ਪੰਜਾਬ 'ਚ 10 ਸਾਲ ਪੁਰਾਣੀ ਗੱਡੀਆਂ ਬੰਦ ਕਰਨ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਨਹੀਂ ਦਿੱਤਾ ਇਹ ਬਿਆਨ
Published : Feb 11, 2022, 1:41 pm IST
Updated : Feb 11, 2022, 1:41 pm IST
SHARE ARTICLE
Fact Check Fake Newspaper cutting viral in the name of Arvind Kejriwal ahead Punjab Elections
Fact Check Fake Newspaper cutting viral in the name of Arvind Kejriwal ahead Punjab Elections

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਅਤੇ ਵਾਅਦਾ ਨਹੀਂ ਕੀਤਾ ਗਿਆ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਨਿਊਜ਼ਪੇਪਰ ਦੀ ਕਟਿੰਗ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਕਟਿੰਗ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਬਿਆਨ ਦਿੱਤਾ ਹੈ ਕਿ ਜੇ ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ਵਿਚ 10 ਸਾਲ ਪੁਰਾਣੀ ਗੱਡੀਆਂ ਨੂੰ ਦਿੱਲੀ ਵਾਂਗ ਹੀ ਬੰਦ ਕਰਣਗੇ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਅਤੇ ਵਾਅਦਾ ਨਹੀਂ ਕੀਤਾ ਗਿਆ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "ਭਿੰਡਰਾਂਵਾਲੇ 1984" ਨੇ ਵਾਇਰਲ ਨਿਊਜ਼ਪੇਪਰ ਦੀ ਕਟਿੰਗ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਝਾੜੂ ਵਾਲੇ ਹੁਣ ਝਾੜੂ ਨਾਲ ਮੋਰ ਬਣ ਜਾਣ ,ਬਈਏ ਨੇ ਆਪਣੀ ਕਰਤੂਤ ਵਿਖਾ ਦਿੱਤੀ ਹੁਣ ਕੀ ਕਹਿਣਾ ਭੇਡਾਂ ਦਾ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਕਟਿੰਗ ਨੂੰ ਧਿਆਨ ਨਾਲ ਪੜ੍ਹਿਆ। ਵਾਇਰਲ ਹੋ ਰਹੀ ਕਟਿੰਗ ਮੁਤਾਬਕ ਪ੍ਰੈੱਸ ਕਾਨਫਰੰਸ ਵਿੱਚ ਪੱਤਰਕਾਰ ਦੁਆਰਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਗਿਆ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣਦੀ ਹੈ ਤਾਂ ਪ੍ਰਦੂਸ਼ਣ ਖਤਮ ਕਰਨ ਦੇ ਲਈ ਉਨ੍ਹਾਂ ਦੀਆਂ ਕੀ ਨੀਤੀਆਂ ਹੋਣਗੀਆਂ ਜਿਸ ਦੇ ਜਵਾਬ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਦਿੱਲੀ ਚ ਪ੍ਰਦੂਸ਼ਣ ਖ਼ਤਮ ਕਰਨ ਦੇ ਲਈ ਦੱਸ ਸਾਲ ਪੁਰਾਣੀਆਂ ਗੱਡੀਆਂ ਬੰਦ ਕਰ ਦਿੱਤੀਆਂ ਗਈਆਂ ਉਸੇ ਤਰ੍ਹਾਂ ਹੀ ਪੰਜਾਬ ਵਿੱਚ ਪੁਰਾਣੇ ਸਾਧਨ ਭਾਵੇਂ ਉਹ ਨਿੱਜੀ ਹੋਣ, ਖੇਤੀਬਾੜੀ ਦੇ ਲਈ ਹੋਣ ਜਾਂ ਵਪਾਰਕ ਹੋਣ ਸਭ ਬੰਦ ਕਰ ਦਿੱਤੇ ਜਾਣਗੇ।

Viral Cutting

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

"ਦੱਸ ਦਈਏ ਕਿ ਜੇਕਰ ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਬਿਆਨ ਦਿੱਤਾ ਹੁੰਦਾ ਤਾਂ ਉਸਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ ਪਰ ਸਾਨੂੰ ਅਜਿਹਾ ਕੋਈ ਵੀ ਬਿਆਨ ਨਾਲ ਮਿਲਿਆ।"

ਪਰ ਸਾਨੂੰ ਆਪਣੀ ਸਰਚ ਦੌਰਾਨ 'Times Of India' ਦਾ 17 ਦਿਸੰਬਰ 2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸਦੇ ਸਿਰਲੇਖ ਮੁਤਾਬਕ ਦਿੱਲੀ ਵਿਚ 10 ਸਾਲ ਜਾਂ ਉਸ ਤੋਂ ਵੱਧ ਪੁਰਾਣੇ ਡੀਜ਼ਲ ਵਹੀਕਲਾਂ ਦੀ ਰਜਿਸਟ੍ਰੇਸ਼ਨ ਜਨਵਰੀ 1, 2022 ਤੋਂ ਬੰਦ ਰੱਦ ਕਰ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਸਾਲ 2018 ਵਿੱਚ ਸੁਪਰੀਮ ਕੋਰਟ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜ਼ਲ ਵਹੀਕਲ ਤੇ ਰੋਕ ਲਗਾ ਦਿੱਤੀ ਸੀ।

TOI

ਅੱਗੇ ਵਧਦੇ ਹੋਏ ਅਸੀਂ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਨੂੰ ਲੈ ਕੇ ਕੀਤੀ ਗਈ ਗਰੰਟੀਆਂ ਬਾਰੇ ਪੜ੍ਹਨਾ ਸ਼ੁਰੂ ਕੀਤਾ। ਦੱਸ ਦਈਏ ਸਾਨੂੰ ਕੀਤੇ ਵੀ ਅਜੇਹੀ ਕੋਈ ਖਬਰ ਨਹੀਂ ਮਿਲੀ ਜਿਸਦੇ ਵਿਚ ਇਸ ਬਿਆਨ ਵਰਗੀ ਕੋਈ ਮਿਲਦੀ ਜੁਲਦੀ ਗੱਲ ਹੋਵੇ। 

ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਇਸ ਦਾਅਵੇ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਮੀਡੀਆ ਪ੍ਰਭਾਰੀ ਅਯੂਸ਼ੀ ਸਾਰਸਵਤ ਨਾਲ ਗੱਲਬਾਤ ਕੀਤੀ। ਸਾਡੇ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ।

ਮਤਲਬ ਸਾਫ ਸੀ ਕਿ ਵਾਇਰਲ ਪੋਸਟ ਫਰਜ਼ੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਅਤੇ ਵਾਅਦਾ ਨਹੀਂ ਕੀਤਾ ਗਿਆ ਹੈ।

Claim- Arvind Kejriwal gave statement to ban 10 years old vehicle in Punjab
Claimed By- FB Page ਭਿੰਡਰਾਂਵਾਲੇ 1984
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM

ਗ਼ੈਰ-ਪੰਜਾਬੀਆਂ ਬਾਰੇ ਸੁਖਪਾਲ ਖਹਿਰਾ ਸੋਚ-ਸਮਝ ਕੇ ਬੋਲਣ, ਇਨ੍ਹਾਂ ਕਰਕੇ ਪੰਜਾਬੀ ਕਾਮਯਾਬ ਨੇ : ਮੰਤਰੀ ਬ੍ਰਹਮ ਸ਼ੰਕਰ

23 May 2024 4:20 PM

"ਵੋਟ ਦਾ ਮਤਲਬ ਹੈ ਬਦਲਾਅ, ਰੁਜ਼ਗਾਰ ਤੇ ਹੋਰ ਮਸਲਿਆਂ ਦੇ ਹੱਲ ਲਈ ਜ਼ਰੂਰੀ ਹੈ ਵੋਟ ਕਰਨਾ"

23 May 2024 3:17 PM

ਕੋਈ ਔਖਾ ਨਹੀਂ ਵਿਦੇਸ਼ ਜਾਣਾ, ਤੁਹਾਨੂੰ ਠੱਗ ਏਜੰਟਾਂ ਦੇ ਧੋਖੇ ਤੋਂ ਬਚਾ ਸਕਦੀ ਹੈ ਇਹ ਵੀਡੀਓ

23 May 2024 1:53 PM

ਦੇਖੋ Verka Plant 'ਚ Milk ਆਉਣ ਤੋਂ ਲੈ ਕੇ ਦੁੱਧ ਨੂੰ ਸਟੋਰ ਕਰਨ ਤੇ ਦਹੀਂ, ਮੱਖਣ ਬਣਾਉਣ ਦੀ ਪੂਰੀ ਪ੍ਰਕਿਰਿਆ

23 May 2024 1:08 PM
Advertisement