ਮੁੰਬਈ ਵਿਖੇ ਪਾਣੀ ਦੇ ਭਰਾਵ ਵਿਚਕਾਰ ਦੌੜ ਰਹੀ ਟ੍ਰੇਨ ਦਾ ਇਹ ਵੀਡੀਓ ਹਾਲੀਆ ਨਹੀਂ ਹੈ, Fact Check ਰਿਪੋਰਟ
Published : Jul 10, 2024, 6:05 pm IST
Updated : Jul 10, 2024, 6:05 pm IST
SHARE ARTICLE
Fact Check Old Video Of Train Running On Flooded Track From Mumbai Viral As Recent
Fact Check Old Video Of Train Running On Flooded Track From Mumbai Viral As Recent

ਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ 'ਤੇ ਮੌਜੂਦ ਹੈ।

Claim

ਸੋਸ਼ਲ ਮੀਡੀਆ 'ਤੇ ਮੁੰਬਈ ਵਿਖੇ ਪੈ ਰਹੇ ਤੇਜ਼ ਮੀਂਹ ਨੂੰ ਲੈ ਕੇ ਰੋਜ਼ ਨਵੇਂ-ਨਵੇਂ ਵੀਡੀਓਜ਼ ਵਾਇਰਲ ਹੋ ਰਹੇ ਹਨ। ਹੁਣ ਅਜਿਹਾ ਹੀ ਇੱਕ ਵੀਡੀਓ ਹਾਲੀਆ ਦੱਸਦਿਆਂ ਵਾਇਰਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਪਾਣੀ ਨਾਲ ਭਰੀ ਪਟੜੀ 'ਤੇ ਟ੍ਰੇਨ ਨੂੰ ਦੌੜਦੇ ਹੋਏ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਮੁੰਬਈ ਦੇ ਹਲਾਤਾਂ ਦਾ ਦੱਸਿਆ ਜਾ ਰਿਹਾ ਹੈ।

ਇੱਕ ਨਾਮਵਰ ਪੰਜਾਬੀ ਮੀਡੀਆ ਅਦਾਰੇ ਨੇ ਆਪਣੇ Live ਵਿਚ ਇਹ ਵੀਡੀਓ ਸਾਂਝਾ ਕੀਤਾ। ਇਸ Live ਦਾ ਸਿਰਲੇਖ ਸੀ, "ਇਹ ਵਿਦੇਸ਼ ਨਹੀਂ ਭਾਰਤ ਦੀ ਟ੍ਰੇਨ ਹੈ, ਭਾਰੀ ਮੀਂਹ ਮਗਰੋਂ ਪਾਣੀ 'ਤੇ ਤੈਰਦੀਆਂ ਟ੍ਰੇਨਾਂ ਦੇਖ ਹਰ ਕੋਈ ਹੋ ਰਿਹਾ ਹੈ/ਰਾ/ਨ, ਦੇਖੋ ਵਾਇਰਲ ਵੀਡੀਓ"

ਇਸ ਖਬਰ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਰੋਜ਼ਾਨਾ ਸਪੋਕਸਮੈਨ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ 'ਤੇ ਮੌਜੂਦ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ 27 ਜੁਲਾਈ 2023 ਦੇ ਇੱਕ ਟਵੀਟ ਵਿਚ ਸਾਂਝਾ ਮਿਲਿਆ। Raghav Chaturbedi ਨਾਂ ਦੇ X ਯੂਜ਼ਰ ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "#Watch How.... Mumbai local train should be converted into a boat during the #MumbaiRains .  ?????"

ਇਸੇ ਤਰ੍ਹਾਂ ਸਾਨੂੰ ਇਹ ਵੀਡੀਓ Youtube 'ਤੇ 2021 ਦਾ ਵੀ ਸਾਂਝਾ ਮਿਲਿਆ। shanfun vlog ਨਾਂ ਦੇ Youtube ਅਕਾਊਂਟ ਨੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "#Chahe kuch bhi ho jae bhai #Mumbai rukti nhi hai #Mumbai #Sion #ShanFun Vlog"

"ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਅਸਲ ਮਿਤੀ ਦੀ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ 'ਤੇ ਮੌਜੂਦ ਹੈ ਅਤੇ ਹਰ ਸਾਲ ਸਮਾਨ ਦਾਅਵੇ ਨਾਲ ਵਾਇਰਲ ਹੁੰਦਾ ਆ ਰਿਹਾ ਹੈ।"

Conclusion

ਰੋਜ਼ਾਨਾ ਸਪੋਕਸਮੈਨ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਵੀਡੀਓ ਸਾਲ 2021 ਤੋਂ ਸੋਸ਼ਲ ਮੀਡੀਆ 'ਤੇ ਮੌਜੂਦ ਹੈ।

Result: Misleading

Our Sources:

Tweet Of Raghav Chaturbedi Shared On 27 July 2023

Youtube Video Of shanfun vlog Shared On 21 July 2021

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement