Fact Check: ਔਰਤ ਨਾਲ ਬਦਸਲੂਕੀ ਕਰਦੇ ਵਿਅਕਤੀ ਦਾ ਪਾਕਿਸਤਾਨ ਦਾ ਵੀਡੀਓ ਭਾਰਤ ਦੇ ਨਾਂਅ ਤੋਂ ਵਾਇਰਲ
Published : Oct 11, 2021, 3:25 pm IST
Updated : Oct 11, 2021, 3:25 pm IST
SHARE ARTICLE
Fact Check Old video of women beating harraser from Pakistan viral with fake claim
Fact Check Old video of women beating harraser from Pakistan viral with fake claim

ਵਾਇਰਲ ਹੋ ਰਿਹਾ ਵੀਡੀਓ ਭਾਰਤ ਦਾ ਨਹੀਂ ਬਲਕਿ ਪਾਕਿਸਤਾਨ ਦੇ ਇਸਲਾਮਾਬਾਦ ਦਾ ਹੈ। ਇਹ ਵੀਡੀਓ ਹਾਲੀਆ ਵੀ ਨਹੀਂ ਬਲਕਿ 2019 ਦਾ ਹੈ

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਇੱਕ ਔਰਤ ਨਾਲ ਬਦਸਲੂਕੀ ਕਰਨ ਕਰਕੇ ਮੁਆਫੀ ਮੰਗਦਾ ਨਜ਼ਰ ਆ ਰਿਹਾ ਹੈ ਅਤੇ ਉਹ ਔਰਤ ਉਸ ਵਿਅਕਤੀ ਨੂੰ ਕੁੱਟਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਭਾਰਤ ਦਾ ਦੱਸਕੇ ਹਿੰਦੁਸਤਾਨੀ ਮੁਸਲਮਾਨਾਂ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਭਾਰਤ ਦਾ ਨਹੀਂ ਬਲਕਿ ਪਾਕਿਸਤਾਨ ਦੇ ਇਸਲਾਮਾਬਾਦ ਦਾ ਹੈ। ਇਹ ਵੀਡੀਓ ਹਾਲੀਆ ਵੀ ਨਹੀਂ ਬਲਕਿ 2019 ਦਾ ਹੈ। ਹੁਣ ਪਾਕਿਸਤਾਨ ਦੇ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Anand Javeri" ਨੇ PROUD to be HINDU World-wide ਗਰੁੱਪ ਵਿਚ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "????इन पक्के ईमान वाले हाजी_मियां ने अगली सीट पर बैठी महिला से छेड़'खानी  की! ... लेकिन नासमझ_महिला ने उल्टे इनकी ठुकाई कर दी। देश में _अ'सहिष्णुता बढ़ती ही जा रही है! ... क्या अब इस देश का अल्प'संख्यक मुसल'मान छेड़खानी भी नहीं कर सकता!!...???? मोदी जी इस्तीफा दो????????"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਦੇ ਲਿੰਕ ਨੂੰ InVID ਟੂਲ ਵਿਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਐਕਸਟ੍ਰੈਕਟ ਕਰ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਇਹ ਵੀਡੀਓ ਭਾਰਤ ਦਾ ਨਹੀਂ ਸਗੋਂ ਪਾਕਿਸਤਾਨ ਦਾ ਹੈ

ਸਾਨੂੰ ਇਸ ਮਾਮਲੇ ਨਾਲ ਜੁੜੀਆਂ ਕਈ ਖਬਰਾਂ ਮਿਲੀਆਂ। The Express Tribune ਨੇ ਮਾਮਲੇ ਨੂੰ ਲੈ ਕੇ 26 ਸਿਤੰਬਰ 2019 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "Woman confronts harasser on bus to Islamabad; video goes viral"

The Express TribuneThe Express Tribune

ਖਬਰ ਅਨੁਸਾਰ ਮਾਮਲਾ ਪਾਕਿਸਤਾਨ ਦੇ ਇਸਲਾਮਾਦ ਦਾ ਹੈ ਜਿਥੇ ਇੱਕ ਵਿਅਕਤੀ ਇੱਕ ਔਰਤ ਨਾਲ ਬੱਸ ਵਿਚ ਛੇੜਛਾੜ ਕਰਦਾ ਹੈ ਅਤੇ ਬਾਅਦ ਵਿਚ ਔਰਤ ਉਸ ਵਿਅਕਤੀ ਨੂੰ ਕੁੱਟਦੀ ਹੈ। ਇਸ ਖਬਰ ਵਿਚ ਮਾਮਲੇ ਦਾ ਵੀਡੀਓ ਸ਼ੇਅਰ ਕੀਤਾ ਗਿਆ ਸੀ। 

The Express Tribune ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ The Dawn ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਸਾਡੀ ਹੁਣ ਤੱਕ ਦੀ ਪੜਤਾਲ ਤੋਂ ਇਹ ਸਾਫ ਹੋ ਚੁੱਕਿਆ ਸੀ ਕਿ ਮਾਮਲਾ ਭਾਰਤ ਦਾ ਨਹੀਂ ਬਲਕਿ ਪਾਕਿਸਤਾਨ ਦੇ ਇਸਲਾਮਾਬਾਦ ਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਭਾਰਤ ਦਾ ਨਹੀਂ ਬਲਕਿ ਪਾਕਿਸਤਾਨ ਦੇ ਇਸਲਾਮਾਬਾਦ ਦਾ ਹੈ। ਇਹ ਵੀਡੀਓ ਹਾਲੀਆ ਵੀ ਨਹੀਂ ਬਲਕਿ 2019 ਦਾ ਹੈ। ਹੁਣ ਪਾਕਿਸਤਾਨ ਦੇ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Indian muslim getting beaten to harrass women in public transport
Claimed By- FB User Anand Javeri

Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement