Fact Check: ਭਾਰੀ ਬਾਰਿਸ਼ 'ਚ ਨਿਕਲ ਰਹੀ ਬਰਾਤ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
Published : Oct 10, 2022, 7:39 pm IST
Updated : Oct 10, 2022, 7:40 pm IST
SHARE ARTICLE
Fact Check Old Video of Baraatis In Rain Viral As Recent
Fact Check Old Video of Baraatis In Rain Viral As Recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਭਾਰੀ ਮੀਂਹ ਵਿਚਕਾਰ ਇਕ ਬਰਾਤ ਨੂੰ ਪਰਾਤ ਲੈ ਕੇ ਨਿਕਲਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੇ ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਪੰਜਾਬੀ ਮੀਡੀਆ ਅਦਾਰੇ 'Daily Post Punjabi' ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, 'ਭਾਰੀ ਬਾਰਿਸ਼ 'ਚ ਨਿਕਲੀ ਅਨੋਖੀ ਬਰਾਤ ਤਸਵੀਰਾਂ ਦੇਖ ਤੁਹਾਡੇ ਵੀ ਹੱਸ-ਹੱਸ ਪੈਣਗੀਆਂ ਢਿੱਡੀ ਪੀੜਾਂ'

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਸਰਚ ਦੌਰਾਨ ਸਾਨੂੰ ਵਾਇਰਲ ਹੋ ਰਿਹਾ ਵੀਡੀਓ ਕਈ ਪੁਰਾਣੀ ਖਬਰਾਂ ਵਿਚ ਅਪਲੋਡ ਮਿਲਿਆ। Times Of India ਨੇ ਇਸ ਵੀਡੀਓ ਨੂੰ ਲੈ ਕੇ 5 ਜੁਲਾਈ 2022 ਨੂੰ ਖਬਰ ਪ੍ਰਕਾਸ਼ਿਤ ਕੀਤੀ ਅਤੇ ਸਿਰਲੇਖ ਦਿੱਤਾ, "Viral video: Rains could not dampen the spirit of the ‘Baraatis’ in Indore"

TOITOI

ਰਿਪੋਰਟ ਮੁਤਾਬਕ ਇਹ ਵੀਡੀਓ ਮੱਧ ਪ੍ਰਦੇਸ਼ ਦੇ ਇੰਦੌਰ ਦਾ ਹੈ। 

ਇਸੇ ਤਰ੍ਹਾਂ Economic Times ਨੇ ਵੀ ਮਾਮਲੇ ਨੂੰ ਲੈ ਕੇ ਖਬਰ 6 ਜੁਲਾਈ 2022 ਨੂੰ ਪ੍ਰਕਾਸ਼ਿਤ ਕੀਤੀ ਅਤੇ ਇਸਨੂੰ ਮੱਧ ਪ੍ਰਦੇਸ਼ ਦੇ ਇੰਦੌਰ ਦਾ ਦੱਸਿਆ।

ਇਸ ਖਬਰ ਅਨੁਸਾਰ ਇਹ ਬਰਾਤ ਇੰਦੌਰ ਸ਼ਹਿਰ ਦੇ ਪਰਦੇਸੀ ਪੂਰਾ ਇਲਾਕੇ ਵਿਖੇ ਗਈ ਸੀ। 

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਮੁੜ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।

Claim- Video of people going to wedding in Rain is recent
Claimed By- Punjabi Web Channel Daily Post
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement