Fast Fact Check: ਸੁਖਬੀਰ ਬਾਦਲ ਨੇ ਸੌਦਾ ਸਾਧ ਨੂੰ ਲੈ ਕੇ ਨਹੀਂ ਦਿੱਤਾ ਅਜਿਹਾ ਕੋਈ ਬਿਆਨ, ਮੁੜ ਵਾਇਰਲ ਹੋ ਰਹੀ ਫ਼ਰਜ਼ੀ ਨਿਊਜ਼ ਕਟਿੰਗ
Published : Jun 11, 2022, 2:39 pm IST
Updated : Jun 11, 2022, 2:39 pm IST
SHARE ARTICLE
Fast Fact Check Fake News Cutting Viral In The Name Of Sukhbir Singh Badal
Fast Fact Check Fake News Cutting Viral In The Name Of Sukhbir Singh Badal

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਅਖਬਾਰ ਦੀ ਕਟਿੰਗ ਮੁੜ ਵਾਇਰਲ ਹੋ ਰਹੀ ਹੈ। ਇਸ ਕਟਿੰਗ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਡੇਰਾ ਸੌਦਾ ਸਾਧ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਉਨ੍ਹਾਂ ਦੇ ਪਿਤਾ ਬਰਾਬਰ ਹਨ ਅਤੇ ਉਹ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਦੱਸ ਦਈਏ ਕਿ ਅਸੀਂ ਪਹਿਲਾਂ ਵੀ ਫਰਵਰੀ 2022 ਵਿਚ ਇਸ ਕਟਿੰਗ ਨੂੰ ਫ਼ਰਜ਼ੀ ਸਾਬਿਤ ਕੀਤਾ ਸੀ ਤੇ ਹੁਣ ਫੇਰ ਇਸ ਕਟਿੰਗ ਨੂੰ ਵਾਇਰਲ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ Aam admi party sardulgarh ਨੇ 9 ਜੂਨ 2022 ਨੂੰ ਵਾਇਰਲ ਹੋ ਰਹੀ ਕਟਿੰਗ ਸ਼ੇਅਰ ਕਰਦਿਆਂ ਲਿਖਿਆ, 'ਏ ਬੰਦਾ ਵੋਟਾਂ ਲਯੀ ਕਿਥੋਂ ਤੱਕ ਵੀ ਗਿਰ ਸਕਦਾ'

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਕਟਿੰਗ ਨੂੰ ਧਿਆਨ ਨਾਲ ਪੜ੍ਹਿਆ। ਦੱਸ ਦਈਏ ਇਸ ਕਟਿੰਗ ਵਿਚ ਵਰਤੀ ਗਈ ਭਾਸ਼ਾ ਆਮ ਅਖਬਾਰ ਦੀ ਭਾਸ਼ਾ ਤੋਂ ਵੱਖਰੀ ਜਾਪਦੀ ਹੈ ਅਤੇ ਇਸ ਕਟਿੰਗ ਵਿਚ ਕਈ ਗਲਤੀਆਂ ਹਨ ਜਿਹੜੀ ਇੱਕ ਅਖਬਾਰ ਦੀ ਕਟਿੰਗ ਵਿਚ ਵੇਖਣ ਨੂੰ ਨਹੀਂ ਮਿਲਦੀਆਂ।

fake cuttingfake cutting

ਅੱਗੇ ਵਧਦੇ ਹੋਏ ਅਸੀਂ ਇਸ ਬਿਆਨ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ। ਜਦਕਿ, ਜੇਕਰ ਅਜਿਹਾ ਕੋਈ ਵੀ ਬਿਆਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਉਸਨੇ ਹੁਣ ਤਕ ਸੁਰਖੀ ਦਾ ਰੂਪ ਧਾਰ ਲੈਣਾ ਸੀ।

"ਦੱਸ ਦਈਏ ਅਸੀਂ ਇਸ ਕਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨਾਲ ਗੱਲਬਾਤ ਕੀਤੀ ਸੀ। ਅਰਸ਼ਦੀਪ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਕਿਹਾ ਸੀ, "ਇਹ ਕਟਿੰਗ ਆਮ ਆਦਮੀ ਪਾਰਟੀ ਦੇ ਕਾਂਗਰੇਸ ਦੇ ਡਰ ਨੂੰ ਦਰਸ਼ਾ ਰਹੀ ਹੈ। ਵਿਰੋਧੀਆਂ ਨੂੰ ਪਤਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾ ਰਹੀ ਹੈ। ਇਸੇ ਕਰਕੇ ਹੁਣ ਵਿਰੋਧੀ ਘਟੀਆ ਰਾਜਨੀਤੀ ਕਰ ਰਹੇ ਹਨ। ਮੈਂ ਇਹ ਗੱਲ ਸਾਫ ਕਰਨਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਅਜਿਹੇ ਫਰਜ਼ੀ ਪੋਸਟਾਂ ਨਾਲ ਕੋਈ ਸਬੰਧ ਨਹੀਂ ਹੈ।""

ਇਸ ਕਟਿੰਗ ਨੂੰ ਲੈ ਕੇ ਕੀਤਾ ਗਿਆ ਸਾਡੀ ਪਿਛਲੀ Fact Check ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

Claim- Sukhbir Singh Badal requested Rapist Ram Rahim to support SAD in Punjab Elections
Claimed By- FB Page Aam admi party sardulgarh
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement