ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks"
Mohali, 10 December (Team RSFC)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
"ਗੁਜਰਾਤ ਚੋਣਾਂ 2022 ਵਿਚ ਭਾਜਪਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਖੂਬ ਗਲਤ ਖਬਰਾਂ ਵਾਇਰਲ ਹੋਈਆਂ। ਹੇਠਾਂ ਪੜ੍ਹਦੇ ਹਾਂ ਇਨ੍ਹਾਂ ਖਬਰਾਂ ਨੂੰ ਲੈ ਕੇ ਸਪੋਕਸਮੈਨ ਦੇ Fact Checks..."
No.1- Fact Check: ਗੁਜਰਾਤ ਚੋਣਾਂ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ Exit Poll ਫਰਜ਼ੀ ਹੈ
ਸੋਸ਼ਲ ਮੀਡੀਆ 'ਤੇ ਇੱਕ ਮੀਡੀਆ ਹਾਊਸ ਦੇ Exit Poll ਦਾ ਸਕ੍ਰੀਨਸ਼ੋਟ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਗੁਜਰਾਤ ਚੋਣਾਂ ਨੂੰ ਲੈ ਕੇ Exit ਪੋਲ ਆ ਗਿਆ ਹੈ ਅਤੇ ਪੋਲ ਅਨੁਸਾਰ ਆਮ ਆਦਮੀ ਪਾਰਟੀ ਨੂੰ 125, ਭਾਜਪਾ ਨੂੰ 42 ਅਤੇ ਕਾਂਗਰੇਸ ਨੂੰ ਸਿਰਫ 14 ਸੀਟ ਮਿਲ ਰਹੀਆਂ ਹਨ। ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਸਕ੍ਰੀਨਸ਼ੋਟ ਫਰਜ਼ੀ ਸੀ। ABP ਨਿਊਜ਼ ਦੇ 5 ਰਾਜ ਉੱਤਰ ਪ੍ਰਦੇਸ਼, ਪੰਜਾਬ, ਮਣੀਪੁਰ, ਗੋਆ ਅਤੇ ਉੱਤਰਾਖੰਡ ਚੋਣਾਂ ਨਾਲ ਜੁੜੇ Exit ਪੋਲ ਨਤੀਜਿਆਂ ਨੂੰ ਐਡਿਟ ਕਰਕੇ ਗੁਜਰਾਤ ਚੋਣਾਂ 2022 ਨਾਲ ਜੋੜਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.2- PM ਦੇ ਗੁਜਰਾਤ ਰੋਡ ਸ਼ੋ 'ਚ ਲੱਗੇ ਕੇਜਰੀਵਾਲ-ਕੇਜਰੀਵਾਲ ਦੇ ਨਾਅਰੇ? ਪੜ੍ਹੋ Fact Check ਰਿਪੋਰਟ
ਗੁਜਰਾਤ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਜਿਵੇਂ-ਜਿਵੇਂ ਸਿਆਸੀ ਸਰਗਰਮੀਆਂ ਤੇਜ਼ ਹੋਈਆਂ ਓਵੇਂ-ਓਵੇਂ ਸੋਸ਼ਲ ਮੀਡੀਆ 'ਤੇ ਸਿਆਸੀ ਧਿਰਾਂ ਨੂੰ ਨਿਸ਼ਾਨਾ ਵੀ ਬੜੀ ਤੇਜ਼ੀ ਨਾਲ ਬਣਾਇਆ ਗਿਆ। ਇਨ੍ਹਾਂ ਚੋਣਾਂ ਨੂੰ ਲੈ ਕੇ PM ਮੋਦੀ ਦੇ ਇੱਕ ਰੋਡ ਸ਼ੋ ਦਾ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ PM ਦੀ ਗੁਜਰਾਤ ਫੇਰੀ ਦੌਰਾਨ ਉਨ੍ਹਾਂ ਦੇ ਰੋਡ ਸ਼ੋ 'ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਕ 'ਚ ਨਾਅਰੇ ਲੱਗੇ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਸੀ। ਅਸਲ ਵੀਡੀਓ ਵਿਚ PM ਨਰੇਂਦਰ ਮੋਦੀ ਦੇ ਹੱਕ 'ਚ ਨਾਅਰੇ ਲੱਗ ਰਹੇ ਸਨ ਨਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.3- Fact Check: AAP ਸੁਪਰੀਮੋ ਨੇ CM ਭਗਵੰਤ ਮਾਨ ਦੀ ਨਹੀਂ ਕੀਤੀ ਆਲੋਚਨਾ, ਵਾਇਰਲ ਪੋਸਟ ਫਰਜ਼ੀ ਹੈ
ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ ਜਿਸਦੇ ਵਿਚ 2 ਵੀਡੀਓਜ਼ ਦੇ ਕੋਲਾਜ ਦਾ ਇਸਤੇਮਾਲ ਕੀਤਾ ਗਿਆ। ਇੱਕ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੱਚਦੇ ਵੇਖਿਆ ਜਾ ਸਕਦਾ ਸੀ ਅਤੇ ਦੂਜੇ ਵੀਡੀਓ ਵਿਚ ਅਰਵਿੰਦ ਕੇਜਰੀਵਾਲ ਕਿਸੇ ਮੁੱਖ ਮੰਤਰੀ ਦੀ ਆਲੋਚਨਾ ਕਰਦੇ ਵੇਖੇ ਜਾ ਸਕਦੇ ਸਨ। ਦਾਅਵਾ ਕੀਤਾ ਗਿਆ ਕਿ ਅਰਵਿੰਦ ਕੇਜਰੀਵਾਲ ਨੇ CM ਭਗਵੰਤ ਮਾਨ ਦੀ ਆਲੋਚਨਾ ਕੀਤੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਸੀ। ਅਰਵਿੰਦ ਕੇਜਰੀਵਾਲ ਅਸਲ ਵੀਡੀਓ ਵਿਚ ਪੰਜਾਬ ਦੇ ਨਹੀਂ ਬਲਕਿ ਭਾਜਪਾ ਸ਼ਾਸਤ ਗੁਜਰਾਤ ਦੇ ਮੁੱਖ ਮੰਤਰੀ ਦੀ ਆਲੋਚਨਾ ਕਰ ਰਹੇ ਸਨ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਸ ਸਨ ਗੁਜਰਾਤ ਚੋਣਾਂ ਨੂੰ ਲੈ ਕੇ ਵਾਇਰਲ ਹੋਈ ਫਰਜ਼ੀ ਖਬਰਾਂ ਦੇ ਕੁਝ Fact Check... ਹੁਣ ਹੇਠਾਂ ਤੁਸੀਂ ਪੜੋਂਗੇ ਪੰਜਾਬ ਨਾਲ ਜੁੜੇ Fact Check:
No.4- Fact Check: ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਨਹੀਂ ਹੋਇਆ ਕੋਈ ਹਮਲਾ, ਵਾਇਰਲ ਇਹ ਪੋਸਟ ਫਰਜ਼ੀ ਹੈ
ਸੋਸ਼ਲ ਮੀਡੀਆ 'ਤੇ 2 ਤਸਵੀਰਾਂ ਦਾ ਕੋਲਾਜ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਸਿੱਖ ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਪੱਗ ਦੀ ਬੇਅਦਬੀ ਕੀਤੀ ਗਈ। ਇਸ ਕੋਲਾਜ ਵਿਚ ਇੱਕ ਤਸਵੀਰ ਵਿਚ ਕਿਸੇ ਸਿੱਖ ਵਿਅਕਤੀ ਨੂੰ ਇੱਕ ਦੂਜੇ ਸਿੱਖ ਵਿਅਕਤੀ ਦੇ ਥੱਪੜ ਮਾਰਦੇ ਵੇਖਿਆ ਜਾ ਸਕਦਾ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਪੋਸਟ ਫਰਜ਼ੀ ਸੀ। 2015 'ਚ ਹੋਏ ਇੱਕ ਮਾਮਲੇ ਦੀ ਤਸਵੀਰ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨਾਲ ਜੋੜਕੇ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.5- Fact Check: ਪੰਜਾਬ ਦੇ ਪ੍ਰਾਇਮਰੀ ਸਕੂਲ ਦੀ ਵਾਇਰਲ ਹੋ ਰਹੀ ਇਹ ਤਸਵੀਰ AAP ਕਾਰਜਕਾਲ ਦੀ ਨਹੀਂ ਹੈ
ਸੋਸ਼ਲ ਮੀਡਿਆ 'ਤੇ ਇੱਕ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ ਦੀ ਤਸਵੀਰ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਦਿੱਲੀ ਦੀ ਤਰਜ਼ 'ਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ 'ਚ ਵੀ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਂਦੀ ਜਾ ਰਹੀ ਹੈ। ਇਸ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਇਹ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਸੀ ਅਤੇ ਇਹ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੀ ਨਹੀਂ ਹੈ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।