Fact Check: ਟ੍ਰੈਕਟਰ ਨਾਲ ਗਾਂ ਨੂੰ ਮਾਰਨ ਵਾਲੀ ਘਟਨਾ ਨੂੰ ਦਿੱਤੀ ਜਾ ਰਹੀ ਫਿਰਕੂ ਰੰਗਤ
Published : Jun 12, 2021, 2:58 pm IST
Updated : Jun 12, 2021, 3:01 pm IST
SHARE ARTICLE
Fact Check: communal angle being given to the incident of killing a cow with tractor
Fact Check: communal angle being given to the incident of killing a cow with tractor

ਗਾਂ ਨੂੰ ਮਾਰਨ ਵਾਲਾ ਵਿਅਕਤੀ ਮੁਸਲਿਮ ਸਮੁਦਾਏ ਨਾਲ ਸਬੰਧਿਤ ਨਹੀਂ ਹੈ। ਇਸ ਮਾਮਲੇ ਨੂੰ ਗਲਤ ਫਿਰਕੂ ਰੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਵੀਡੀਓ ਵਿਚ ਇੱਕ ਟ੍ਰੈਕਟਰ ਨੂੰ ਇੱਕ ਗਾਂ ਨੂੰ ਕੁਚਲ ਕੇ ਮਾਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗਾਂ ਨੂੰ ਮਾਰਨ ਵਾਲਾ ਵਿਅਕਤੀ ਇੱਕ ਵਿਸ਼ੇਸ਼ ਧਰਮ ਨਾਲ ਸਬੰਧ ਰੱਖਦਾ ਹੈ। ਪੋਸਟ ਜਰੀਏ ਮੁਸਲਿਮ ਭਾਈਚਾਰੇ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਗਾਂ ਨੂੰ ਮਾਰਨ ਵਾਲਾ ਵਿਅਕਤੀ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਨਹੀਂ ਹੈ। ਇਸ ਮਾਮਲੇ ਨੂੰ ਫਿਰਕੂ ਰੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Arun Singh Pathania" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "सड़क पर बैठी गाय किसी का क्या बिगाड़ रही थी, जो इस सुअर के पिल्ले ने कुचल कर उसको मार डाला इन सूअरों को नीचता के स्तर को समझ पा रहे हो हिंदुओ ???"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ ਪਰ ਕਿਸੇ ਵੀ ਖਬਰ ਵਿਚ ਇਹ ਨਹੀਂ ਦੱਸਿਆ ਗਿਆ ਕਿ ਆਰੋਪੀ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਦਾ ਹੈ।

ਛੱਤੀਸਗੜ੍ਹ ਦਾ ਹੈ ਮਾਮਲਾ ਅਤੇ ਨਸ਼ੇ 'ਚ ਸੀ ਚਾਲਕ

7 ਜੂਨ 2021 ਨੂੰ ਮਾਮਲੇ ਨੂੰ ਲੈ ਕੇ News 18 ਨੇ ਆਪਣੀ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "हत्या करने की नीयत से गाय पर दो बार रेत से भरा ट्रैक्टर चढ़ाया, मौके पर दर्दनाक मौत"

News 18

ਖਬਰ ਅਨੁਸਾਰ, ਮਾਮਲਾ ਛੱਤੀਸਗੜ੍ਹ ਦੇ ਬਿਲਾਸਪੁਰ ਦਾ ਹੈ ਅਤੇ ਪੁਲਿਸ ਅਨੁਸਾਰ ਚਾਲਕ ਸ਼ਰਾਬ ਦੇ ਨਸ਼ੇ 'ਚ ਸੀ। ਇਸ ਖਬਰ ਵਿਚ ਚਾਲਕ ਦੀ ਗਿਰਫਤਾਰੀ ਦੀ ਤਸਵੀਰ ਵੀ ਸੀ ਅਤੇ ਇਸ ਖਬਰ ਵਿਚ ਚਾਲਕ ਦਾ ਨਾਂਅ ਈਸ਼ਵਰ ਧਰੁਵ ਦੱਸਿਆ ਗਿਆ ਜਦਕਿ ਟ੍ਰੈਕਟਰ ਮਾਲਿਕ ਦਾ ਨਾਂਅ ਸੋਨੂ ਯਾਦਵ ਦੱਸਿਆ ਜਾ ਰਿਹਾ ਹੈ।

ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ IBC24 ਦਾ ਨਿਊਜ਼ ਬੁਲੇਟਿਨ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ- ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਗਾਂ ਨੂੰ ਮਾਰਨ ਵਾਲਾ ਵਿਅਕਤੀ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਨਹੀਂ ਹੈ। ਇਸ ਮਾਮਲੇ ਨੂੰ ਗਲਤ ਫਿਰਕੂ ਰੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ।

Claim- Muslim man killed cow with tractor

Claimed By- FB User Arun Singh Pathania

Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement