ਮੰਦਿਰ ਅੰਦਰ ਸਿਗਰੇਟ ਪੀਂਦੀ ਕੁੜੀ ਦਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ, Fact Check ਰਿਪੋਰਟ
Published : Jun 12, 2024, 1:45 pm IST
Updated : Jun 12, 2024, 1:45 pm IST
SHARE ARTICLE
Scripted video of girl smoking in Hindu Temple viral as real incident
Scripted video of girl smoking in Hindu Temple viral as real incident

ਵਾਇਰਲ ਹੋ ਰਿਹਾ ਇਹ ਵੀਡੀਓ ਕੋਈ ਅਸਲ ਘਟਨਾ ਨਹੀਂ ਬਲਕਿ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਕੁੜੀ ਨੂੰ ਇੱਕ ਮੰਦਿਰ ਅੰਦਰ ਧਾਰਮਿਕ ਮੂਰਤੀ ਸਾਹਮਣੇ ਪਏ ਦੀਵੇ ਤੋਂ ਸਿਗਰੇਟ ਨੂੰ ਜਲਾਉਂਦੇ ਅਤੇ ਉਸਨੂੰ ਪਰਿਸਰ ਅੰਦਰ ਪੀਂਦੇ ਵੇਖਿਆ ਜਾ ਸਕਦਾ ਹੈ। ਦੱਸ ਦਈਏ ਕਿ ਅੱਗੇ ਇਸ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਉਸ ਕੁੜੀ ਦੀ ਮਾਂ ਉਸਨੂੰ ਕੁੱਟ ਦੀ ਹੈ ਅਤੇ ਉਹ ਕੁੜੀ ਅੱਗੇ ਫਿਸਲ ਕੇ ਢਿੱਗ ਜਾਂਦੀ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਅਸਲ ਘਟਨਾ ਹੈ ਅਤੇ ਵੀਡੀਓ ਨਾਲ ਕੈਪਸ਼ਨ ਵਿਚ ਲਿਖਿਆ ਗਿਆ ਹੈ ਕਿ ਇਹ ਤੁਰੰਤ ਕਰਮਾਂ ਦੀ ਸਜ਼ਾ ਮਿਲਣਾ ਹੈ।

X ਅਕਾਊਂਟ "MANOJ SHARMA LUCKNOW UP" ਨੇ ਇਸ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, "बेहद बदतमीज लड़की की शर्मनाक कारतूत !! बॉयफ्रेंड से मोबाइल पर बात करते हुए, मंदिर में रखी आरती से सिगरेट जलाकर मंदिर में ही पीने लगी !! फिसलकर गिरी तो हड्डी टूट गई !! क्या किसी अन्य धार्मिक स्थल पर, इस तरह का TRRISM फैलाती तो सुरक्षित होती? घटना - मंदिर CC-TV FOOTAGE में कैद"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਕੋਈ ਅਸਲ ਘਟਨਾ ਨਹੀਂ ਬਲਕਿ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ।

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

"ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ"

ਸਾਨੂੰ ਇਹ ਵੀਡੀਓ ਫੇਸਬੁੱਕ ਪੇਜ IdeasFactory 'ਤੇ ਅਪਲੋਡ ਮਿਲਿਆ। ਦੱਸ ਦਈਏ ਕਿ ਇਹ ਪੇਜ ਸਕ੍ਰਿਪਟਿਡ ਨਾਟਕ ਦੇ ਵੀਡੀਓ ਸਾਂਝਾ ਕਰਦਾ ਹੈ। ਇਹ ਵਾਇਰਲ ਵੀਡੀਓ 23 ਮਾਰਚ 2024 ਨੂੰ ਅਪਲੋਡ ਕੀਤਾ ਗਿਆ ਸੀ ਅਤੇ ਕੈਪਸ਼ਨ ਵਿਚ ਸਾਫ ਲਿਖਿਆ ਗਿਆ ਸੀ ਕਿ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। 

ਵੀਡੀਓ ਸਾਂਝਾ ਕਰਦਿਆਂ ਕੈਪਸ਼ਨ ਲਿਖਿਆ ਗਿਆ, "There Are Also Such People?? Disclaimer: Thank you for watching! Please be aware that this page features scripted dramas and parodies as well. These short films are for entertainment & educational purposes only! Characters in this video are entertainment and educational purpose."

ਇਥੇ ਮੌਜੂਦ ਵੀਡੀਓ ਵਾਇਰਲ ਵੀਡੀਓ ਦਾ ਪੂਰਾ ਭਾਗ ਹੈ ਜਿਸਦੇ ਵਿਚ ਅੰਤ 'ਚ ਡਿਸਕਲੇਮਰ ਵੀ ਪੜ੍ਹਿਆ ਜਾ ਸਕਦਾ ਹੈ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਕੋਈ ਅਸਲ ਘਟਨਾ ਨਹੀਂ ਬਲਕਿ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ।

Result- Misleading

Our Sources

Post Shared By Ideas Factory On 23rd May 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM
Advertisement