Fact Check: ਸ਼ਰਾਬ ਤਸਕਰਾਂ ਦਾ ਪੁਰਾਣਾ ਵੀਡੀਓ ਫਿਰਕੂ ਰੰਗ ਦੇ ਕੇ ਕੀਤਾ ਜਾ ਰਿਹਾ ਵਾਇਰਲ
Published : May 12, 2023, 5:19 pm IST
Updated : May 12, 2023, 5:19 pm IST
SHARE ARTICLE
Fact Check Old video of liquor smugglers viral linked to Karnataka elections with fake communal claim
Fact Check Old video of liquor smugglers viral linked to Karnataka elections with fake communal claim

ਵਾਇਰਲ ਹੋ ਰਿਹਾ ਇਹ ਵੀਡੀਓ ਕਾਫੀ ਪੁਰਾਣਾ ਹੈ ਜਦੋਂ ਮਹਿਲਾ ਦੇ ਭੇਸ 'ਚ ਘੁੰਮ ਰਹੇ ਸ਼ਰਾਬ ਤਸਕਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

RSFC (Team Mohali)- ਕਰਨਾਟਕ ਚੋਣਾਂ 'ਚ ਵੋਟਿੰਗ ਕੀਤੀ ਜਾ ਚੁੱਕੀ ਹੈ ਅਤੇ ਬਹੁਤ ਜਲਦ ਇਸਦੇ ਨਤੀਜੇ ਵੀ ਲੋਕਾਂ ਦੇ ਰੂਬਰੂ ਹੋਣਗੇ। ਇਨ੍ਹਾਂ ਚੋਣਾਂ ਨਾਲ ਜੋੜਕੇ ਕਈ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋਏ। ਇਨ੍ਹਾਂ ਲੜੀ 'ਚ ਕਈ ਫਰਜ਼ੀ ਦਾਅਵੇ ਵੀ ਸੋਸ਼ਲ ਮੀਡੀਆ 'ਤੇ ਵੇਖਣ ਨੂੰ ਮਿਲੇ। ਅਜਿਹਾ ਹੀ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਵਿਸ਼ੇਸ਼ ਸਮੁਦਾਏ ਨੂੰ ਬਦਨਾਮ ਕਰਨ ਲਈ ਕੁਝ ਲੋਕਾਂ ਨੇ ਪਥਰਾਅ ਕੀਤਾ। ਇਸ ਵੀਡੀਓ ਵਿਚ ਪੁਲਿਸ ਕੁਝ ਲੋਕਾਂ ਤੋਂ ਬੁਰਕਾ ਉਤਰਵਾ ਰਹੀ ਹੈ। ਵੀਡੀਓ ਵਿਚ ਸਾਫ ਵੇਖਿਆ ਜਾ ਸਕਦਾ ਹੈ ਕਿ ਮਹਿਲਾ ਦੇ ਕਪੜੇ ਪਾ ਕੇ ਮਰਦ ਘੁੰਮ ਰਹੇ ਸੀ।

ਟਵਿੱਟਰ ਯੂਜ਼ਰ ਤੇ ਕਾਂਗਰਸ ਆਗੂ Surendra Rajput ਨੇ 10 ਮਈ 2023 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਕੈਪਸ਼ਨ ਲਿਖਿਆ, "मुसलमान को बदनाम करने के लिये बुर्का पहन कर कर्नाटक में पथराव कर रहा था ये! भक्तों भाजपा के ख़िलाफ़ साज़िश मत कहना अभी भाजपा की सरकार ही है वहाँ! मोदी जी कपड़े से पहचानो!"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਕਾਫੀ ਪੁਰਾਣਾ ਹੈ ਜਦੋਂ ਮਹਿਲਾ ਦੇ ਭੇਸ 'ਚ ਘੁੰਮ ਰਹੇ ਸ਼ਰਾਬ ਤਸਕਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਹੁਣ ਪੁਰਾਣੇ ਵੀਡੀਓ ਨੂੰ ਫਿਰਕੂ ਰੰਗ ਦੇ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਪੁਰਾਣਾ ਹੈ

ਦੱਸ ਦਈਏ ਸਾਨੂੰ ਇਸ ਵੀਡੀਓ ਨਾਲ ਜੁੜੀ ਕਈ ਪੁਰਾਣੀ ਰਿਪੋਰਟਾਂ ਮਿਲੀਆਂ ਜਿਨ੍ਹਾਂ ਤੋਂ ਸਾਫ ਹੋਇਆ ਕਿ ਇਹ ਵੀਡੀਓ ਫਿਰਕੂ ਦਾਅਵੇ ਨਾਲ ਪਹਿਲੀ ਵਾਰ ਵਾਇਰਲ ਨਹੀਂ ਹੋਇਆ ਹੈ ਬਲਕਿ ਕਈ ਸਾਲਾਂ ਤੋਂ ਵਾਇਰਲ ਹੁੰਦਾ ਆ ਰਿਹਾ ਹੈ। 

ਕੀ ਹੈ ਅਸਲ ਮਾਮਲਾ?

ETV ਦੀ 8 ਅਗਸਤ 2020 ਨੂੰ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਮਾਮਲਾ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜਿਲ੍ਹੇ ਦਾ ਹੈ ਜਦੋਂ ਪੁਲਿਸ ਨੇ ਬੁਰਕਾ ਪਾ ਕੇ ਘੁੰਮ ਰਹੇ ਸ਼ਰਾਬ ਤਸਕਰਾਂ ਦੀ ਗ੍ਰਿਫਤਾਰੀ ਕੀਤੀ ਸੀ।

ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਕਰਨਾਟਕ ਦਾ ਨਹੀਂ ਹੈ ਬਲਕਿ ਆਂਧਰਾ ਪ੍ਰਦੇਸ਼ ਦੇ ਕੁਰਨੂਲ ਦਾ ਪੁਰਾਣਾ ਵੀਡੀਓ ਹੈ ਜਿਸਨੂੰ ਫਿਰਕੂ ਰੰਗ ਦੇ ਕੇ ਕਰਨਾਟਕ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਗਿਆ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਕਾਫੀ ਪੁਰਾਣਾ ਹੈ ਜਦੋਂ ਮਹਿਲਾ ਦੇ ਭੇਸ 'ਚ ਘੁੰਮ ਰਹੇ ਸ਼ਰਾਬ ਤਸਕਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਹੁਣ ਪੁਰਾਣੇ ਵੀਡੀਓ ਨੂੰ ਫਿਰਕੂ ਰੰਗ ਦੇ ਕੇ ਵਾਇਰਲ ਕੀਤਾ ਜਾ ਰਿਹਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement