Fact Check: ਸਿੱਧੂ ਮੂਸੇਵਾਲੇ ਨੇ ਨਹੀਂ ਕਹੀ ਰਾਜਾ ਵੜਿੰਗ ਨੂੰ ਲੈ ਕੇ ਇਹ ਗੱਲ, ਫਰਜ਼ੀ ਪੋਸਟ ਵਾਇਰਲ
Published : Dec 10, 2021, 3:55 pm IST
Updated : Dec 10, 2021, 3:55 pm IST
SHARE ARTICLE
Fact Check Old video of Sidhu Moosewala Interview shared with fake claim
Fact Check Old video of Sidhu Moosewala Interview shared with fake claim

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਜਨਵਰੀ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਹਾਲੀਆ ਕਾਂਗਰੇਸ ਪਾਰਟੀ ਵਿਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਿਸੇ ਇੰਟਰਵਿਊ ਦੀ ਕਲਿਪ ਹੈ। ਵੀਡੀਓ ਵਿਚ ਸਿੱਧੂ ਬੋਲ ਰਿਹਾ ਹੈ ਕਿ ਬੰਦੇ ਨੂੰ ਆਪਣੇ ਹਿਸਾਬ ਨਾਲ ਚਲਣਾ ਚਾਹੀਦਾ ਹੈ। ਇਸ ਕਲਿਪ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੰਦਿਆਂ ਇਹ ਗੱਲਾਂ ਕਹੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਜਨਵਰੀ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "AkaliAwaz" ਨੇ ਵਾਇਰਲ ਵੀਡੀਓ 8 ਦਿਸੰਬਰ ਨੂੰ ਸ਼ੇਅਰ ਕਰਦਿਆਂ ਲਿਖਿਆ, "ਹਾਈਕੋਰਟ ਚ ਹੋਈ ਕੁੱਤੇਖਾਣੀ ਤੋਂ ਬਾਅਦ ਮੂਸੇਵਾਲੇ ਦੀ ਵੜਿੰਗ ਨੂੰ ਸਲਾਹ"

ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਸਾਨੂੰ ਇਸ ਵਾਇਰਲ ਵੀਡੀਓ 'ਤੇ "ਬਾਲੀਵੁੱਡ ਤੜਕਾ" ਵਾਟਰ ਮਾਰਕ ਲੱਗਿਆ ਦਿੱਸਿਆ।

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਵਾਇਰਲ ਵੀਡਿਓ ਬਾਲੀਵੁੱਡ ਤੜਕਾ ਪੰਜਾਬੀ ਦੇ ਯੂਟਿਊਬ ਚੈਨਲ 'ਤੇ 4 ਜਨਵਰੀ 2020 ਦਾ ਅਪਲੋਡ ਮਿਲਿਆ।

Sidhu

ਪੂਰਾ ਵੀਡੀਓ ਵੇਖਣ 'ਤੇ ਪਤਾ ਚਲਦਾ ਹੈ ਕਿ ਵਾਇਰਲ ਭਾਗ 32 ਮਿੰਟ 03 ਸਕਿੰਟ ਤੋਂ ਲੈ ਕੇ 32 ਮਿੰਟ 17 ਸਕਿੰਟ ਵਿਚਕਾਰ ਬੋਲਿਆ ਗਿਆ ਹੈ। ਵੀਡੀਓ ਪੂਰਾ ਸੁਣਨ 'ਤੇ ਸਾਫ ਹੁੰਦਾ ਹੈ ਕਿ ਇਹ ਗੱਲਾਂ ਰਾਜਾ ਵੜਿੰਗ ਬਾਰੇ ਨਹੀਂ ਬੋਲੀ ਗਈਆਂ। 

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ-ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਜਨਵਰੀ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Sidhu Moosewala Talked Abouth Raja Warring
Claimed By- FB Page AkaliAwaz
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement