Fact Check: ਜਲੰਧਰ ਜ਼ਿਮਨੀ ਚੋਣਾਂ 'ਚ CM ਭਗਵੰਤ ਮਾਨ ਨੇ ਮੰਨੀ ਹਾਰ? ਪੁਰਾਣਾ ਵੀਡੀਓ ਮੁੜ ਤੋਂ ਵਾਇਰਲ
Published : May 12, 2023, 5:32 pm IST
Updated : May 12, 2023, 5:32 pm IST
SHARE ARTICLE
Fact Check Old video of Punjab CM Bhagwant Mann shared with fake claim
Fact Check Old video of Punjab CM Bhagwant Mann shared with fake claim

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ।

RSFC (Team Mohali)- ਜਲੰਧਰ ਜ਼ਿਮਨੀ ਦੀਆਂ ਪਾਰਲੀਮੈਂਟਰੀ ਚੋਣਾਂ ਲਈ ਵੋਟਿੰਗ 10 ਮਈ ਨੂੰ ਕੀਤੀ ਜਾ ਚੁੱਕੀ ਹੈ ਅਤੇ ਇਸਦਾ ਨਤੀਜਾ 13 ਮਈ ਨੂੰ ਆ ਜਾਵੇਗਾ। ਇਸੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਰ ਮੰਨ ਲਈ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਫੇਸਬੁੱਕ ਪੇਜ ‘Singh King’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, 'ਭਗਵੰਤ ਮਾਨ ਨੇ ਜਲੰਧਰ ਜਿਮਨੀ ਚੋਣ ਦੀ ਹਾਰ ਕੀਤੀ ਸਵੀਕਾਰ । ਭਾਈ ਅਮ੍ਰਿਤਪਾਲ ਸਿੰਘ ਅਤੇ ਜਥੇਬੰਦੀ ਦੇ ਖਿਲਾਫਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਦਾ ਖੌਫ ਹੈ।'

ਦੱਸ ਦਈਏ ਕਿ ਯੂਜ਼ਰ ਨੇ ਇਹ ਪੋਸਟ ਡਿਲੀਟ ਕਰ ਦਿੱਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਪੜ੍ਹੋ ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਪਾਇਆ ਕਿ ਵੀਡੀਓ 'ਚ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਰੁਪਿੰਦਰ ਕੌਰ ਰੂਬੀ ਨੂੰ ਵੀ ਦੇਖਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਇਹ ਦੋਵੇਂ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਨੂੰ ਹੁਣ ਅਲਵਿਦਾ ਕਹਿ ਚੁੱਕੇ ਹਨ। 

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਕੀਵਰਡ ਸਰਚ ਕੀਤਾ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਿਊਜ਼ 18 ਪੰਜਾਬ ਦੁਆਰਾ 25 ਮਈ 2018 ਨੂੰ ਸਾਂਝਾ ਕੀਤਾ ਮਿਲਿਆ। ਵੀਡੀਓ ਸ਼ਾਹਕੋਟ ਜਿਮਨੀ ਚੋਣਾਂ ਦੀ ਹੈ ਜਦੋਂ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ।  

ਮਤਲਬ ਸਾਫ ਸੀ ਕਿ ਵਾਇਰਲ ਦਾਅਵਾ ਫਰਜ਼ੀ ਹੈ ਅਤੇ ਇਹ ਵੀਡੀਓ ਹਾਲੀਆ ਚੋਣਾਂ ਨਾਲ ਸਬੰਧ ਨਹੀਂ ਰੱਖਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਵੀਡੀਓ ਸ਼ਾਹਕੋਟ ਜਿਮਨੀ ਚੋਣਾਂ ਦੀ ਹੈ ਜਦੋਂ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement