AAP ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਨਹੀਂ ਜੁਲਾਈ 2021 ਦਾ ਹੈ
Published : Feb 12, 2022, 3:31 pm IST
Updated : Feb 12, 2022, 3:31 pm IST
SHARE ARTICLE
Fact Check Old video of AAP leader faced protest shared as recent
Fact Check Old video of AAP leader faced protest shared as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਲੋਕਾਂ ਵੱਲੋਂ ਇੱਕ ਵਿਅਕਤੀ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਮੌੜ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਸਿੰਘ ਮਾਈਸਰ ਖਾਨਾ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਿੰਡੋ ਧੱਕੇ ਮਾਰਕੇ ਭਜਾਇਆ ਗਿਆ ਹੈ। ਇਸ ਵੀਡੀਓ ਹਾਲੀਆ ਪੰਜਾਬ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ AkaliAwaz ਨੇ ਵਾਇਰਲ ਵੀਡੀਓ 11 ਫਰਵਰੀ 2022 ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਇਹ ਗਲਤ ਰੁਝਾਨ ਹੈ - ਵਿਰੋਧ ਵਿਚਾਰਕ ਕਰੋ ਨਾ ਕਿ ਧੱਕੇ ਮਾਰ ਕੇ ਕੱਡੋ। ਮੌੜ ਤੋ ਆਪ ਉਮੀਦਵਾਰ ਨੂੰ ਧੱਕੇ ਮਾਰਦੇ ਨੌਜਵਾਨ ਭਾਵੇ ਇਹ ਰੀਤ ਆਪ ਨੇ ਸ਼ੁਰੂ ਕੀਤੀ ਸੀ ਪਰ ਇਸਨੂੰ ਰੋਕਣਾ ਚਾਹੀਦਾ ਹੈ"

ਇਸੇ ਤਰ੍ਹਾਂ ਫੇਸਬੁੱਕ ਪੇਜ We Support Sukhbir Singh Badal ਨੇ ਵਾਇਰਲ ਵੀਡੀਓ 12 ਫਰਵਰੀ 2022 ਨੂੰ ਸ਼ੇਅਰ ਕਰਦਿਆਂ ਲਿਖਿਆ, "ਮੌੜ ਤੋਂ ਝਾੜੂ ਪਾਰਟੀ ਦੇ ਉਮੀਦਵਾਰ ਨੂੰ ਨੌਜਵਾਨਾਂ ਨੇ ਧੱਕੇ ਮਾਰਕੇ ਪਿੰਡੋ ਬਾਹਰ ਕੱਢਿਆ, ਜਿਹੜਾ ਕੰਮ ਇਨ੍ਹਾਂ ਸ਼ੁਰੂ ਕਰਵਾਇਆ ਸੀ ਅੱਜ ਇਨ੍ਹਾਂ ਤੇ ਈ ਭਾਰੂ ਪੈ ਰਿਹਾ।"

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵਾਇਰਲ ਵੀਡੀਓ ਜੁਲਾਈ 2021 ਦਾ ਹੈ

ਸਾਨੂੰ ਆਪਣੀ ਸਰਚ ਦੌਰਾਨ ਕਈ ਪੁਰਾਣੇ ਪੋਸਟਾਂ 'ਤੇ ਵਾਇਰਲ ਵੀਡੀਓ ਸ਼ੇਅਰ ਕੀਤਾ ਮਿਲਿਆ। ਫੇਸਬੁੱਕ ਪੇਜ Jaspal Singh Jajju ਨੇ ਵਾਇਰਲ ਵੀਡੀਓ 17 ਜੁਲਾਈ 2021 ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵਲੋ ਵਿਰੋਧ ਕਰ ਵਾਪਸ ਭੇਜਿਆ"

jj

ਇਸੇ ਤਰ੍ਹਾਂ ਇਸ ਵੀਡੀਓ ਨੂੰ ਫੇਸਬੁੱਕ ਪੇਜ "Kartik Sharma" ਨੇ ਵੀ 17 ਜੁਲਾਈ 2021 ਨੂੰ ਸ਼ੇਅਰ ਕੀਤਾ ਅਤੇ ਕੈਪਸ਼ਨ ਲਿਖਿਆ, "ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵਲੋ…"

ਸਾਡੀ ਹੁਣ ਤਕ ਦੀ ਪੜਤਾਲ ਤੋਂ ਸਾਫ ਹੋਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। 

ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਵਾਇਰਲ ਵੀਡੀਓ ਨੂੰ ਲੈ ਕੇ ਸਿੱਧਾ ਆਪ ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਨਾਲ ਸੰਪਰਕ ਕੀਤਾ। ਸਾਡੇ ਨਾਲ ਗੱਲ ਕਰਦਿਆਂ ਸੁਖਵੀਰ ਸਿੰਘ ਮਾਈਸਰ ਖਾਨਾ ਨੇ ਕਿਹਾ, "ਇਹ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ ਜਦੋਂ ਕਿਸਾਨਾਂ ਵੱਲੋਂ ਮੇਰਾ ਵਿਰੋਧ ਹੋਇਆ ਸੀ। ਵਿਰੋਧ ਦਾ ਕਾਰਣ ਸਿਰਫ ਇਹ ਸੀ ਕਿ ਪਿੰਡਾਂ ਵਿਚ ਕਿਸਾਨੀ ਅੰਦੋਲਨ ਕਰਕੇ ਮਤਾ ਪਾਸ ਹੋਇਆ ਸੀ ਕਿ ਕੋਈ ਵੀ ਸਿਆਸੀ ਆਗੂ ਪਿੰਡ ਵਿਚ ਨਹੀਂ ਆਊਗਾ। ਕਿਓਂਕਿ ਇਸ ਗੱਲ ਬਾਰੇ ਮੈਨੂੰ ਤਤਕਾਲ ਜਾਣਕਾਰੀ ਨਹੀਂ ਸੀ ਇਸ ਕਾਰਣ ਮੈਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।"

ਮਾਮਲੇ ਨੂੰ ਲੈ ਕੇ ਹੋਰ ਗੱਲ ਕਰਦਿਆਂ ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਨੇ ਕਿਹਾ, "ਹੁਣ ਅਕਾਲੀ ਦਲ ਦੇ ਵਰਕਰ ਇਸ ਪੁਰਾਣੇ ਵੀਡੀਓ ਨੂੰ ਮੁੜ ਤੋਂ ਗਲਤ ਦਾਅਵੇ ਨਾਲ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ। ਮੈਂ ਦੱਸਣਾ ਚਾਹੁੰਦਾ ਹਾਂ ਕਿ ਇਸ ਇਲੈਕਸ਼ਨ ਵਿਚ ਮੇਰਾ ਪੂਰਾ ਹਲਕਾ ਮੇਰੇ ਨਾਲ ਹੈ ਅਤੇ ਅਜੇਹੀ ਕੋਈ ਵੀ ਘਟਨਾ ਮੇਰੇ ਨਾਲ ਹਾਲੀਆ ਨਹੀਂ ਹੋਈ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

Claim- Recent video people protesting against AAP Leader Sukhveer Maiser Khana
Claimed By- FB Page We Support Sukhbir Singh Badal
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement