ਮੁੰਬਈ ਵਿਖੇ ਪਾਣੀ ਦੇ ਭਰਾਵ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
Published : Jul 11, 2024, 3:39 pm IST
Updated : Jul 11, 2024, 3:39 pm IST
SHARE ARTICLE
Old video of water logging in Mumbai viral as recent
Old video of water logging in Mumbai viral as recent

ਦੱਸ ਦਈਏ ਕਿ ਇਹ ਵੀਡੀਓ ਸਾਲ 2020 ਤੋਂ ਇੰਟਰਨੈੱਟ 'ਤੇ ਮੌਜੂਦ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim

ਮੌਨਸੂਨ ਦੀ ਪਹਿਲੀ ਦਸਤਕ ਮਗਰੋਂ ਦੇਸ਼ ਵਿਚ ਕਈ ਪਾਸੇ ਭਾਰੀ ਮੀਂਹ ਤੇ ਹੜ੍ਹ ਵਰਗੇ ਹਾਲਾਤ ਵੇਖੇ ਜਾ ਰਹੇ ਹਨ। ਹੁਣ ਇਸੇ ਵਿਚਕਾਰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਭਾਰੀ ਪਾਣੀ ਦੇ ਭਰਾਵ ਅਤੇ ਹੜ੍ਹ ਵਰਗੇ ਹਾਲਾਤਾਂ ਨੂੰ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਹੈ ਅਤੇ ਮੁੰਬਈ ਤੋਂ ਸਾਹਮਣੇ ਆਇਆ ਹੈ।

X ਯੂਜ਼ਰ Jayant Bhandari ਨੇ 10 ਜੁਲਾਈ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Under the British, Mumbai (then known as Bombay) was one of the greatest cities in the world, with well-planned drainage and beautiful buildings. This is what happened to it under the rule of Indians."

ਦੱਸ ਦਈਏ ਕਿ ਇਸ ਵੀਡੀਓ ਨੂੰ ਕੇਰਲ ਕਾਂਗਰਸ ਦੇ ਅਧਿਕਾਰਿਕ X ਅਕਾਊਂਟ ਵੱਲੋਂ ਵੀ ਸਾਂਝਾ ਕੀਤਾ ਗਿਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਦੱਸ ਦਈਏ ਕਿ ਇਹ ਵੀਡੀਓ ਸਾਲ 2020 ਤੋਂ ਇੰਟਰਨੈੱਟ 'ਤੇ ਮੌਜੂਦ ਹੈ। 

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

"ਵਾਇਰਲ ਵੀਡੀਓ ਪੁਰਾਣਾ ਹੈ"

ਸਾਨੂੰ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਈ ਪੁਰਾਣੇ ਪੋਸਤਾ 'ਤੇ ਸਾਂਝਾ ਮਿਲਿਆ। X ਯੂਜ਼ਰ "Godman Chikna" ਨੇ 5 ਅਗਸਤ 2020 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Don't step out of your house unless you know how to swim. #Girgaon #MumbaiRains"

ਇਸੇ ਤਰ੍ਹਾਂ ਕਲਾਈਮੇਟ ਐਕਟੀਵਿਸਟ ਦਿਸ਼ਾ ਰਵੀ ਨੇ ਇਸ ਵੀਡੀਓ ਨੂੰ 7 ਅਗਸਤ 2020 ਨੂੰ ਸਾਂਝਾ ਕੀਤਾ ਸੀ ਅਤੇ ਲਿਖਿਆ ਸੀ, "Mumbai is the 4th flood that India had to face in the past 2 months. Remember that this is the result of coastal reclamation, remember that the government enabled this & this will be easier with the EIA2020. This is why we strike"

"ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਅਸਲ ਮਿਤੀ ਦੀ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵੀਡੀਓ ਸਾਲ 2020 ਤੋਂ ਸੋਸ਼ਲ ਮੀਡੀਆ 'ਤੇ ਮੌਜੂਦ ਹੈ ਅਤੇ ਹਰ ਸਾਲ ਸਮਾਨ ਦਾਅਵੇ ਨਾਲ ਵਾਇਰਲ ਹੁੰਦਾ ਆ ਰਿਹਾ ਹੈ।"

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਦੱਸ ਦਈਏ ਕਿ ਇਹ ਵੀਡੀਓ ਸਾਲ 2020 ਤੋਂ ਇੰਟਰਨੈੱਟ 'ਤੇ ਮੌਜੂਦ ਹੈ। 

Result: Misleading

Our Sources:

Tweet Of Godman Chikna Shared On 5 August 2020

Tweet Of Disha Ravi Shared On 5 August 2020

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement