ਤੱਥ ਜਾਂਚ: ਮੰਦਿਰ ਅੰਦਰ ਗਾਂ ਦਾ ਖੂਨ ਸੁੱਟਣ ਮਗਰੋਂ ਸ਼ਿਵਸੈਨਾ ਆਗੂ ਗ੍ਰਿਫਤਾਰ? ਵਾਇਰਲ ਦਾਅਵਾ ਫਰਜ਼ੀ ਹੈ
Published : Jul 12, 2021, 4:50 pm IST
Updated : Jul 12, 2021, 5:07 pm IST
SHARE ARTICLE
Fact Check: Fake claim going viral in the name of Shivsena leader
Fact Check: Fake claim going viral in the name of Shivsena leader

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਅਮਿਤ ਅਰੋੜਾ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

RSFC (TEAM MOHALI)- ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੰਦਿਰ ਅੰਦਰ ਗਾਂ ਦਾ ਖੂਨ ਸੁੱਟਣ ਮਗਰੋਂ ਸ਼ਿਵਸੈਨਾ ਆਗੂ ਅਮਿਤ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੋਸਟ ਵਿਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤ ਅਰੋੜਾ ਹਿੰਦੂ-ਮੁਸਲਿਮ ਦੰਗੇ ਭੜਕਾਉਣਾ ਚਾਹੁੰਦਾ ਸੀ। ਇਸ ਪੋਸਟ ਵਿਚ ਅਮਿਤ ਅਰੋੜਾ ਦੀ ਕੁਝ ਪੁਲਿਸ ਵਾਲਿਆਂ ਨਾਲ ਤਸਵੀਰ ਵੀ ਵੇਖੀ ਜਾ ਸਕਦੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਅਮਿਤ ਅਰੋੜਾ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "ਸੁਖਵਿੰਦਰ ਮੋਗੇ ਵਾਲਾ" ਨੇ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਪੁਲਿਸ ਹੱਥ ਭਾਰੀ ਸਫਲਤਾ ਹਿੰਦੂ ਮੁਸਲਿਮ ਨੂੰ ਲੜਾਉਣ ਦੀ ਕੋਸ਼ਿਸ਼ ਕਰਨ ਵਾਲਾ Amit Arora ਮੰਦਰ ਚ ਗਾਂ ਦੇ ਖੂਨ ਦਾ ਛਿੜਕਾਅ ਕਰਦਾ ਫੜ ਲਿਆ ਕਰਦੋ ਸ਼ੇਅਰ ਤਾਂ ਜ਼ੋ ਇਹੋ ਲੁਕੇ ਨਾ ਰਹਿਣ"

ਇਸ ਪੋਸਟ ਨੂੰ 12 ਹਜ਼ਾਰ ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ। ਇਸ ਪੋਸਟ ਦਾ ਆਰਕਾਇਵਡ ਲਿੰਕ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਆਪਣੀ ਸਰਚ ਦੌਰਾਨ ਅਜਿਹੀ ਕੋਈ ਖ਼ਬਰ ਨਹੀਂ ਮਿਲੀ ਜਿਸ ਵਿਚ ਦਾਅਵਾ ਕੀਤਾ ਗਿਆ ਹੋਵੇ ਕਿ ਸ਼ਿਵਸੈਨਾ ਆਗੂ ਅਮਿਤ ਅਰੋੜਾ ਨੂੰ ਗਾਂ ਦਾ ਖੂਨ ਮੰਦਿਰ ਅੰਦਰ ਸੁੱਟਣ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

ਅੱਗੇ ਵਧਦੇ ਹੋਏ ਅਸੀਂ ਅਮਿਤ ਅਰੋੜਾ ਦੇ ਫੇਸਬੁੱਕ ਪੇਜ ਦਾ ਰੁਖ ਕੀਤਾ। ਸਾਨੂੰ ਵਾਇਰਲ ਪੋਸਟ ਵਿਚ ਇਸਤੇਮਾਲ ਕੀਤੀ ਗਈ ਤਸਵੀਰ ਉਨ੍ਹਾਂ ਦੇ ਪੇਜ 'ਤੇ ਅਪਲੋਡ ਮਿਲੀ। ਅਮਿਤ ਅਰੋੜਾ ਨੇ 16 ਮਾਰਚ ਨੂੰ ਇਹ ਤਸਵੀਰ ਆਪਣੀ ਕਵਰ ਤਸਵੀਰ ਲਾਈ ਸੀ। ਇਸ ਤੋਂ ਇਹ ਸਾਫ ਹੋਇਆ ਕਿ ਵਾਇਰਲ ਤਸਵੀਰ ਪੁਰਾਣੀ ਹੈ।

ਅੱਗੇ ਵਧਦੇ ਹੋਏ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਅਮਿਤ ਅਰੋੜਾ ਨਾਲ ਗੱਲਬਾਤ ਕੀਤੀ। ਅਮਿਤ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ। ਅਮਿਤ ਨੇ ਕਿਹਾ, "ਇਹ ਵਾਇਰਲ ਪੋਸਟ ਫਰਜ਼ੀ ਹੈ ਅਤੇ ਕਿਸੇ ਨੇ ਮੈਨੂੰ ਬਦਨਾਮ ਕਰਨ ਲਈ ਵਾਇਰਲ ਕਰ ਦਿੱਤਾ। ਵਾਇਰਲ ਤਸਵੀਰ ਵਿਚ ਦਿੱਸ ਰਹੇ ਪੁਲਿਸ ਮੁਲਾਜ਼ਮ ਮੇਰੇ ਗੰਨਮੈਨ ਹਨ ਅਤੇ ਮੈਂਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਅਮਿਤ ਅਰੋੜਾ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

Claim- Shiv Sena leader arrested for throwing cow blood into hindu temple
Claimed By- FB Page ਸੁਖਵਿੰਦਰ ਮੋਗੇ ਵਾਲਾ
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement