Fact Check: ਕੀ ਭਾਜਪਾ ਵਰਕਰਾਂ ਨੇ ਕੁੱਟਿਆ ਆਗੂ ਕਪਿਲ ਮਿਸ਼ਰਾ? ਜਾਣੋ ਵਾਇਰਲ ਵੀਡੀਓ ਦਾ ਸੱਚ
Published : Aug 11, 2021, 2:32 pm IST
Updated : Aug 11, 2021, 2:39 pm IST
SHARE ARTICLE
Fact Check Fake Post Going Viral in the name of Kapil Mishra
Fact Check Fake Post Going Viral in the name of Kapil Mishra

ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 2018 ਦਾ ਹੈ ਜਦੋਂ ਕਪਿਲ ਮਿਸ਼ਰਾ ਨਾਲ ਆਪ ਵਰਕਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਇਸ ਵੀਡੀਓ ਵਿਚ ਭਾਜਪਾ ਆਗੂ ਕਪਿਲ ਮਿਸ਼ਰਾ ਨਾਲ ਇੱਕ ਸਮਾਗਮ ਦੌਰਾਨ ਧੱਕਾ ਮੁੱਕੀ ਹੁੰਦੀ ਵੇਖੀ ਜਾ ਸਕਦੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਆਗੂ ਕਪਿਲ ਮਿਸ਼ਰਾ ਨਾਲ ਭਾਜਪਾ ਦੇ ਹੀ ਵਰਕਰਾਂ ਨੇ ਕੁੱਟਮਾਰ ਕੀਤੀ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 2018 ਦਾ ਹੈ ਜਦੋਂ ਕਪਿਲ ਮਿਸ਼ਰਾ ਨਾਲ ਆਪ ਵਰਕਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ।

ਵਾਇਰਲ ਪੋਸਟ

ਫੇਸਬੁੱਕ ਪੇਜ ਗ਼ਦਰੀ ਜੱਟ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਕਪਿਲ ਮਿਸ਼ਰਾ BJP ਪ੍ਰੇਮ ਅੱਜ ਖ਼ੁਦ BJP ਵਾਲਿਆਂ ਨੇ ਚੈੱਕ ਕੀਤਾ.. ਜਾਗੋ ਜਾਗੋ ਦਲ ਬਦਲੂ ਜਾਗੋ????????????

ਵਾਇਰਲ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਹ ਵੀਡੀਓ ਸਥਾਨਕ ਮੀਡੀਆ ਅਦਾਰੇ India Gram News ਦਾ ਹੈ। ਅੱਗੇ ਵਧਦੇ ਹੋਏ ਅਸੀਂ ਇਨ੍ਹਾਂ ਦੇ ਪੇਜ 'ਤੇ ਵੀਡੀਓ ਲੱਭਣਾ ਸ਼ੁਰੂ ਕੀਤਾ। ਸਾਨੂੰ ਇਸ ਮਾਮਲੇ ਨਾਲ ਜੁੜਿਆ ਇੱਕ ਵੀਡੀਓ ਮਿਲਿਆ ਜਿਸਦੇ ਵਿਚ ਇਸ ਵਾਇਰਲ ਵੀਡੀਓ ਦੇ ਅੰਸ਼ ਸਨ। ਇਹ ਵੀਡੀਓ 11 ਫਰਵਰੀ 2019 ਨੂੰ ਅਪਲੋਡ ਕੀਤਾ ਗਿਆ ਸੀ ਅਤੇ ਵੀਡੀਓ ਨੂੰ ਅਪਲੋਡ ਕਰਦਿਆਂ ਡਿਸਕ੍ਰਿਪਸ਼ਨ ਲਿਖਿਆ ਗਿਆ, "बीजेपी नेता अनिल गुप्ता ने #IndiaGramNews से बातचीत करते हुए बताया कि उत्तर पूर्वी दिल्ली के खजूरी खास स्थित श्रीराम कॉलोनी वार्ड 64ई की निगम पार्षद हैं #शाइस्ता, लेकिन उनका सारा काम देखते हैं उनके दबंग ससुर हाजी बल्लू। इसके अलावा भी इलाके की दुर्दशा को लेकर भी पूर्व बीजेपी निगम प्रत्याशी ने 'आप' पर जमकर हमला बोला"

ਡਿਸਕ੍ਰਿਪਸ਼ਨ ਨੂੰ ਧਿਆਨ ਨਾਲ ਪੜ੍ਹਨ ਤੋਂ ਬਾਅਦ ਅਸੀਂ ਵੀਡੀਓ ਬਾਰੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਹ ਵੀਡੀਓ ਰਾਜਮੰਗਲ ਟਾਇਮਸ ਨਾਂਅ ਦੇ ਫੇਸਬੁੱਕ ਪੇਜ 'ਤੇ 29 ਨਵੰਬਰ 2018 ਨੂੰ ਸ਼ੇਅਰ ਕੀਤਾ ਮਿਲਿਆ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਗਿਆ, "दिल्ली के खजूरी क्षेत्र में पूर्व आप नेता कपिल मिश्रा के साथ धक्का मुक्की"

ਹੁਣ ਤਕ ਦੀ ਪੜਤਾਲ ਤੋਂ ਇਹ ਸਾਫ ਹੋਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਮਾਮਲੇ ਨੂੰ ਲੈ ਕੇ AAJTAK ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ। ਰਿਪੋਰਟ ਵਿਚ ਦਿੱਤੀ ਗਈ ਜਾਣਕਾਰੀ ਮੁਤਾਬਕ ਦਿੱਲੀ ਦੇ ਸ੍ਰੀ ਰਾਮ ਕਲੋਨੀ ਵਿਚ ਆਮ ਆਦਮੀ ਪਾਰਟੀ ਦੇ ਬਾਗੀ ਨੇਤਾ ਕਪਿਲ ਮਿਸ਼ਰਾ ਅਤੇ ਆਮ ਆਦਮੀ ਪਾਰਟੀ ਨੇਤਾਵਾਂ ਦੇ ਵਿਚ ਮਾਰ ਕੁਟਾਈ ਅਤੇ ਜੰਮ ਕੇ ਹੱਥੋਪਾਈ ਹੋਈ ਸੀ। ਇਹ ਖਬਰ 28 ਨਵੰਬਰ 2018 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਇਹ ਖਬਰ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

Aajtak

ਮਤਲਬ ਸਾਫ ਸੀ ਕਿ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਅੱਗੇ ਵਧਦੇ ਹੋਏ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਭਾਜਪਾ ਆਗੂ ਕਪਿਲ ਮਿਸ਼ਰਾ ਨਾਲ ਹਾਲੀਆ ਕੁੱਟਮਾਰ ਹੋਈ ਹੈ ਜਾਂ ਨਹੀਂ। ਦੱਸ ਦਈਏ ਕਿ ਸਾਨੂੰ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੀ ਕੋਈ ਹਾਲੀਆ ਖਬਰ ਨਹੀਂ ਮਿਲੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 2018 ਦਾ ਹੈ ਜਦੋਂ ਕਪਿਲ ਮਿਸ਼ਰਾ ਨਾਲ ਆਪ ਵਰਕਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ।

Claim- BJP workers beating BJP Leader Kapil Mishra'
Claimed By- FB Page
 ਗ਼ਦਰੀ ਜੱਟ

Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement