Fact Check: ਕਿਸਾਨ ਬੀਬੀਆਂ ਨਾਲ ਹੋਏ ਹਾਦਸੇ ਦਾ ਇਹ ਮਾਮਲਾ ਹਾਲੀਆ ਨਹੀਂ 2021 ਦਾ ਹੈ 
Published : Jun 12, 2023, 5:51 pm IST
Updated : Jun 12, 2023, 6:57 pm IST
SHARE ARTICLE
Fact Check Old video of water taker running over farmers viral as recent
Fact Check Old video of water taker running over farmers viral as recent

ਵਾਇਰਲ ਵੀਡੀਓ ਹਾਲੀਆ 2021 ਦਾ ਹੈ ਜਦੋਂ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੀਆਂ ਔਰਤਾਂ ਨੂੰ ਅੰਮ੍ਰਿਤਸਰ ਦੇ ਵੱਲ੍ਹਾ ਨੇੜੇ ਪਾਣੀ ਦੇ ਟੈਂਕਰ ਨੇ ਦਰੜ ਦਿੱਤਾ ਸੀ

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਪਾਣੀ ਦੇ ਟੈਂਕਰ ਨੂੰ ਕੁਝ ਔਰਤਾਂ ਨੂੰ ਦਰੜਦੇ ਵੇਖਿਆ ਜਾ ਸਕਦਾ ਹੈ। ਇਸ ਭਿਆਨਕ ਹਾਦਸੇ ਦੇ ਵੀਡੀਓ ਨੂੰ ਹਾਲ ਦਾ ਦੱਸਕੇ ਕੁਝ ਸੋਸ਼ਲ ਮੀਡੀਆ ਯੂਜ਼ਰਸ ਵਾਇਰਲ ਕਰ ਰਹੇ ਹਨ। 

ਟਵਿੱਟਰ ਅਕਾਊਂਟ मो० इमरान पत्रकार ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "अब तो जुल्म की हद हो गई है...जिस ट्रैक्टर के ड्राइवर ने इतनी क्रूरता के साथ लोगों को कुचल रहा है, ये सब देखकर लगता है की अब इंसानियत बिल्कुल ही खत्म हो चुकी है! इस‌ तरह की घटनाओं को अंजाम देने वालों को किस तरह से सजा दिलाया जाए!"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਇਹ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ ਜਦੋਂ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੀਆਂ ਔਰਤਾਂ ਨੂੰ ਅੰਮ੍ਰਿਤਸਰ ਦੇ ਕਸਬਾ ਵੱਲ੍ਹਾ ਨੇੜੇ ਇੱਕ ਪਾਣੀ ਦੇ ਟੈਂਕਰ ਨੇ ਦਰੜ ਦਿੱਤਾ ਸੀ।

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। 

ਇਹ ਮਾਮਲਾ ਜਨਵਰੀ 2021 ਦਾ ਹੈ 

ਸਾਨੂੰ ਇਸ ਮਾਮਲੇ ਨੂੰ ਲੈ ਕੇ Daily Post Punjabi ਦੀ 26 ਜਨਵਰੀ 2021 ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਇਸ ਖਬਰ ਦਾ ਸਿਰਲੇਖ ਲਿਖਿਆ ਗਿਆ ਸੀ, "ਅੰਮ੍ਰਿਤਸਰ ਤੋਂ ਆਈ ਮੰਦਭਾਗੀ ਖਬਰ, ਅੰਦੋਲਨ ‘ਚ ਹਿੱਸਾ ਲੈਣ ਜਾ ਰਹੀਆਂ ਔਰਤਾਂ ‘ਤੇ ਚੜ੍ਹਿਆ ਪਾਣੀ ਦਾ ਟੈਂਕਰ, 1 ਦੀ ਮੌਤ, 5 ਜ਼ਖਮੀ"

ਖਬਰ ਅਨੁਸਾਰ, "ਪੰਜਾਬ ਵਿਖੇ ਅੱਜ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮਾਰਚ ‘ਚ ਵੱਡੀ ਗਿਣਤੀ ‘ਚ ਔਰਤਾਂ ਵੀ ਸ਼ਾਮਲ ਹੋਈਆਂ ਹਨ। ਇਸੇ ਦਰਮਿਆਨ ਜਿਲ੍ਹਾ ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਆਈ ਹੈ ਜਿਥੇ ਕਿਸਾਨ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਜਾ ਰਹੀਆਂ ਔਰਤਾਂ ’ਤੇ ਵਾਲਾ ਨੇੜੇ ਪਾਣੀ ਦਾ ਟੈਂਕਰ ਚੜ੍ਹ ਗਿਆ। ਬੇਕਾਬੂ ਟੈਂਕਰ ਇਕ 65 ਸਾਲਾ ਔਰਤ ਦੇ ਉਪਰੋਂ ਲੰਘਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜ ਔਰਤਾਂ ਜ਼ਖਮੀ ਵੀ ਹੋਈਆਂ ਹਨ। ਇਹ ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।"

ਇਸ ਮਾਮਲੇ ਨੂੰ ਲੈ ਕੇ ਦੈਨਿਕ ਜਾਗਰਣ, ਅਮਰ ਉਜਾਲਾ ਸਣੇ NDTV ਦੀ ਰਿਪੋਰਟ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਨਤੀਜਾ : ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਇਹ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ ਜਦੋਂ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੀਆਂ ਔਰਤਾਂ ਨੂੰ ਅੰਮ੍ਰਿਤਸਰ ਦੇ ਕਸਬਾ ਵੱਲ੍ਹਾ ਨੇੜੇ ਇੱਕ ਪਾਣੀ ਦੇ ਟੈਂਕਰ ਨੇ ਦਰੜ ਦਿੱਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement