਕਿ ਸਾਨੂੰ ਇਸ ਮਾਮਲੇ ਨੂੰ ਲੈ ਕਈ ਪੁਰਾਣੀ ਰਿਪੋਰਟਾਂ ਮਿਲੀਆਂ। ਮੀਡੀਆ ਅਦਾਰੇ India TV ਨੇ 30 ਸਿਤੰਬਰ 2021 ਨੂੰ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਲਿਖਿਆ, "Watch: 8-storey building collapses in Shimla"

India TVIndia TV

ਖਬਰ ਅਨੁਸਾਰ ਮਾਮਲਾ ਸ਼ਿਮਲਾ ਦੇ ਕੱਚਘਾਟ ਇਲਾਕੇ ਦਾ ਹੈ ਜਿਥੇ ਭਾਰੀ ਮੀਂਹ ਕਾਰਣ ਜ਼ਮੀਨ ਕਮਜ਼ੋਰ ਹੋ ਜਾਂਦੀ ਹੈ ਅਤੇ ਇੱਕ 8 ਮਰਲਾ ਇਮਾਰਤ ਢਹਿਢੇਰੀ ਹੋ ਜਾਂਦੀ ਹੈ। 

ਇਸ ਮਾਮਲੇ ਨੂੰ ਲੈ ਕੇ ਹੋਰ ਖਬਰਾਂ ਇਥੇ ਅਤੇ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਦਾ ਨਹੀਂ ਬਲਕਿ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲ ਦਾ ਦੱਸਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement