
ਕਪਿਲ ਦੇਵ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਰੋਜ਼ਾਨਾ ਸਪੋਕਸਮੈਨ( ਮੋਹਾਲੀ ਟੀਮ)- ਸੋਸ਼ਲ ਮੀਡੀਆ 'ਤੇ ਸਾਬਕਾ ਕ੍ਰਿਕਟਰ ਕਪਿਲ ਦੇਵ ਦੀ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਇਹ ਬਿਆਨ ਦਿੱਤਾ ਹੈ ਕਿ ਅਮਿਤ ਸ਼ਾਹ ਦੇ ਬੇਟੇ ਦੇ ਦਬਾਅ ਵਿਚ ਆ ਕੇ ਭਾਰਤ ਖਿਡਾਰੀ ਕਿਸਾਨਾਂ ਦੇ ਖਿਲਾਫ਼ ਟਵੀਟ ਕਰ ਰਹੇ ਹਨ।
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਕਪਿਲ ਦੇਵ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਹੋਵੇ ਕਿ ਭਾਰਤੀ ਖਿਡਾਰੀਆਂ ਨੇ ਜੈ ਸ਼ਾਹ ਦੇ ਦਬਾਅ ਵਿਚ ਆ ਕੇ ਕਿਸਾਨਾਂ ਦੇ ਖਿਲਾਫ਼ ਟਵੀਟ ਕੀਤੇ ਹਨ।
ਵਾਇਰਲ ਪੋਸਟ
ਫੇਸਬੁੱਕ ਪੇਜ਼ Sohrab Ali Ansari ਨੇ 8 ਫਰਵਰੀ ਨੂੰ ਵਾਇਰਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ, ''#कपिलदेव का बड़ा बयान: अमित शाह के बेटे के दबाव में किसानों के खिलाफ ट्वीट कर रहे हैं भारतीय खिलाड़ी!#FarmersProtest????''
ਵਾਇਰਲ ਪੋਸਟ ਦਾ ਅਰਕਾਇਵਰਡ ਲਿੰਕ
ਪੜਤਾਲ
ਪੜਤਾਲ ਸ਼ੁਰੂ ਕਰਨ ਦੌਰਾਨ ਅਸੀਂ ਸਭ ਤੋਂ ਪਹਿਲਾਂ ਕਪਿਲ ਦੇਵ ਦੇ ਕਿਸਾਨ ਅੰਦੋਲਨ ਬਾਰੇ ਦਿੱਤੇ ਬਿਆਨਾਂ ਨੂੰ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਆਪਣੀ ਸਰਚ ਦੌਰਾਨ zeenews.india.com ਦੀ ਇਕ ਰਿਪੋਰਟ ਮਿਲੀ, ਜਿਸ ਦੀ ਹੈੱਡਲਾਈਨ ਸੀ, ''Farmers Protest पर अब आया Kapil Dev का बयान, देश को बताया सबसे अहम''
ਰਿਪੋਰਟ ਵਿਚ ਕਪਿਲ ਦੇਵ ਦਾ 4 ਫਰਵਰੀ ਨੂੰ ਕੀਤਾ ਇਕ ਟਵੀਟ ਸ਼ੇਅਰ ਕੀਤਾ ਗਿਆ ਸੀ। ਜਿਸ ਵਿਚ ਉਹਨਾਂ ਨੇ ਲਿਖਿਆ ਸੀ, ਮੈਂ ਭਾਰਤ ਨਾਲ ਪਿਆਰ ਕਰਦਾ ਹਾਂ, ''ਮੈਂ ਉਮੀਦ ਕਰਦਾ ਹਾਂ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਚੱਲ ਰਿਹਾ ਟਕਰਾਅ ਜਲਦ ਤੋਂ ਜਲਦ ਖ਼ਤਮ ਹੋਵੇ। ਐਕਸਪਰਟਸ ਨੂੰ ਫੈਸਲਾ ਲੈਣ ਦਿੱਤਾ ਜਾਵੇ। ਇਕ ਗੱਲ ਤਾਂ ਸਾਫ਼ ਹੈ ਕਿ ਦੇਸ਼ ਸਭ ਤੋਂ ਵੱਡਾ ਹੈ। ਨਾਲ ਹੀ ਮੈਂ ਭਾਰਤੀ ਕ੍ਰਿਕਟ ਟੀਮ ਨੂੰ ਵੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ। ਜੈ ਹਿੰਦ।''
ਇਸ ਦੇ ਨਾਲ ਹੀ ਸਾਨੂੰ ਆਪਣੀ ਸਰਚ ਦੌਰਾਨ ਅਜਿਹੀ ਕੋਈ ਰਿਪੋਰਟ ਨਹੀਂ ਮਿਲੀ ਜਿਸ ਵਿਚ ਵਾਇਰਲ ਦਾਅਵੇ ਵਗਰਾ ਕੁੱਝ ਕਿਹਾ ਗਿਆ ਹੋਵੇ।
ਇਸ ਤੋਂ ਬਾਅਦ ਅਸੀਂ ਕਪਿਲ ਦੇਵ ਦਾ ਅਧਿਕਾਰਿਕ ਟਵਿੱਟਰ ਹੈਂਡਲ ਵੀ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਾਨੂੰ ਉਹਨਾਂ ਦੇ ਅਕਾਊਂਟ 'ਤੇ ਵਾਇਰਲ ਦਾਅਵੇ ਵਗਰਾ ਕੋਈ ਟਵੀਟ ਨਹੀਂ ਮਿਲਿਆ।
ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਕਪਿਲ ਦੇਵ ਨੇ ਵਾਇਰਲ ਦਾਅਵੇ ਵਰਗਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ ਹਾਲਾਂਕਿ ਉਹਨਾਂ ਨੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਚੱਲ ਰਹੇ ਵਿਵਾਦ ਦੇ ਜਲਦ ਖ਼ਤਮ ਹੋਣ ਦੀ ਪ੍ਰਾਰਥਨਾ ਕੀਤੀ ਹੈ।
Claim: ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਇਹ ਬਿਆਨ ਦਿੱਤਾ ਹੈ ਕਿ ਅਮਿਤ ਸ਼ਾਹ ਦੇ ਬੇਟੇ ਦੇ ਦਬਾਅ ਵਿਚ ਆ ਕੇ ਭਾਰਤ ਖਿਡਾਰੀ ਕਿਸਾਨਾਂ ਦੇ ਖਿਲਾਫ਼ ਟਵੀਟ ਕਰ ਰਹੇ ਹਨ।
Claimed By: ਫੇਸਬੁੱਕ ਪੇਜ਼ Sohrab Ali Ansari
Fact Check : ਫਰਜ਼ੀ