
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ ਜਦੋਂ ਆਗੂ ਆਪਣੇ ਪਰਿਵਾਰ ਨਾਲ ਲੰਡਨ ਘੁੰਮਣ ਗਏ ਸੀ।
Claim
ਲੋਕ ਸਭਾ ਚੋਣਾਂ 2024 'ਚ ਅਕਾਲੀ ਦਲ ਨੂੰ ਮਿਲੀ ਭਿਆਨਕ ਹਾਰ ਤੋਂ ਬਾਅਦ ਜਿੱਥੇ ਵਿਰੋਧੀ ਅਕਾਲੀ ਦਲ 'ਤੇ ਤਨਜ਼ ਕਸ ਰਹੇ ਹਨ, ਓਥੇ ਹੀ ਇੱਕ ਤਸਵੀਰ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਘੁੰਮਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਹੈ ਅਤੇ ਦੁਬਈ ਦੀ ਹੈ ਜਿੱਥੇ ਇਹ ਆਗੂ ਚੋਣਾਂ ਤੋਂ ਬਾਅਦ ਘੁੰਮਣ ਗਏ ਹਨ।
Instagram ਅਕਾਊਂਟ ranglaa_punjabb ਨੇ ਇਹ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਪੰਜਾਬ ਬਚਾਉਣ ਤੋਂ ਬਾਅਦ ਸੁੱਖਾ ਤੇ ਸਿਮਰੋ ਹੁਣ ਦੁਬਈ ਬਚਾਓ ਯਾਤਰਾ ਲਈ ਤਿਆਰ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ ਜਦੋਂ ਆਗੂ ਆਪਣੇ ਪਰਿਵਾਰ ਨਾਲ ਲੰਡਨ ਘੁੰਮਣ ਗਏ ਸੀ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਤਸਵੀਰ ਪੁਰਾਣੀ ਹੈ
ਸਾਨੂੰ ਇਹ ਤਸਵੀਰ Punjab Express ਦੇ 31 ਅਗਸਤ 2016 ਦੇ ਲੇਖ ਵਿਚ ਪ੍ਰਕਾਸ਼ਿਤ ਮਿਲੀ। ਲੇਖ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ ਸੀ, "Sukhbir Badal, Harsimrat Badal’s London photo goes viral on social media"
Punjab Express
ਮੌਜੂਦ ਜਾਣਕਾਰੀ ਅਨੁਸਾਰ ਇਹ ਤਸਵੀਰ ਅਗਸਤ 2016 ਦੀ ਹੈ ਜਦੋਂ ਉਸ ਸਮੇਂ ਡਿਪਟੀ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਯੂਨੀਅਨ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਲੰਡਨ ਵਿਖੇ ਘੁੰਮਣ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ।
ਦੱਸ ਦਈਏ ਸਾਨੂੰ ਇਹ ਤਸਵੀਰ 2016 ਦੇ ਕਈ ਫੇਸਬੁੱਕ ਪੋਸਟਾਂ 'ਤੇ ਅਪਲੋਡ ਵੀ ਮਿਲੀ ਹੈ।
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2016 ਦੀ ਹੈ ਜਦੋਂ ਆਗੂ ਆਪਣੇ ਪਰਿਵਾਰ ਨਾਲ ਲੰਡਨ ਘੁੰਮਣ ਗਏ ਸੀ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Result- Misleading
Our Sources
News Article Of Punjab Express Published On 31st August 2016
Meta Post Of ਆਜੋ ਕੁੱਤੇਖਾਣੀ ਕਰਾ ਲੋ Shared On 31st August 2016
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ