Fact Check: ਆਂਗਣਵਾੜੀ ਵਰਕਰਾਂ 'ਤੇ ਪੁਲਿਸ ਲਾਠੀਚਾਰਜ ਦਾ ਇਹ ਵੀਡੀਓ ਦਿੱਲੀ ਦਾ ਨਹੀਂ, ਝਾਰਖੰਡ ਦਾ ਪੁਰਾਣਾ ਮਾਮਲਾ ਹੈ
Published : Oct 10, 2023, 12:53 pm IST
Updated : Oct 10, 2023, 12:53 pm IST
SHARE ARTICLE
Old video of protest in Ranchi viral as recent in the name of Delhi
Old video of protest in Ranchi viral as recent in the name of Delhi

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁੰਨ ਪਾਇਆ ਹੈ। ਇਹ ਵਾਇਰਲ ਵੀਡੀਓ ਹਾਲ ਦਾ ਨਹੀਂ ਸਗੋਂ 4 ਸਾਲ ਪੁਰਾਣਾ ਹੈ।

RSFC (Team Mohali)- ਪੁਲਿਸ ਦੀ ਬੇਰਹਿਮੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ 'ਤੇ ਲਾਠੀਚਾਰਜ ਕੀਤਾ ਹੈ।

X ਅਕਾਊਂਟ Vishal Kumar ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਦਿੱਲੀ ਦੇ ਜੰਤਰ-ਮੰਤਰ ਵਿਖੇ ਮਰਨ ਵਰਤ ਦੌਰਾਨ ਦਲਿਤ ਔਰਤ ਦੀ ਕੁੱਟਮਾਰ ਕਰਨ ਵਾਲੇ ਇੰਸਪੈਕਟਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਇੰਸਪੈਕਟਰ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।"


 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁੰਨ ਪਾਇਆ ਹੈ। ਇਹ ਵਾਇਰਲ ਵੀਡੀਓ ਹਾਲ ਦਾ ਨਹੀਂ ਸਗੋਂ 4 ਸਾਲ ਪੁਰਾਣਾ ਹੈ। ਇਹ ਮਾਮਲਾ ਰਾਂਚੀ ਦਾ ਸੀ ਜਦੋਂ ਆਂਗਣਵਾੜੀ ਮਹਿਲਾ ਵਰਕਰਾਂ ਨੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਸੀ ਅਤੇ ਇਸ ਦੌਰਾਨ ਜਦੋਂ ਮਾਮਲਾ ਭਖ ਗਿਆ ਤਾਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ।

ਸਪੋਕਸਮੈਨ ਦੀ ਪੜਤਾਲ

ਜਾਂਚ ਸ਼ੁਰੂ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਮਾਮਲਾ ਦਿੱਲੀ ਦਾ ਨਹੀਂ ਹੈ

ਸਾਨੂੰ ਇਹ ਵੀਡੀਓ 25 ਸਤੰਬਰ, 2019 ਨੂੰ WU ਲਾਈਵ ਦੁਆਰਾ Youtube 'ਤੇ ਸਾਂਝਾ ਕੀਤਾ ਮਿਲਿਆ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਕਾਊਂਟ ਨੇ ਕੈਪਸ਼ਨ ਲਿਖਿਆ, "ਇੱਕ ਚੋਟੀ ਦੇ ਪੁਲਿਸ ਅਧਿਕਾਰੀ ਨੇ ਆਂਗਣਵਾੜੀ ਵਰਕਰਾਂ 'ਤੇ ਕੀਤਾ ਹਮਲਾ, ਹੱਥ ਟੁੱਟੇ/ਵਰਕਰਾਂ ਦਾ ਵਿਰੋਧ"

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਡਿਸਕ੍ਰਿਪਸ਼ਨ ਲਿਖਿਆ ਗਿਆ, "ਮੰਗਲਵਾਰ ਨੂੰ ਆਂਗਣਵਾੜੀ ਮਹਿਲਾ ਵਰਕਰਾਂ ਨੇ ਰਾਂਚੀ 'ਚ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ। ਇਹ ਲੋਕ ਇਸ ਨੂੰ ਪੱਕੇ ਕਰਨ ਸਮੇਤ 9 ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਸ਼ਾਂਤਮਈ ਰਿਹਾ ਪਰ ਫਿਰ ਇੱਕ ਮਹਿਲਾ ਵਰਕਰ ਭੜਕ ਗਈ। ਉਸ ਨੂੰ ਸਮਝਾਉਣ ਦੀ ਥਾਂ ਪੁਲਿਸ ਦੇ ਉੱਚ ਅਧਿਕਾਰੀ ਨੇ ਹੀ ਉਸ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਪੁਲਿਸ ਦੇ ਲਾਠੀਚਾਰਜ 'ਚ ਦਰਜਨਾਂ ਔਰਤਾਂ ਜ਼ਖਮੀ ਹੋ ਗਈਆਂ, ਜਦਕਿ ਪੁਲਿਸ ਦੇ ਲਾਠੀਚਾਰਜ ਕਾਰਨ ਇਕ ਵਰਕਰ ਦਾ ਹੱਥ ਟੁੱਟ ਗਿਆ।

ਹੁਣ ਇਸ ਜਾਣਕਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਕੀਵਰਡ ਸਰਚ ਦੁਆਰਾ ਖਬਰਾਂ ਦੀ ਖੋਜ ਕਰਨੀ ਸ਼ੁਰੂ ਕੀਤੀ।

ਮੀਡੀਆ ਹਾਊਸ ਦੈਨਿਕ ਜਾਗਰਣ ਦੀ 24 ਸਤੰਬਰ, 2019 ਦੀ ਖ਼ਬਰ ਅਨੁਸਾਰ, "ਸਥਾਈਕਰਨ ਅਤੇ ਮਾਣ ਭੱਤੇ ਵਿਚ ਵਾਧੇ ਸਮੇਤ ਨੌਂ ਨੁਕਾਤੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀ ਭੀੜ ਨੂੰ ਕਾਬੂ ਕਰਨ ਲਈ, ਪੁਲਿਸ ਨੂੰ ਮੰਗਲਵਾਰ ਨੂੰ ਰਾਜ ਭਵਨ ਨੇੜੇ ਲਾਠੀਚਾਰਜ ਕਰਨਾ ਪਿਆ। ਇਸ ਘਟਨਾ ਵਿਚ ਦਰਜਨ ਦੇ ਕਰੀਬ ਆਂਗਣਵਾੜੀ ਵਰਕਰ ਅਤੇ ਸਹਾਇਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਰਾਂਚੀ ਸਦਰ ਦੀ ਆਂਗਣਵਾੜੀ ਵਰਕਰ ਬਸੰਤੀ ਦੇਵੀ ਦਾ ਹੱਥ ਟੁੱਟ ਗਿਆ, ਜਦਕਿ ਹਾਤਮਾ ਸੈਂਟਰ ਦੀ ਆਂਗਣਵਾੜੀ ਵਰਕਰ ਲਾਕਰਾ, ਗੰਭੀਰ ਜ਼ਖ਼ਮੀ ਹੋ ਗਈ।

ਮਤਲਬ ਸਾਫ਼ ਸੀ ਕਿ ਇਹ ਵਾਇਰਲ ਵੀਡੀਓ ਹਾਲ ਦਾ ਨਹੀਂ ਹੈ ਅਤੇ ਨਾ ਹੀ ਦਿੱਲੀ ਦਾ ਹੈ।

ਨਤੀਜਾ: ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁੰਨ ਪਾਇਆ ਹੈ। ਇਹ ਵਾਇਰਲ ਵੀਡੀਓ ਹਾਲ ਦਾ ਨਹੀਂ ਸਗੋਂ 4 ਸਾਲ ਪੁਰਾਣਾ ਹੈ। ਇਹ ਮਾਮਲਾ ਰਾਂਚੀ ਦਾ ਸੀ ਜਦੋਂ ਆਂਗਣਵਾੜੀ ਮਹਿਲਾ ਵਰਕਰਾਂ ਨੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਸੀ ਅਤੇ ਇਸ ਦੌਰਾਨ ਜਦੋਂ ਮਾਮਲਾ ਭਖ ਗਿਆ ਤਾਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement